ਪੰਜਾਬ ਸਮਰਾਲਾ ’ਚ ਭਾਜਪਾ ਦੀ ਨਸ਼ਾ ਮੁਕਤ ਯਾਤਰਾ ਦਾ ਵਿਰੋਧ/ ਆਪ ਵਰਕਰਾਂ ਨੇ ਦਿਖਾਈਆਂ ਕਾਲੀਆਂ ਝੰਡੀਆਂ/ ਪਹਿਲਾਂ ਗੁਜਰਾਤ ਤੋਂ ਆਉਂਦੇ ਨਸ਼ੇ ਬੰਦ ਕਰਨ ਦੀ ਮੰਗ By admin - September 20, 2026 0 2 Facebook Twitter Pinterest WhatsApp ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਲੈ ਕੇ ਸਿਆਸੀ ਵਿਰੋਧ ਸ਼ੁਰੂ ਹੋ ਗਿਆ ਹੈ। ਇਸੇ ਤਹਿਤ ਅੱਜ ਸਮਰਾਲਾ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਆਪ ਆਗੂਆਂ ਨੇ ਕਿਹਾ ਕਿ ਪੰਜਾਬ ਅੰਦਰ ਨਸ਼ਾ ਅਕਾਲੀ-ਭਾਜਪਾ ਗਠਜੋੜ ਸਰਕਾਰ ਵੇਲੇ ਆਇਆ ਸੀ ਅਤੇ ਹੁਣ ਵੀ ਨਸ਼ਾ ਭਾਜਪਾ ਸ਼ਾਂਸਤ ਸੂਬਿਆਂ ਰਾਹੀਂ ਆ ਰਿਹਾ ਹੈ ਪਰ ਭਾਜਪਾ ਆਪਣੇ ਸ਼ਾਸਤ ਸੂਬਿਆਂ ਵਿਚੋਂ ਨਸ਼ਿਆਂ ਦੀ ਆਮਦ ਰੋਕਣ ਦੀ ਥਾਂ ਪੰਜਾਬ ਅੰਦਰ ਸਿਆਸੀ ਡਰਾਮੇ ਕਰ ਰਹੀ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜਸਪ੍ਰੀਤ ਸਿੰਘ ਮਾਂਗਟ ਘੁਲਾਲ, ਜ਼ਿਲ੍ਹਾ ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ, ਮੋਹਿਤ ਕੁੰਦਰਾ, ਪ੍ਰਧਾਨ ਨਗਰ ਕੌਂਸਲ ਮਾਛੀਵਾੜਾ ਸਾਹਿਬ ਅਤੇ ਨਵਜੀਤ ਸਿੰਘ ਉਟਾਲ ਸਮੇਤ ਹੋਰ ਵਰਕਰ ਮੌਜੂਦ ਰਹੇ। ਆਗੂਆਂ ਨੇ ਕਿਹਾ ਕਿ ਭਾਜਪਾ ਵੱਲੋਂ ਕੱਢੀ ਜਾ ਰਹੀ ਨਸ਼ਾ ਮੁਕਤ ਯਾਤਰਾ ਪੰਜਾਬ ਦੀ ਨੌਜਵਾਨੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ’ਤੇ ਰਾਜਨੀਤੀ ਕਰਨ ਦੀ ਬਜਾਏ ਸਾਰੀਆਂ ਸਿਆਸੀ ਪਾਰਟੀਆਂ ਨੂੰ ਮਿਲ ਕੇ ਇਸ ਸਮੱਸਿਆ ਦੇ ਹੱਲ ਲਈ ਕੰਮ ਕਰਨਾ ਚਾਹੀਦਾ ਹੈ। ਆਗੂਆਂ ਨੇ ਦੋਸ਼ ਲਗਾਇਆ ਕਿ ਦਿੱਲੀ, ਰਾਜਸਥਾਨ ਅਤੇ ਗੁਜਰਾਤ ਸਮੇਤ ਹੋਰ ਸੂਬਿਆਂ ਵਿੱਚ ਵੀ ਨਸ਼ਿਆਂ ਨਾਲ ਸਬੰਧਤ ਸਮੱਸਿਆਵਾਂ ਮੌਜੂਦ ਹਨ। ਉਨ੍ਹਾਂ ਭਾਜਪਾ ਨੂੰ ਆਪਣੇ ਸ਼ਾਸਨ ਵਾਲੇ ਸੂਬਿਆਂ ਵਿੱਚ ਵੀ ਨਸ਼ਿਆਂ ਦੀ ਰੋਕਥਾਮ ਲਈ ਠੋਸ ਕਦਮ ਚੁੱਕਣ ਦੀ ਅਪੀਲ ਕੀਤੀ। ‘ਆਪ’ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਬਦਨਾਮ ਕਰਨ ਦੀ ਬਜਾਏ ਨਸ਼ਿਆਂ ਦੇ ਖਾਤਮੇ ਲਈ ਸਿਆਸੀ ਵਖਰੇਵਿਆਂ ਤੋਂ ਉੱਪਰ ਉੱਠ ਕੇ ਸਾਂਝੇ ਯਤਨ ਕਰਨ ਦੀ ਲੋੜ ਹੈ। ਦੱਸ ਦਈਏ ਕਿ ਭਾਜਪਾ ਵੱਲੋਂ ਇਹ ਯਾਤਰਾ 18 ਤੋਂ 30 ਸਤੰਬਰ ਤੱਕ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਕੱਢੀ ਜਾ ਰਹੀ ਹੈ ਅਤੇ ਇਸ ਨੂੰ ਸਾਰੇ 117 ਵਿਧਾਨ ਸਭਾ ਹਲਕਿਆਂ ਤੱਕ ਲਿਜਾਣ ਦਾ ਐਲਾਨ ਕੀਤਾ ਗਿਆ ਹੈ।