ਕਿਰਤੀ ਕਿਸਾਨ ਯੂਨੀਅਨ ਦੇ ਦੋ ਧੜਿਆਂ ਦਾ ਰਲੇਵਾਂ/ ਕਿਸਾਨ ਲਹਿਰ ਨੂੰ ਇਕਜੁੱਟ ਕਰਨ ਦਾ ਦਾਅਵਾ/ ਸੂਬਾ ਕਮੇਟੀਆਂ ਦੀ ਮੀਟਿੰਗ ਦੌਰਾਨ ਲਿਆ ਫੈਸਲਾ

0
2

ਪੰਜਾਬ ਦੀ ਕਿਸਾਨ ਲਹਿਰ ਨੂੰ ਹੋਰ ਮਜ਼ਬੂਤ ਅਤੇ ਇਕਜੁੱਟ ਕਰਨ ਲਈ ਕਿਰਤੀ ਕਿਸਾਨ ਯੂਨੀਅਨ ਦੇ ਦੋ ਧੜੇ ਇੱਕਜੁੱਟ ਹੋ ਗਏ ਹਨ। ਕਿਰਤੀ ਕਿਸਾਨ ਯੂਨੀਅਨ ਪੰਜਾਬ ਅਤੇ ਕਿਰਤੀ ਕਿਸਾਨ ਯੂਨੀਅਨ ਦੀਆਂ ਸੂਬਾ ਕਮੇਟੀਆਂ ਦੀ ਸਾਂਝੀ ਮੀਟਿੰਗ ਦੌਰਾਨ ਦੋਵਾਂ ਜਥੇਬੰਦੀਆਂ ਨੂੰ ਇੱਕ ਜਥੇਬੰਦੀ ਵਜੋਂ ਇਕੱਠੇ ਕਰਨ ਦਾ ਫੈਸਲਾ ਲਿਆ ਗਿਆ। ਆਗੂਆਂ ਨੇ ਕਿਹਾ ਕਿ ਮੌਜੂਦਾ ਹਾਲਾਤ ਨੂੰ ਵੇਖਦਿਆਂ ਦੋਵਾਂ ਜਥੇਬੰਦੀਆਂ ਨੇ ਰਲੇਵੇ ਦਾ ਫਸੈਲਾ ਲਿਆ ਹੈ। ਰਲੇਵੇ ਤੋਂ ਬਾਅਦ ਜਥੇਬੰਦੀ ਦਾ ਨਾਮ ਕਿਰਤੀ ਕਿਸਾਨ ਯੂਨੀਅਨ ਹੋਵੇਗਾ।
ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਰਸ਼ਪਾਲ ਸਿੰਘ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਨੇ ਦੱਸਿਆ ਕਿ ਮੌਜੂਦਾ ਹਾਲਾਤ ਨੂੰ ਧਿਆਨ ਵਿੱਚ ਰੱਖਦਿਆਂ ਦੋਵਾਂ ਜਥੇਬੰਦੀਆਂ ਨੇ ਆਪਸੀ ਸਹਿਮਤੀ ਨਾਲ ਰਲੇਵਾਂ ਕਰਨ ਦਾ ਫੈਸਲਾ ਕੀਤਾ ਹੈ। ਰਲੇਵੇਂ ਤੋਂ ਬਾਅਦ ਜਥੇਬੰਦੀ ਦਾ ਨਾਮ ਕਿਰਤੀ ਕਿਸਾਨ ਯੂਨੀਅਨ ਹੋਵੇਗਾ। ਆਗੂਆਂ ਨੇ ਕਿਹਾ ਕਿ ਇਹ ਰਲੇਵਾਂ ਸਿਰਫ਼ ਜਥੇਬੰਦਕ ਏਕਤਾ ਨਹੀਂ, ਸਗੋਂ ਪੰਜਾਬ ਦੀ ਕਿਸਾਨ ਲਹਿਰ ਨੂੰ ਹੋਰ ਮਜ਼ਬੂਤ, ਵਿਸ਼ਾਲ ਅਤੇ ਪ੍ਰਭਾਵਸ਼ਾਲੀ ਬਣਾਉਣ ਵੱਲ ਇੱਕ ਅਹਿਮ ਕਦਮ ਹੈ।  ਨਵੀਂ ਇਕਜੁੱਟ ਜਥੇਬੰਦੀ ਕਿਸਾਨਾਂ ਦੇ ਨਾਲ-ਨਾਲ ਖੇਤ ਮਜ਼ਦੂਰਾਂ ਅਤੇ ਪੇਂਡੂ ਗਰੀਬ ਲੋਕਾਂ ਦੇ ਮੁੱਦਿਆਂ ਨੂੰ ਵੀ ਸੰਘਰਸ਼ ਦਾ ਹਿੱਸਾ ਬਣਾਏਗੀ।
ਮੀਟਿੰਗ ਦੌਰਾਨ ਪੰਜਾਬ ਅਤੇ ਦੇਸ਼ ਦੇ ਮੌਜੂਦਾ ਹਾਲਾਤ, ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਕਿਸਾਨੀ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਕੇਂਦਰ ਸਰਕਾਰ ਤੋਂ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਮੰਗ ਵੀ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਬਣਦੀ ਕਾਰਵਾਈ ਨਾ ਕੀਤੀ ਗਈ ਤਾਂ ਆਉਣ ਵਾਲੀਆਂ 2027 ਦੀਆਂ ਚੋਣਾਂ ਵਿੱਚ ਸਰਕਾਰ ਦਾ ਵਿਰੋਧ ਕਰਨ ਸਬੰਧੀ ਜਥੇਬੰਦੀ ਆਪਣਾ ਸੰਘਰਸ਼ ਜਾਰੀ ਰੱਖੇਗੀ। ਆਗੂਆਂ ਨੇ ਪੰਜਾਬ ਦੇ ਕਿਸਾਨਾਂ, ਨੌਜਵਾਨਾਂ ਅਤੇ ਪੇਂਡੂ ਲੋਕਾਂ ਨੂੰ ਕਿਸਾਨੀ ਦੇ ਹੱਕਾਂ ਲਈ ਇਕਜੁੱਟ ਹੋ ਕੇ ਸੰਘਰਸ਼ ਨੂੰ ਅੱਗੇ ਵਧਾਉਣ ਦੀ ਅਪੀਲ ਕੀਤੀ।

LEAVE A REPLY

Please enter your comment!
Please enter your name here