ਪੰਜਾਬ ਚੰਡੀਗੜ੍ਹ ’ਚ ਕਿਸਾਨਾਂ ਦੀ ਸਰਕਾਰ ਨਾਲ ਮੀਟਿੰਗ/ ਜ਼ਿਆਦਾਤਰ ਮੰਗਾਂ ’ਤੇ ਸਹਿਮਤੀ ਦਾ ਦਾਅਵਾ/ ਕਿਸਾਨ ਆਗੂ ਸਰਵਨ ਪੰਧੇਰ ਨੇ ਸਾਂਝਾ ਕੀਤੀ ਜਾਣਕਾਰੀ By admin - September 25, 2026 0 2 Facebook Twitter Pinterest WhatsApp ਕਿਸਾਨ ਜਥੇਬੰਦੀਆਂ ਦੀ ਅੱਜ ਚੰਡੀਗੜ੍ਹ ਵਿਖੇ ਸਰਕਾਰ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਹੋਈ। ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਹੁੰਦਿਆਂ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਸਰਕਾਰ ਦੇ ਨੁਮਾਇੰਦਿਆਂ ਨਾਲ ਚੰਗੇ ਮਾਹੌਲ ਵਿਚ ਮੀਟਿੰਗ ਹੋਈ ਹੈ। ਮੀਟਿੰਗ ਦੌਰਾਨ ਕਿਸਾਨਾਂ ਦੀਆਂ ਜ਼ਿਆਦਾਤਰ ਮੰਗਾਂ ਤੇ ਸਰਕਾਰ ਨੇ ਸਹਿਮਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਨੁਮਾਇੰਦਿਆਂ ਨੇ ਮੁੱਖ ਮੰਤਰੀ ਨਾਲ ਸਲਾਹ-ਮਸ਼ਵਰਾ ਕਰ ਕੇ 15 ਅਕਤੂਬਰ ਤਕ ਮੰਗਾਂ ਬਾਰੇ ਆਖਰੀ ਫੈਸਲਾ ਲੈ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਕਿਸਾਨੀ ਕਰਜੇ ਸਮੇਤ ਸਾਰੀਆਂ ਮੰਗਾਂ ਤੇ ਲੰਮੀ ਵਿਚਾਰ-ਚਰਚਾ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਿਸਾਨਾਂ ਵਿਰੁੱਧ ਦਰਜ ਸਾਰੇ ਮਾਮਲੇ ਵਾਪਸ ਲੈਣ ਦੀ ਸਾਡੀ ਸ਼ਰਤ ਮੰਨ ਲਈ ਹੈ। ਕਰਜ਼ਾ ਮੁਆਫੀ ਦੇ ਮੁੱਦੇ ‘ਤੇ, ਸਰਕਾਰ ਇੱਕ ਨੀਤੀ ਬਣਾਉਣ ਅਤੇ ਇਸ ਦਿਸ਼ਾ ਵਿੱਚ ਅੱਗੇ ਵਧਣ ਲਈ ਵੀ ਸਹਿਮਤ ਦਿੱਤੀ ਹੈ। ਇਸ ਤੋਂ ਇਲਾਵਾ, ਸਰਕਾਰ ਅਕਤੂਬਰ ਦੇ ਪਹਿਲੇ ਹਫ਼ਤੇ ਵਿਧਾਨ ਸਭਾ ਸੈਸ਼ਨ ਬੁਲਾ ਕੇ ਕੇਂਦਰ ਨਾਲ ਸਬੰਧਤ ਮਸਲਿਆਂ ਉਤੇ ਮਤੇ ਪਾ ਕੇ ਕਿਸਾਨਾਂ ਦੀ ਮੰਗ ਕੇਂਦਰ ਤਕ ਪਹੁੰਚਾਉਣ ਲਈ ਵੀ ਸਹਿਮਤੀ ਬਣੀ ਹੈ।