ਪੰਜਾਬ ਅੰਮ੍ਰਿਤਸਰ ਪੁਲਿਸ ਨੇ ਸੁਲਝਾਇਆ ਕਤਲ ਦਾ ਮਾਮਲਾ/ ਇਸਲਾਮਾਬਾਦ ਏਰੀਏ ’ਚ ਮਾਰੀ ਗਈ ਸੀ ਗੋਲੀ/ ਪੁਲਿਸ ਨੇ ਮੁੱਖ ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਜਾਂਚ ਆਰੰਭੀ By admin - September 20, 2026 0 2 Facebook Twitter Pinterest WhatsApp ਅੰਮ੍ਰਿਤਸਰ ਪੁਲਿਸ ਨੇ ਬੀਤੀ 17 ਤਰੀਕ ਨੂੰ ਨੌਜਵਾਨ ਦੇ ਹੋਏ ਕਤਲ ਦਾ ਮਾਮਲਾ ਸੁਲਝਾ ਲਿਆ ਹੈ। ਪੁਲਿਸ ਨੇ ਵਾਰਦਾਤ ਦੇ ਮੁੱਖ ਮੁਲਜ਼ਮ ਆਕਾਸ਼ਦੀਪ ਸਿੰਘ ਉਰਫ ਅੱਭੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਮੁਤਾਬਕ ਇਹ ਕਤਲ ਪੁਰਾਣੀ ਰੰਜ਼ਿਸ਼ ਦੇ ਚਲਦਿਆਂ ਕੀਤਾ ਗਿਆ ਸੀ। ਘਟਨਾ ਵਿਚ ਤਿੰਨ ਮੁਲਜ਼ਮ ਸ਼ਾਮਲ ਸਨ। ਪੁਲਿਸ ਵੱਲੋਂ ਬਾਕੀ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਸੀਪੀ ਜੁਗਰਾਜ ਸਿੰਘ ਨੇ ਦਿੱਤੀ ਜਾਣਕਾਰੀ ਤਿੰਨ ਮੁਲਜ਼ਮਾਂ ਨੇ ਮਿਲ ਕੇ ਨੌਜਵਾਨ ’ਤੇ ਚਲਾਈਆਂ ਗੋਲੀਆਂ ਸਨ। ਪੁਲਿਸ ਵੱਲੋਂ ਕਾਬੂ ਕੀਤੇ ਮੁਲਜਮ ਦਾ ਰਿਮਾਂਡ ਲੈ ਕੇ ਅਗਲੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਹਥਿਆਰ ਦੀ ਬਰਾਮਦਗੀ ਅਤੇ ਫਰਾਰ ਸਾਥੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਡੀਸੀਪੀ ਜੁਗਰਾਜ ਸਿੰਘ ਮੁਤਾਬਕ ਇਹ ਘਟਨਾ 17 ਤਾਰੀਖ਼ ਦੀ ਰਾਤ ਕਰੀਬ 10 ਵਜੇ ਵਾਪਰੀ ਸੀ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇੱਕ ਨੌਜਵਾਨ ਨੂੰ ਗੋਲੀ ਮਾਰੀ ਗਈ ਹੈ। ਸੂਚਨਾ ਮਿਲਦੇ ਹੀ ਅੰਮ੍ਰਿਤਸਰ ਪੁਲਿਸ ਤੁਰੰਤ ਹਰਕਤ ਵਿੱਚ ਆਈ ਅਤੇ ਮੌਕੇ ’ਤੇ ਪਹੁੰਚੀ। ਜ਼ਖ਼ਮੀ ਨੌਜਵਾਨ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਇਸ ਤੋਂ ਬਾਅਦ ਥਾਣਾ ਇਸਲਾਮਾਬਾਦ ਵਿੱਚ ਤੁਰੰਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਕਮਿਸ਼ਨਰ ਸ. ਨੌਨਿਹਾਲ ਸਿੰਘ (ਆਈਪੀਐੱਸ) ਦੇ ਦਿਸ਼ਾ-ਨਿਰਦੇਸ਼ਾਂ ’ਤੇ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ। ਇਸ ਵਿੱਚ ਏਸੀਪੀ ਸਾਊਥ ਅਤੇ ਐੱਸਐੱਚਓ ਇਸਲਾਮਾਬਾਦ ਦੀਆਂ ਟੀਮਾਂ ਨੇ ਤਕਨੀਕੀ ਜਾਂਚ ਦੇ ਨਾਲ-ਨਾਲ ਮਨੁੱਖੀ ਖੁਫੀਆ ਸੂਤਰਾਂ ਦੀ ਮਦਦ ਨਾਲ ਜਾਂਚ ਨੂੰ ਅੱਗੇ ਵਧਾਇਆ। ਤੁਰੰਤ ਕਾਰਵਾਈ ਕਰਦਿਆਂ ਪੁਲਿਸ ਨੇ ਵਾਰਦਾਤ ਦੇ ਮੁੱਖ ਮੁਲਜ਼ਮ ਆਕਾਸ਼ਦੀਪ ਸਿੰਘ ਉਰਫ਼ ਅੱਭੀ ਲੂਤੀ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਕਤਲ ਪੁਰਾਣੀ ਰੰਜਿਸ਼ ਦੇ ਚਲਦਿਆਂ ਕੀਤਾ ਗਿਆ ਸੀ। ਪੁਲਿਸ ਅਨੁਸਾਰ ਇਸ ਪੂਰੀ ਵਾਰਦਾਤ ਵਿੱਚ ਕੁੱਲ ਤਿੰਨ ਵਿਅਕਤੀ ਸ਼ਾਮਲ ਸਨ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਬਾਕੀ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਦਾ ਕਹਿਣਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਕਾਸ਼ਦੀਪ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਉਸ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ, ਜਿਸ ਰਾਹੀਂ ਵਾਰਦਾਤ ਵਿੱਚ ਵਰਤੇ ਗਏ ਹਥਿਆਰ ਦੀ ਬਰਾਮਦਗੀ ਅਤੇ ਫਰਾਰ ਚੱਲ ਰਹੇ ਬਾਕੀ ਦੋ ਮੁਲਜ਼ਮਾਂ ਸਬੰਧੀ ਸੁਰਾਗ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਸ਼ਹਿਰ ਵਿੱਚ ਕਾਨੂੰਨ-ਵਿਵਸਥਾ ਅਤੇ ਸੁਰੱਖਿਆ ਨੂੰ ਲੈ ਕੇ ਉੱਠ ਰਹੇ ਸਵਾਲਾਂ ਦੇ ਜਵਾਬ ਵਿੱਚ ਡੀਸੀਪੀ ਜੁਗਰਾਜ ਸਿੰਘ ਨੇ ਕਿਹਾ ਕਿ ਅੰਮ੍ਰਿਤਸਰ ਪੁਲਿਸ ਸ਼ਹਿਰ ਵਾਸੀਆਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਮੁਸਤੈਦ ਅਤੇ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣ ਵਾਲੇ ਸ਼ਰਾਰਤੀ ਤੱਤਾਂ ਅਤੇ ਅਪਰਾਧੀਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਪੁਲਿਸ ਵੱਲੋਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਡੀਸੀਪੀ ਨੇ ਅਪਰਾਧੀਆਂ ਨੂੰ ਅਪਰਾਧ ਦਾ ਰਾਹ ਛੱਡ ਕੇ ਸਹੀ ਜੀਵਨ ਬਤੀਤ ਕਰਨ ਦੀ ਨਸੀਹਤ ਵੀ ਦਿੱਤੀ। ਪੁਲਿਸ ਦਾ ਦਾਅਵਾ ਹੈ ਕਿ ਬਾਕੀ ਮੁਲਜ਼ਮਾਂ ਨੂੰ ਵੀ ਜਲਦ ਗ੍ਰਿਫ਼ਤਾਰ ਕਰਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ।