ਪੰਜਾਬ ਹੁਸ਼ਿਆਰਪੁਰ ’ਚ ਧਾਮੀ ਦੇ ਘਰ ਅੱਗੇ ਧਰਨਾ/ ਸਿੱਖ ਜਥੇਬੰਦੀਆਂ ਨੇ ਕੱਢਿਆ ਰੋਸ ਮਾਰਚ/ ਪ੍ਰਧਾਨ ਧਾਮੀ ਦੇ ਅਸਤੀਫੇ ਦੀ ਕੀਤੀ ਮੰਗ By admin - September 24, 2026 0 4 Facebook Twitter Pinterest WhatsApp ਆਨੰਦਪੁਰ ਸਾਹਿਬ ਦੀ ਘਟਨਾ ਨੂੰ ਲੈ ਕੇ ਸਿੱਖ ਸੰਗਤ ਅੰਦਰ ਗੁੱਸਾ ਵਧਦਾ ਜਾ ਰਿਹਾ ਹੈ। ਇਸੇ ਨੂੰ ਲੈ ਕੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਹੁਸ਼ਿਆਰਪੁਰ ਵਿਖੇ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਘਰ ਵੱਲ ਮਾਰਚ ਕੱਢਿਆ ਗਿਆ। ਆਗੂਆਂ ਵੱਲੋਂ ਐਸਜੀਪੀਸੀ ਪ੍ਰਧਾਨ ਦੇ ਘਰ ਦਾ ਘਿਰਾਓ ਕਰਨਾ ਸੀ ਪਰ ਪੁਲਿਸ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਰਸਤੇ ਵਿਚ ਰੋਕ ਲਿਆ ਜਿਸ ਤੋਂ ਬਾਅਦ ਆਗੂਆਂ ਨੇ ਉਥੇ ਹੀ ਧਰਨਾ ਦੇ ਕੇ ਧਾਮੀ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਅਸਤੀਫੇ ਦੀ ਮੰਗ ਕੀਤੀ। ਜਥੇਬੰਦੀਆਂ ਦੇ ਆਗੂਆਂ ਨੇ ਬੀਬੀ ਦੇ ਮਾਮਲੇ ਨੂੰ ਰਾਜਨੀਤਿਕ ਸ਼ਹਿ ’ਤੇ ਕਿਉਂ ਦਬਾਉਣ ਦਾ ਇਲਜਾਮ ਵੀ ਲਾਏ। ਆਗੂਆਂ ਨੇ ਕੇਂਦਰ ਸਰਕਾਰ ਉਤੇ ਵੀ ਸਵਾਲ ਖੜ੍ਹੇ ਕੀਤੇ, ਜਿਸ ਨੇ 15 ਸਾਲਾਂ ਤੋਂ ਐਸਜੀਪੀਸੀ ਚੋਣਾਂ ਨਹੀਂ ਕਰਵਾਈਆਂ। ਉਨ੍ਹਾਂ ਨੇ ਬੀਬੀ ਦੇ 6 ਮਹੀਨਿਆਂ ਤਕ ਐਸਜੀਪੀਸੀ ਦੀਆਂ ਵੀਆਈਪੀ ਸਹੂਲਤਾਂ ਮਾਣਨ ਬਾਰੇ ਵੀ ਤਿੱਖੇ ਸਵਾਲ ਕੀਤੇ। ਉਨ੍ਹਾਂ ਕਿਹਾ ਕਿ ਐਸਜੀਪੀਸੀ ਪ੍ਰਧਾਨ ਨੂੰ ਆਪਣੇ ਅਹੁਦੇ ਤੇ ਰਹਿਣ ਦਾ ਕੋਈ ਅਧਿਕਾਰ ਨਹੀਂ ਰਹਿ ਗਿਆ, ਇਸ ਲਈ ਉਨ੍ਹਾਂ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਕੇ ਲਾਂਭੇ ਹੋ ਜਾਣਾ ਚਾਹੀਦਾ ਹੈ।