ਪੰਜਾਬ ਗੁਰਦੁਆਰਾ ਸਾਹਿਬ ਦੇ ਸਰੋਵਰ ’ਚੋਂ ਲਾਸ਼ ਬਰਾਮਦ/ ਮੱਥ ਟੇਕਣ ਆਇਆ ਸੀ 68 ਸਾਲਾ ਸ਼ਖਸ਼/ ਪੁਲਿਸ ਨੇ ਲਾਸ਼ ਬਰਾਮਦ ਕਰ ਕੇ ਜਾਂਚ ਆਰੰਭੀ By admin - September 20, 2026 0 2 Facebook Twitter Pinterest WhatsApp ਅੰਮ੍ਰਿਤਸਰ ਦੇ ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਦੇ ਸਰੋਵਰ ਵਿੱਚੋਂ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ 68 ਸਾਲਾ ਮਨਿੰਦਰ ਸਿੰਘ ਵਜੋਂ ਹੋਈ ਹੈ ਜੋ ਸ਼ਹਿਰ ਦੀ ਆਡੀਆ ਮਾਰਕੀਟ ਵਿੱਚ ਨਕਲੀ ਆਰਟੀਫਿਸ਼ਲ ਗਹਿਣਿਆਂ ਦੀ ਦੁਕਾਨ ਚਲਾਉਂਦੇ ਸਨ। ਜਾਣਕਾਰੀ ਮੁਤਾਬਕ ਉਹ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ ਸਨ। ਇਸ ਦੌਰਾਨ ਉਹ ਸਰੋਵਰ ਵਿੱਚ ਕੱਪੜਿਆਂ ਸਮੇਤ ਉਤਰ ਗਏ। ਘਟਨਾ ਤੋਂ ਬਾਅਦ ਜਦੋਂ ਮਾਮਲਾ ਸਾਹਮਣੇ ਆਇਆ ਤਾਂ ਪੁਲਿਸ ਵੱਲੋਂ ਗੁਰਦੁਆਰਾ ਸਾਹਿਬ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਗਈ। ਸੀਸੀਟੀਵੀ ਫੁਟੇਜ ਵਿੱਚ ਮਨਿੰਦਰ ਸਿੰਘ ਨੂੰ ਸਰੋਵਰ ਵਿੱਚ ਜਾਂਦੇ ਹੋਏ ਦੇਖਿਆ ਗਿਆ। ਇਸ ਤੋਂ ਬਾਅਦ ਸਰੋਵਰ ਵਿੱਚ ਤਲਾਸ਼ੀ ਮੁਹਿੰਮ ਚਲਾ ਕੇ ਮਨਿੰਦਰ ਸਿੰਘ ਦੀ ਲਾਸ਼ ਬਰਾਮਦ ਕਰ ਲਈ ਗਈ। ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਮਾਮਲੇ ਨਾਲ ਜੁੜੇ ਹਾਲਾਤਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਮੁਤਾਬਕ ਪਰਿਵਾਰ ਦੇ ਬਿਆਨਾਂ ਅਤੇ ਜਾਂਚ ਵਿੱਚ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਕਾਨੂੰਨ ਮੁਤਾਬਕ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।