ਪੰਜਾਬ ਜਲੰਧਰ ’ਚ ਵੋਡਾਫੋਨ ਕੰਪਨੀ ਦਫਤਰ ’ਚ ਅੱਗ/ ਜਾਨੀ ਨੁਕਸਾਨ ਤੋਂ ਬਚਾਅ/ ਫਾਇਰ ਬ੍ਰਿਗੇਡ ਨੇ ਮੁਸ਼ੱਕਤ ਬਾਅਦ ਪਾਇਆ ਕਾਬੂ By admin - September 20, 2026 0 2 Facebook Twitter Pinterest WhatsApp ਜਲੰਧਰ ਦੇ ਕਚਹਿਰੀ ਚੌਂਕ ਇਲਾਕੇ ਵਿਚ ਹਾਲਾਤ ਉਸ ਵੇਲੇ ਅਫਰਾ ਤਫਰਾ ਵਾਲੇ ਬਣ ਗਏ ਜਦੋਂ ਇੱਥੇ ਸਥਿਤ ਵੋਡਾਫੋਨ ਕੰਪਨੀ ਦੇ ਦਫਤਰ ਅੰਦਰ ਅਚਾਨਕ ਅੱਗ ਲੱਗ ਗਈ। ਮੌਕੇ ਤੇ ਮੌਜੂਦ ਦੁਕਾਨਦਾਰਾਂ ਨੇ ਇਸ ਦੀ ਸੂਚਨਾ ਤੁਰੰਤ ਫਾਇੜ ਬ੍ਰਿਗੇਡ ਨੂੰ ਦਿੱਤੀ, ਜਿਸ ਤੋਂ ਬਾਅਦ ਮੌਕੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ਤੇ ਕਾਬੂ ਪਾਇਆ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ। ਅੱਗ ਨਾਲ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਜਦਕਿ ਅੰਦਰ ਪਏ ਸਾਮਾਨ ਦਾ ਕਾਫੀ ਨੁਕਸਾਨ ਹੋਇਆ ਹੈ। ਪ੍ਰਤੱਖਦਰਸ਼ੀਆਂ ਮੁਤਾਬਕ ਅੱਗ ਐਨੀ ਤੇਜ਼ੀ ਨਾਲ ਫੈਲੀ ਕਿ ਥੋੜ੍ਹੀ ਦੇਰ ਵਿੱਚ ਹੀ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਦਫ਼ਤਰ ਵਿੱਚੋਂ ਉੱਠਦਾ ਧੂੰਆਂ ਦੂਰ-ਦੂਰ ਤੱਕ ਦਿਖਾਈ ਦੇਣ ਲੱਗਾ। ਅੱਗ ਲੱਗਣ ਦੀ ਖ਼ਬਰ ਮਿਲਦੇ ਹੀ ਆਸ-ਪਾਸ ਦੇ ਦੁਕਾਨਦਾਰਾਂ ਵਿੱਚ ਦਹਿਸ਼ਤ ਫੈਲ ਗਈ। ਫਾਇਰਮੈਨ ਨਰੇਸ਼ ਕੁਮਾਰ ਨੇ ਦੱਸਿਆ ਕਿ ਕੰਟਰੋਲ ਰੂਮ ਨੂੰ ਸੂਚਿਤ ਕੀਤਾ ਗਿਆ ਕਿ ਕਚਹਿਰੀ ਚੌਕ ਨੇੜੇ ਬਾਜ਼ਾਰ ਵਿੱਚ ਸਥਿਤ ਵੋਡਾਫੋਨ ਦਫ਼ਤਰ ਵਿੱਚ ਅੱਗ ਲੱਗ ਗਈ ਹੈ। ਅੱਗ ਇੰਨੀ ਭਿਆਨਕ ਸੀ ਕਿ ਇਸ ਦਾ ਧੂੰਆਂ ਦੂਰੋਂ ਹੀ ਦਿਖਾਈ ਦੇ ਰਿਹਾ ਸੀ। ਮੌਕੇ ‘ਤੇ ਪਹੁੰਚੀਆਂ ਟੀਮਾਂ ਨੇ ਕਾਫ਼ੀ ਮਿਹਨਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।