ਪੰਜਾਬ ਮੋਗਾ ਦੇ ਪਿੰਡ ਮੰਗੇਵਾਲਾ ’ਚ ਡੋਰ-ਟੂ-ਡੋਰ ਮੁਹਿੰਮ/ ਵਿਧਾਇਕ ਨੇ ਲੋਕਾਂ ਨਾਲ ਕਾਇਮ ਕੀਤਾ ਸਿੱਧਾ ਰਾਬਤਾ/ ਪਿੰਡ ਵਾਸੀਆਂ ਨੇ ਦਿੱਤਾ ਭਰਵਾਂ ਹੁੰਗਾਰਾ By admin - September 23, 2026 0 3 Facebook Twitter Pinterest WhatsApp ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਆਪਣੇ ਹਲਕੇ ਅਧੀਨ ਆਉਂਦੇ ਪਿੰਡ ਮੰਗੇਵਾਲਾ ਵਿਖੇ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਘਰ-ਘਰ ਜਾ ਕੇ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ, ਲੋੜਾਂ ਅਤੇ ਸੁਝਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਪਿੰਡ ਵਾਸੀਆਂ ਨੇ ਵੀ ਮੁਹਿੰਮ ਵਿੱਚ ਉਤਸ਼ਾਹ ਨਾਲ ਸ਼ਮੂਲੀਅਤ ਕਰਦਿਆਂ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਵਿਧਾਇਕਾ ਅਮਨਦੀਪ ਕੌਰ ਅਰੋੜਾ ਵੱਲੋਂ ਪਿੰਡ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਵੀ ਕੀਤੇ ਗਏ। ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਵਿਕਾਸ ਕਾਰਜਾਂ ਦਾ ਮਕਸਦ ਪਿੰਡ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਲੋਕਾਂ ਦੀਆਂ ਰੋਜ਼ਾਨਾ ਦੀਆਂ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਲੋਕਾਂ ਨਾਲ ਸਿੱਧਾ ਸੰਪਰਕ ਬਹੁਤ ਜ਼ਰੂਰੀ ਹੈ। ਡੋਰ-ਟੂ-ਡੋਰ ਮੁਹਿੰਮ ਰਾਹੀਂ ਜਿੱਥੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਜਾਣਨ ਦਾ ਮੌਕਾ ਮਿਲਦਾ ਹੈ, ਉੱਥੇ ਹੀ ਉਨ੍ਹਾਂ ਦੇ ਸੁਝਾਵਾਂ ਦੇ ਆਧਾਰ ’ਤੇ ਵਿਕਾਸ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਇਆ ਜਾ ਸਕਦਾ ਹੈ। ਪਿੰਡ ਦੀ ਸਰਪੰਚ ਚਰਨਜੀਤ ਕੌਰ ਨੇ ਕਿਹਾ ਕਿ ਗ੍ਰਾਮ ਪੰਚਾਇਤ ਵੱਲੋਂ ਪਿੰਡ ਵਾਸੀਆਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡ ਦੀ ਤਰੱਕੀ ਲਈ ਪੰਚਾਇਤ ਅਤੇ ਪਿੰਡ ਵਾਸੀਆਂ ਦਾ ਸਹਿਯੋਗ ਲਗਾਤਾਰ ਬਣਿਆ ਰਹੇਗਾ। ਇਸ ਮੌਕੇ ਸਮੂਹ ਗ੍ਰਾਮ ਪੰਚਾਇਤ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਰਹੇ ਅਤੇ ਡੋਰ-ਟੂ-ਡੋਰ ਮੁਹਿੰਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲਿਆ।