ਗੁਰਦਾਸਪੁਰ ਦੇ ਜੋੜੇ ਵੱਲੋਂ ਸੁਰੱਖਿਆ ਦੀ ਗੁਹਾਰ/ ਕੋਰਟ ਮੈਰਿਜ ਤੋਂ ਬਾਅਦ ਪਰਿਵਾਰ ਤੋਂ ਦੱਸਿਆ ਖਤਰਾ/ ਤੰਗ-ਪ੍ਰੇਸ਼ਾਨ ਕਰਨ ਦੇ ਲਗਾਏ ਦੋਸ਼

0
2

 

 

ਗੁਰਦਾਸਪੁਰ ਦੇ ਹਲਕਾ ਦੀਨਾਨਗਰ ਦੇ ਪਿੰਡ ਨਾਰੰਗਪੁਰ ਵਾਸੀ ਨਵ-ਵਿਆਹੇ ਜੋੜੇ ਨੇ ਲੜਕੀ ਪਰਿਵਾਰ ਤੋਂ ਖਤਰਾ ਦਸਦਿਆ ਸੁਰੱਖਿਆ ਦੀ ਮੰਗ ਕੀਤੀ ਹੈ। ਜੋੜੇ ਮੁਤਾਬਕ ਉਨ੍ਹਾਂ ਨੇ ਘਰ ਵਾਲਿਆਂ ਦੀ ਮਰਚੀ ਦੇ ਖਿਲਾਫ ਜਾ ਕੇ ਕੋਰਟ ਮੈਰਿਜ ਕਰਵਾਈ ਹੈ ਪਰ ਲੜਕੀ ਦਾ ਪਰਿਵਾਰ ਧਮਕੀਆਂ ਦੇ ਰਿਹਾ ਹੈ। ਜੋੜੇ ਨੇ ਪੁਲਿਸ ਪ੍ਰਸ਼ਾਸਨ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਜੋੜੇ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਆਪਣੀ ਮਰਜ਼ੀ ਨਾਲ ਵਿਆਹ ਕੀਤਾ ਹੈ ਅਤੇ ਵਿਆਹ ਨਾਲ ਸਬੰਧਤ ਕਾਨੂੰਨੀ ਦਸਤਾਵੇਜ਼ ਵੀ ਉਨ੍ਹਾਂ ਕੋਲ ਮੌਜੂਦ ਹਨ।
ਜਾਣਕਾਰੀ ਦਿੰਦਿਆਂ ਲੜਕੇ ਸਦੀਕ ਅਤੇ ਉਸ ਦੀ ਪਤਨੀ ਸ਼ਿਵਾਨਾ ਨੇ ਦੱਸਿਆ ਕਿ ਉਨਾਂ ਨੇ ਆਪਣੀ ਮਰਜ਼ੀ ਅਤੇ ਆਪਸੀ ਸਹਿਮਤੀ ਨਾਲ ਕੋਰਟ ਮੈਰਿਜ ਕਰਵਾਈ ਹੈ ਪਰ ਵਿਆਹ ਤੋਂ ਬਾਅਦ ਸ਼ਿਵਾਨਾਂ ਦੇ ਕੁਝ ਰਿਸ਼ਤੇਦਾਰਾਂ ਵੱਲੋਂ ਸਦੀਕ ਅਤੇ ਉਸਦੇ ਪਰਿਵਾਰ ਨੂੰ ਕਥਿਤ ਤੌਰ ’ਤੇ ਪਰੇਸ਼ਾਨ ਕੀਤਾ ਜਾ ਰਿਹਾ ਹੈ। ਪਰਿਵਾਰਕ ਮੈਂਬਰਾਂ ਨੂੰ ਡਰਾਉਣ-ਧਮਕਾਉਣ ਦੇ ਨਾਲ-ਨਾਲ ਉਨ੍ਹਾਂ ’ਤੇ ਦਬਾਅ ਬਣਾਇਆ ਜਾ ਰਿਹਾ ਹੈ। ਸਦੀਕ ਨੇ ਪੁਲਿਸ ਪ੍ਰਸ਼ਾਸਨ ਤੋਂ ਆਪਣੇ ਅਤੇ ਆਪਣੇ ਪਰਿਵਾਰ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ।
ਲੜਕੇ ਦੇ ਪਿਤਾ ਮਹਿਰਮਦੀਨ ਅਤੇ ਮਾਤਾ ਦਾ ਕਹਿਣਾ ਹੈ ਕਿ ਕਿ ਉਨ੍ਹਾਂ ਦੇ ਪੁੱਤਰ ਨੇ ਆਪਣੀ ਮਰਜ਼ੀ ਨਾਲ ਕੋਰਟ ਮੈਰਿਜ ਕੀਤੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੁੜੀ ਦੇ ਕੁਝ ਰਿਸ਼ਤੇਦਾਰਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨੂੰ ਕਥਿਤ ਤੌਰ ’ਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਮੁੰਡੇ ਜਾਂ ਨੂੰਹ ਨੂੰ ਨੁਕਸਾਨ ਪਹੁੰਚਾਉਣ ਜਾਂ ਕਿਸੇ ਮਾਮਲੇ ਵਿੱਚ ਫਸਾਉਣ ਦੀ ਗੱਲ ਕਹੀ ਜਾ ਰਹੀ ਹੈ। ਮਹਿਰਮਦੀਨ ਨੇ ਕਿਹਾ ਕਿ ਉਹ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰ ਨਾਲ ਸਬੰਧਤ ਹਨ ਅਤੇ ਇਸ ਮਾਮਲੇ ਸਬੰਧੀ ਥਾਣੇ ਅਤੇ ਪੁਲਿਸ ਚੌਕੀ ਵਿੱਚ ਆਪਣੀ ਗੱਲ ਰੱਖ ਚੁੱਕੇ ਹਨ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।

LEAVE A REPLY

Please enter your comment!
Please enter your name here