ਪਰਾਲੀ ਬਾਰੇ ਨਵੇਂ ਫੁਰਮਾਨ ਦਾ ਕਿਸਾਨਾਂ ਵੱਲੋਂ ਵਿਰੋਧ/ ਕੇਂਦਰ ਸਰਕਾਰ ਨੂੰ ਦੱਸਿਆ ਕਿਸਾਨ ਮਾਰੂ/ ਫੈਕਟਰੀਆਂ ਦੇ ਪ੍ਰਦੂਸ਼ਣ ਦੇ ਹਵਾਲੇ ਨਾਲ ਚੁੱਕੇ ਸਵਾਲ

0
5

ਪਰਾਲੀ ਬਾਰੇ ਆਏ ਨਵੇਂ ਫੁਰਮਾਨ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਕੇਂਦਰ ਨੂੰ ਘੇਰਨਾ ਸ਼ੁਰੂ ਕਰ ਦਿੱਤੀ ਹੈ। ਹੁਸ਼ਿਆਰਪੁਰ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾਂ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਆਏ ਦਿਨ ਮਨਮਾਨੀਆਂ ਅਤੇ ਆਪਣੀ ਮਰਜ਼ੀ ਦੇ ਫਰਮਾਨ ਜਾਰੀ ਕਰਕੇ ਕਿਸਾਨਾਂ ਦੇ ਬੋਝ ਪਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਦੇ ਜੁਰਮਾਨਿਆਂ ਨੂੰ ਵਧਾ ਕੇ ਰੇਟ ਜਾਰੀ ਕਰਨਾ ਅਤੀ ਨਿੰਦਣਯੋਗ ਹੈ, ਜਿਸ ਖਿਲਾਫ ਕਿਸਾਨਾਂ ਨੂੰ ਇਕਜੁਟ ਹੋ ਕੇ ਜੰਗ ਸ਼ੁਰੂ ਕਰਨੀ ਚਾਹੀਦੀ ਹੈ।
ਖਬਰਾਂ ਮੁਤਾਬਕ ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਨੂੰ ਲੈ ਕੇ ਪ੍ਰਸਤਾਵਿਤ ਨਵੇਂ ਨਿਯਮਾਂ ਬਾਰੇ ਡਰਾਫਟ ਤਿਆਰ ਕੀਤਾ ਹੈ, ਜਿਸ ਵਿਚ ਪਰਾਲੀ ਸਾੜਣ ਵਾਲੇ ਕਿਸਾਨਾਂ ਖਿਲਾਫ ਹੋਰ ਸਖ਼ਤ ਕਰਨ ਦੀ ਤਜਵੀਜ਼ ਹੈ। ਪ੍ਰਸਤਾਵਿਤ ਨਿਯਮਾਂ ਮੁਤਾਬਕ ਦੋ ਏਕੜ ਤੋਂ ਘੱਟ ਜ਼ਮੀਨ ਲਈ 5,000, ਦੋ ਤੋਂ ਪੰਜ ਏਕੜ ਲਈ 10,000 ਅਤੇ ਪੰਜ ਏਕੜ ਤੋਂ ਵੱਧ ਲਈ 30,000 ਵਾਤਾਵਰਣ ਮੁਆਵਜ਼ਾ ਪ੍ਰਤੀ ਘਟਨਾ ਲਾਗੂ ਹੋਵੇਗਾ। ਇਸ ਤੋਂ ਇਲਾਵਾ, ਪਰਾਲੀ ਸਾੜਨ ਵਾਲੀ ਜ਼ਮੀਨ ਦੇ ਮਾਲ ਰਿਕਾਰਡ ਵਿੱਚ 15 ਮਹੀਨਿਆਂ ਲਈ ‘ਰੈੱਡ ਐਂਟਰੀ’ ਦਰਜ ਕਰਨ ਦੀ ਵਿਵਸਥਾ ਪ੍ਰਸਤਾਵਿਤ ਹੈ। ਮੁੜ ਘਟਨਾ ਜਾਂ ਮੁਆਵਜ਼ਾ ਨਾ ਭਰਨ ਦੀ ਸਥਿਤੀ ਵਿੱਚ ਇਹ ਮਿਆਦ ਹੋਰ 15 ਮਹੀਨੇ ਵਧ ਸਕਦੀ ਹੈ। ਕੇਂਦਰ ਦੇ ਇਸ ਕਦਮ ਤੋਂ ਬਾਅਦ ਪੰਜਾਬ ਦੇ ਕਿਸਾਨਾਂ ਅੰਦਰ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ।

LEAVE A REPLY

Please enter your comment!
Please enter your name here