ਪੰਜਾਬ ਮੋਗਾ ’ਚ ਭਿਆਨਕ ਹਾਦਸੇ ’ਚ 3 ਦੀ ਮੌਤ, 2 ਜ਼ਖਮੀ/ ਸ਼ਰਾਬੀ ਡਰਾਈਵਰ ਦੀ ਅਣਗਹਿਲੀ ਕਾਰਨ ਹਾਦਸਾ/ ਪੁਲਿਸ ਨੇ ਜਾਂਚ ਕੀਤੀ ਸ਼ੁਰੂ By admin - September 22, 2026 0 2 Facebook Twitter Pinterest WhatsApp ਮੋਗਾ ਦੇ ਪਿੰਜ ਮਲੱਕੇ ਨੇੜੇ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ ਜਦੋਂ ਅਚਾਨਕ ਬੇਕਾਬੂ ਹੋਈ ਕਾਰ ਇਕ ਕੰਧ ਨਾਲ ਟਕਰਾ ਗਈ। ਇਸ ਹਾਦਸੇ ਵਿਚ ਇਕ 8 ਸਾਲਾ ਬੱਚੇ ਸਮੇਤ ਤਿੰਨ ਜਣਿਆਂ ਦੀ ਮੌਤ ਹੋ ਗਈ ਜਦਕਿ ਦੋ ਹੋਰ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਹਾਦਸੇ ਦੀ ਵਜ੍ਹਾਂ ਕਾਰ ਡਰਾਈਵਰ ਦਾ ਸ਼ਰਾਬੀ ਹੋਣਾ ਦੱਸਿਆ ਜਾ ਰਿਹਾ ਹੈ। ਡਰਾਈਵਰ ਦੇ ਨਸ਼ੇ ਦੀ ਹਾਲਤ ’ਚ ਠੋਕਰ ਖਾ ਕੇ ਡਿੱਗਣ ਦੀ ਵੀਡੀਓ ਵੀ ਵਾਇਰਲ ਹੋ ਰਹੀ ਹੈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਮਾਲਸਰ ਦੇ ਮੁਖੀ ਇੰਸਪੈਕਟਰ ਇਕਬਾਲ ਸਿੰਘ ਨੇ ਦੱਸਿਆ ਕਿ ਵਕੀਲ ਸਿੰਘ ਵਾਸੀ ਪਿੰਡ ਕੌਣੀ, ਗੁਰਕੀਰਤ ਸਿੰਘ (8) ਵਾਸੀ ਪਿੰਡ ਕੌਣੀ, ਅੰਮ੍ਰਿਤਪਾਲ ਸਿੰਘ, ਆਕਾਸ਼ਦੀਪ ਸਿੰਘ ਵਾਸੀ ਪਿੰਡ ਕੌਣੀ ਅਤੇ ਕੁਲਦੀਪ ਸਿੰਘ ਵਾਸੀ ਪਿੰਡ ਮਾੜੀ ਮੁਸਤਫ਼ਾ ਇਕ ਗੱਡੀ ਵਿਚ ਸਵਾਰ ਹੋ ਕੇ ਜਾ ਰਹੇ ਸਨ। ਜਦੋਂ ਉਹ ਮੱਲਕੇ ਨੇੜੇ ਪਹੁੰਚੇ ਤਾਂ ਅਚਾਨਕ ਗੱਡੀ ਬੇਕਾਬੂ ਹੋ ਗਈ ਅਤੇ ਸੜਕ ਕਿਨਾਰੇ ਬਣੀ ਕੰਧ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ੋਰਦਾਰ ਸੀ ਕਿ ਵਕੀਲ ਸਿੰਘ ਅਤੇ ਕੁਲਦੀਪ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਵਿਚ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਗੁਰਕੀਰਤ ਸਿੰਘ (8) ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਪਰ ਹਸਪਤਾਲ ਪਹੁੰਚਣ ਤੋਂ ਬਾਅਦ ਉਸ ਦੀ ਵੀ ਮੌਤ ਹੋ ਗਈ। ਇਸ ਹਾਦਸੇ ਵਿਚ ਅੰਮ੍ਰਿਤਪਾਲ ਸਿੰਘ ਅਤੇ ਆਕਾਸ਼ਦੀਪ ਸਿੰਘ ਜ਼ਖ਼ਮੀ ਹੋ ਗਏ, ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਥਾਣਾ ਮੁਖੀ ਇੰਸਪੈਕਟਰ ਇਕਬਾਲ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਹਾਦਸੇ ਦੇ ਕਾਰਨਾ ਦੀ ਜਾਂਚ ਕੀਤੀ ਜਾ ਰਹੀ ਹੈ।