ਪੰਜਾਬ ਫਤਹਿਗੜ੍ਹ ਸਾਹਿਬ ਪਹੁੰਚੇ ਭਾਜਪਾ ਪੰਜਾਬ ਪ੍ਰਧਾਨ ਕੇਵਲ ਢਿੱਲੋਂ/ ਨਸ਼ਾ ਮੁਕਤ ਪੰਜਾਬ ਯਾਤਰਾ ਦੇ ਦੂਜੇ ਪੜਾਅ ਦਾ ਆਗਾਜ਼/ ਗੁਰਦੁਆਰਾ ਜੋਤੀ ਸਰੂਪ ਵਿਖੇ ਨਤਮਸਤਕ ਹੋ ਕੇ ਕੀਤੀ ਸ਼ੁਰੂਆਤ By admin - September 19, 2026 0 2 Facebook Twitter Pinterest WhatsApp ਭਾਜਪਾ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਅੱਜ ਸਾਥੀ ਆਗੂਆਂ ਸਮੇਤ ਇਤਿਹਾਸਕ ਧਰਤੀ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਨਸ਼ਾ ਮੁਕਤ ਪੰਜਾਬ ਯਾਤਰਾ ਦੇ ਦੂਜੇ ਪੜਾਅ ਦਾ ਆਗਾਜ਼ ਕੀਤਾ। ਇਸ ਮੌਕੇ ਉਨ੍ਹਾਂ ਨਾਲ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਵੀ ਹਾਜ਼ਰ ਰਹੇ। ਆਪਣੇ ਸੰਬੋਧਨ ਵਿਚ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਨੇ ਅਰਦਾਸ ਕਰ ਕੇ ਪੰਜਾਬ ਦੀ ਨੌਜਵਾਨੀ ਅਤੇ ਭਵਿੱਖ ਨੂੰ ਬਚਾਉਣ ਲਈ ਵਿੱਢੀ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਦਾ ਪ੍ਰਣ ਲਿਆ ਗਿਆ ਹੈ। ਇਸ ਮੌਕੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਅਤੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਯਾਤਰਾ ਕੋਈ ਸਿਆਸੀ ਸ਼ਕਤੀ ਪ੍ਰਦਰਸ਼ਨ ਨਹੀਂ, ਬਲਕਿ ਪੰਜਾਬ ਦੀ ਹੋਂਦ, ਵਿਰਾਸਤ ਅਤੇ ਆਉਣ ਵਾਲੀਆਂ ਨਸਲਾਂ ਨੂੰ ਬਚਾਉਣ ਲਈ ਛੇੜਿਆ ਗਿਆ ਇੱਕ ਧਰਮ ਯੁੱਧ ਹੈ। ਉਨ੍ਹਾਂ ਕਿਹਾ ਕਿ ਜਿਸ ਪੰਜਾਬ ਨੂੰ ਕਦੇ ਦੁੱਧ-ਮੱਖਣਾਂ, ਖੇਡਾਂ ਅਤੇ ਸਰਹੱਦਾਂ ਦੇ ਰਾਖਿਆਂ ਵਜੋਂ ਜਾਣਿਆ ਜਾਂਦਾ ਸੀ, ਅੱਜ ਮੌਜੂਦਾ ਸਰਕਾਰ ਦੀ ਨਾਲਾਇਕੀ ਕਾਰਨ ਉਹ ਨਸ਼ਿਆਂ ਦੇ ਦੈਂਤ ਦੀ ਗ੍ਰਿਫ਼ਤ ’ਚ ਆ ਚੁੱਕਾ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਸੱਤਾਧਾਰੀ ਧਿਰ ਦੀ ਕਥਿਤ ਸਰਪ੍ਰਸਤੀ ਹੇਠ ਗਲੀਆਂ-ਮੁਹੱਲਿਆਂ ਤੱਕ ਨਸ਼ੇ ਦਾ ਜਾਲ ਫੈਲ ਚੁੱਕਾ ਹੈ ਅਤੇ ਵੱਡੇ ਤਸਕਰਾਂ ਦੀ ਬਜਾਏ ਸਿਰਫ਼ ਨਸ਼ੇ ਦੇ ਆਦੀ ਨੌਜਵਾਨਾਂ ’ਤੇ ਕੇਸ ਦਰਜ ਕਰਕੇ ਖਾਨਾਪੂਰਤੀ ਕੀਤੀ ਜਾ ਰਹੀ ਹੈ। ਆਪਣੇ ਸੰਬੋਧਨ ਵਿਚ ਕੇਵਲ ਸਿੰਘ ਢਿੱਲੋਂ ਅਤੇ ਦੀਦਾਰ ਸਿੰਘ ਭੱਟੀ ਨੇ ਸਪਸ਼ਟ ਕੀਤਾ ਕਿ ਯਾਤਰਾ ਦਾ ਇਹ ਦੂਜਾ ਪੜਾਅ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਹਰ ਕਸਬੇ, ਪਿੰਡ ਅਤੇ ਮੁਹੱਲੇ ਤੱਕ ਪਹੁੰਚ ਕੇ ਪੀੜਤ ਪਰਿਵਾਰਾਂ ਦਾ ਦਰਦ ਵੰਡਾਏਗਾ। ਉਨ੍ਹਾਂ ਐਲਾਨ ਕੀਤਾ ਕਿ ਪਿੰਡਾਂ ’ਚ ਮੋਹਤਬਰਾਂ ਦੀਆਂ ਕਮੇਟੀਆਂ ਗਠਿਤ ਕਰਕੇ ਨਸ਼ਾ ਤਸਕਰਾਂ ’ਤੇ ਨਜ਼ਰ ਰੱਖੀ ਜਾਵੇਗੀ ਅਤੇ ਪੁਲਿਸ-ਤਸਕਰ ਗੱਠਜੋੜ ਦਾ ਲੋਕਾਂ ਦੀ ਕਚਹਿਰੀ ’ਚ ਪਰਦਾਫ਼ਾਸ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਖੇਡਾਂ ਅਤੇ ਸਵੈ-ਰੁਜ਼ਗਾਰ ਨਾਲ ਜੋੜਨ ਲਈ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਪੰਚਾਂ-ਸਰਪੰਚਾਂ, ਕੌਂਸਲਰਾਂ ਅਤੇ ਸਮਾਜਿਕ ਜਥੇਬੰਦੀਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਸ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ।