ਬਰਨਾਲਾ ਐਸਡੀਐਮ ਦਫਤਰ ਅੱਗੇ ਮੁਲਾਜ਼ਮਾਂ ਦਾ ਧਰਨਾ/ ਸਾਂਸਦ ਮੀਤ ਹੇਅਰ ਦੀ ਕੋਠੀ ਦਾ ਕੀਤਾ ਘਿਰਾਓ/ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ

0
4

ਪੰਜਾਬ ਸਟੇਟ ਮਨਿਸਟ੍ਰੀਅਲ ਅਤੇ ਕਲੈਰੀਕਲ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਰਿਹਾਇਸ਼ਾਂ ਅਤੇ ਦਫ਼ਤਰਾਂ ਦੇ ਲਗਾਤਾਰ ਘਿਰਾਓ ਕੀਤੇ ਜਾ ਰਹੇ ਹਨ। ਇਸੇ ਲੜੀ ਘਿਰਾਓ ਦੀ ਲੜੀ ਵਿੱਚ ਅੱਜ ਵੱਖ ਵੱਖ ਕੈਟਾਗਰੀਆਂ ਦੇ ਸੈਂਕੜੇ ਮੁਲਾਜ਼ਮਾਂ ਐਡਸੀਐਮ ਦਫਤਰ ਬਰਨਾਲਾ ਅੱਗੇ ਧਰਨਾ ਦਿੱਤਾ ਗਿਆ।  ਇਸੇ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।
ਇਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਐਸਡੀਐਮ ਦਫ਼ਤਰ ਤੋਂ ਸੰਗਰੂਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਬਰਨਾਲਾ ਸਥਿਤ ਕਚਰੀ ਚੌਕ ਨੇੜੇ ਸਥਿਤ ਘਰ ਤੱਕ ਪੈਦਲ ਮਾਰਚ ਕੀਤਾ ਅਤੇ ਘੇਰਾਬੰਦੀ ਕਰ ਲਈ। ਹਾਲਾਂਕਿ, ਬਰਨਾਲਾ ਪੁਲਿਸ ਨੇ ਇੱਕ ਬੈਰੀਅਰ ਖੜ੍ਹਾ ਕਰ ਦਿੱਤਾ ਅਤੇ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਿਆ। ਪੁਲਿਸ ਵੱਲੋਂ ਕਾਫਲੇ ਨੂੰ ਰੋਕਣ ਤੋਂ ਬਾਅਦ, ਕਰਮਚਾਰੀਆਂ ਨੇ ਮੌਕੇ ‘ਤੇ ਹੀ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਸਰਕਾਰ ਦੇ ਚੁਣੇ ਹੋਏ ਪ੍ਰਤੀਨਿਧੀਆਂ ਵਿਰੁੱਧ ਨਾਅਰੇਬਾਜ਼ੀ ਕੀਤੀ।

LEAVE A REPLY

Please enter your comment!
Please enter your name here