ਪੰਜਾਬ ਬਾਬਾ ਫਰੀਦ ਆਗਮਨ ਪੁਰਬ ਮੌਕੇ ਕਰਾਫਟ ਮੇਲਾ ਸ਼ੁਰੂ/ ਵਿਧਾਇਕ ਸੇਖੋਂ ਤੇ ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ/ ਵੱਖ-ਵੱਖ ਰਾਜਾਂ ਤੋਂ ਆਏ ਦਸਤਕਾਰਾਂ ਦੇ ਲੱਗੇ ਸਟਾਲ By admin - September 20, 2026 0 3 Facebook Twitter Pinterest WhatsApp ਬਾਬਾ ਫ਼ਰੀਦ ਆਗਮਨ ਪੁਰਬ ਨੂੰ ਸਮਰਪਿਤ 10 ਰੋਜ਼ਾ ਕਰਾਫਟ ਮੇਲੇ ਦੀ ਸ਼ੁਰੂਆਤ ਹੋ ਗਈ ਹੈ। ਇਸ ਦਾ ਉਦਘਾਟਨ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵੱਲੋਂ ਕੀਤਾ ਗਿਆ। 10 ਦਿਨਾਂ ਤੱਕ ਚੱਲਣ ਵਾਲੇ ਇਸ ਮੇਲੇ ਵਿਚ ਵੱਖ ਵੱਖ ਰਾਜਾਂ ਤੋਂ ਆਏ ਦਸਤਕਾਰਾਂ ਦੇ ਸਟਾਲ ਲਗਾਏ ਗਏ ਹਨ। ਡਿਪਟੀ ਕਮਿਸ਼ਨਰ ਤੇ ਵਿਧਾਇਕ ਸੇਖੋਂ ਨੇ ਸਮੂਹ ਲੋਕਾਂ ਨੂੰ ਇਸ ਮੇਲੇ ਵਿਚ ਵੱਧ ਤੋਂ ਵੱਧ ਸ਼ਿਰਕਤ ਕਰਨ ਦੀ ਅਪੀਲ ਕੀਤੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਸਹੂਲਤ ਲਈ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਆਪਣੇ ਸੰਬੋਧਨ ਵਿਚ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਮੇਲੇ ਅਤੇ ਤਿਉਹਾਰ ਸਾਡੇ ਮਹਾਨ ਸੱਭਿਆਚਾਰ ਦਾ ਅਨਿਖੜਵਾਂ ਅੰਗ ਹਨ। ਮੇਲੇ ਸਾਡੇ ਅਤੀਤ ਦੀ ਸ਼ਾਨ ਨੂੰ ਵਰਤਮਾਨ ਦੀ ਤਰੱਕੀ ਨਾਲ ਵੀ ਜੁੜਦੇ ਹਨ ਅਤੇ ਲੋਕਾਂ ਦੇ ਆਪਸੀ ਮੇਲ ਜੋਲ ਦਾ ਇੱਕ ਵਧੀਆ ਸੋਮਾ ਹਨ। ਉਨ੍ਹਾਂ ਕਿਹਾ ਕਿ ਅੱਜ ਕਰਾਫਟ ਮੇਲੇ ਦੀ ਸ਼ੁਰੂਆਤ ਹੋਈ ਹੈ, ਜਿਸ ਵਿੱਚ ਪੰਜਾਬ ਸਮੇਤ ਦੇਸ਼ ਦੇ ਵੱਖ ਵੱਖ ਰਾਜਾਂ ਤੋਂ ਦਸਤਕਾਰੀ ਦੀਆਂ ਪ੍ਰਦਰਸ਼ਨੀਆਂ ਅਤੇ ਪਕਵਾਨਾਂ ਦੇ ਸਟਾਲ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਕਰਾਫਟ ਮੇਲੇ ਦਾ ਉਦੇਸ਼ ਦੇਸ਼ ਦੀ ਕਲਾ ਤੇ ਸੰਸਕ੍ਰਿਤੀ ਨੂੰ ਇੱਕ ਪਲੇਟਫਾਰਮ ਤੇ ਲੋਕਾਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਲੋਕਾਂ ਨੂੰ ਵੱਧ ਤੋਂ ਵੱਧ ਇਸ ਕਰਾਫਟ ਮੇਲੇ ਵਿੱਚ ਪਹੁੰਚ ਕੇ ਵੱਖ ਵੱਖ ਰਾਜਾਂ ਦੀਆਂ ਦਸਤਕਾਰੀ ਦੀਆਂ ਕਲਾਕਿਰਤੀਆਂ ਨੂੰ ਵੇਖਣ ਅਤੇ ਖਰੀਦਦਾਰੀ ਕਰਨ ਦੀ ਅਪੀਲ ਕੀਤੀ। ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਦੱਸਿਆ ਕਿ ਇਸ ਕਰਾਫਟ ਮੇਲੇ ਵਿੱਚ ਵੱਖ ਵੱਖ ਰਾਜਾਂ ਤੋਂ ਆਏ ਦਸਤਕਾਰਾਂ ਵੱਲੋਂ ਦਸਤਕਾਰੀ ਦੀਆਂ ਪ੍ਰਦਰਸ਼ਨੀਆਂ ਅਤੇ ਤਕਰੀਬਨ 200 ਦੇ ਕਰੀਬ ਸਟਾਲਾਂ ਲਗਾਈਆਂ ਗਈਆਂ ਹਨ। ਇਸ ਮੌਕੇ ਵੱਖ ਵੱਖ ਰਾਜਾਂ ਤੋਂ ਆਏ ਕਲਾਕਾਰਾਂ ਵੱਲੋਂ ਆਪਣੇ ਕਲਾ ਦਾ ਪ੍ਰਦਰਸ਼ਨ ਵੀ ਕੀਤਾ ਗਿਆ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਮੇਲੇ ਵਿੱਚ ਸ਼ਿਰਕਤ ਕੀਤੀ ਜਾਵੇ ਅਤੇ ਮੇਲੇ ਦਾ ਆਨੰਦ ਲਿਆ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ।