ਪੰਜਾਬ ਅਕਾਲੀ ਦਲ ਪੁਨਰ ਸੁਰਜੀਤ ਆਗੂਆਂ ਦੀ ਰਾਜਪਾਲ ਨਾਲ ਮੁਲਾਕਾਤ/ ਚਾਵਲਾ ਮਾਮਲੇ ਦੀ ਨਿਰਪੱਖ ਜਾਂਚ ਦੀ ਕੀਤੀ ਮੰਗ By admin - September 24, 2026 0 2 Facebook Twitter Pinterest WhatsApp ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਵਫਦ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰ ਕੇ ਆਨੰਦਪੁਰ ਸਾਹਿਬ ਵਿਖੇ ਵਾਪਰੇ ਘਟਨਾਕ੍ਰਮ ਦੀ ਨਿਰਪੱਖ ਜਾਂਚ ਮੰਗੀ ਹੈ। ਇਸ ਸਬੰਧੀ ਕੀਤੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਸਰਕਾਰ ਵੀ ਮਾਮਲੇ ਵਿਚ ਢਿੱਲਮੱਠ ਵਰਤ ਰਹੀ ਹੈ, ਜਿਸ ਦੇ ਚਲਦਿਆਂ ਰਾਜਪਾਲ ਨੂੰ ਮਿਲ ਕੇ ਇਸ ਮਾਮਲੇ ਦੀ ਨਿਰਪੱਖ ਜਾਂਚ ਮੰਗੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾਕ੍ਰਮ ਵਿਚ ਕਿਹੜੇ ਲੋਕ ਸ਼ਾਮਿਲ ਨੇ, ਇਸ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਮਾਂ ਰਹਿੰਦੇ ਕਾਰਵਾਈ ਕੀਤੀ ਹੁੰਦੀ ਤਾਂ ਚਾਵਲਾ ਦੇਸ਼ ਤੋਂ ਬਾਹਰ ਨਹੀਂ ਸੀ ਜਾ ਸਕਦਾ। ਪਾਰਟੀ ਦੇ ਸੀਨੀਅਰ ਆਗੂ ਗੁਰਜੀਤ ਸਿੰਘ ਤਲਵੰਡੀ ਨੇ ਕਿਹਾ ਕਿ 17 ਸਿਤੰਬਰ ਨੂੰ ਸਾਡੀ ਪਾਰਟੀ ਨੇ ਪ੍ਰੈਸ ਕਾਨਫਰੰਸ ਕਰਕੇ FIR ਨੂੰ ਜਨਤਕ ਕੀਤਾ ਗਿਆ ਸੀ ਪਰ ਚਾਵਲਾ ਖਿਲਾਫ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਹੁਣ ਰਾਤੋਂ ਰਾਤ ਚਾਵਲਾ ਸਾਹਬ ਦੀ ਬਾਹਰੋਂ ਵੀਡੀਓ ਆਉਂਦੀ ਹੈ ਕਿ ਮੈਨੂੰ ਬਲੀ ਦਾ ਬੱਕਰਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜੀ ਸਰਾਂ ਵਿਚ ਇਹ ਘਟਨਾਕ੍ਰਮ ਵਾਪਰਿਆ ਹੈ, ਉਹਦੀ ਕੰਧ ਜਥੇਦਾਰ ਗੜਗੱਜ ਦੇ ਦਫਤਰ ਨਾਲ ਲੱਗੀ ਹੈ ਪਰ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੋਈ। ਉਨ੍ਹਾਂ ਕਿਹਾ ਕਿ ਪੀੜਤ ਬੀਬੀ ਇਕ ਸਾਲ ਤਕ ਸਰਾਂ ਵਿਚ ਰਹੀ ਪਰ ਐਸਜੀਪੀਸੀ ਪ੍ਰਧਾਨ ਨੂੰ ਕੋਈ ਜਾਣਕਾਰੀ ਨਹੀਂ ਹੋਈ, ਇਸ ਲਈ ਪ੍ਰਧਾਨ ਧਾਮੀ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਸਰਕਾਰ ਦੀ ਭੂਮਿਕਾ ਵੀ ਸ਼ੱਕੀ ਹੈ, ਇਸ ਲਈ ਰਾਜਪਾਲ ਨਾਲ ਮੁਲਾਕਾਤ ਕਰ ਕੇ ਇਸ ਮਾਮਲੇ ਵਿਚ ਦਖਲ ਦੀ ਮੰਗ ਕੀਤੀ ਹੈ।