ਬਿਕਰਮ ਮਜੀਠੀਆ ਨੇ ਵੱਖ ਵੱਖ ਮੁੱਦਾਂ ਨੂੰ ਲੈ ਕੇ ਘੇਰੀ ਸਰਕਾਰ/ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਸਾਧੇ ਨਿਸ਼ਾਨੇ/ ਆਡੀਓ ਵਾਇਰਲ ਦੇ ਹਵਾਲੇ ਨਾਲ ਚੁੱਕੇ ਸਵਾਲ

0
3

ਅਕਾਲੀ ਆਗੂ ਬਿਕਰਮ ਮਜੀਠੀਆ ਨੇ ਆਡੀਓ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਘੇਰਿਆ ਹੈ। ਪੁਲਿਸ ਨੂੰ ਵਰਦੀ ਨਾ ਪਹਿਨਣ ਦੀ ਕਥਿਤ ਆਡੀਓ ਬਾਰੇ ਪੁੱਛੇ ਜਾਣ ਤੇ ਬਿਕਰਮ ਮਜੀਠੀਆ ਨੇ ਕਿਹਾ ਕਿ ਇਹ ਸਰਕਾਰ ਦਾ ਵੱਡਾ ਫੇਲੀਅਰ ਹੈ। ਉਨ੍ਹਾਂ ਕਿਹਾ ਕਿ ਵੀਡੀਓ ਨੂੰ ਫਰਜ਼ੀ ਕਹਿਣਾ ਵੀ ਗਲਤ ਹੈ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਮੁਲਾਜ਼ਮ ਹੀ ਸੁਰੱਖਿਅਤ ਨਹੀਂ ਹਨ ਤਾਂ ਆਮ ਜਨਤਾ ਦਾ ਕੀ ਬਣੇਗਾ।  ਜੇ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਸਰਕਾਰ ਦੇ ਕਾਬੂ ਵਿੱਚ ਨਹੀਂ, ਤਾਂ ਮੁੱਖ ਮੰਤਰੀ ਅਤੇ ਡੀਜੀਪੀ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦੇਣ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਸੁਰੱਖਿਆ ਨਾਲ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

LEAVE A REPLY

Please enter your comment!
Please enter your name here