ਜਲੰਧਰ ’ਚ ਦੋ ਧੜਿਆਂ ਵਿਚਾਲੇ ਖੂਨੀ ਝੜਪ/ ਨੌਜਵਾਨ ‘ਤੇ ਕਿਰਪਾਨ ਨਾਲ ਕੀਤਾ ਹਮਲਾ/ ਤਸਵੀਰਾਂ ਵਾਇਰਲ, ਪੁਲਿਸ ਕਰ ਰਹੀ ਜਾਂਚ

0
2

ਜਲੰਧਰ ਦੇ ਗੜਾ ਇਲਾਕੇ ਵਿਚ ਮਾਹੌਲ ਉਸ ਵੇਲੇ ਦਹਿਸ਼ਤ ਵਾਲੇ ਬਣ ਗਏ ਜਦੋਂ ਇੱਥੇ ਨੌਜਵਾਨਾਂ ਵਿਚਾਲੇ ਹਿੰਸਕ ਝੜਪ ਹੋ ਗਈ। ਇਸ ਦੌਰਾਨ ਇੱਕ ਨੌਜਵਾਨ ਨੇ ਕਿਰਪਾਨ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਦੋ ਜਣੇ ਗੰਭੀਰ ਜ਼ਖਮੀ ਹੋ ਗਏ। ਪੂਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚ ਪੁਲਿਸ ਨੇ ਤਿੰਨ ਜਣਿਆਂ ਨੂੰ ਹਿਰਾਸਤ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਸਾਹਮਣੇ ਆਈਆਂ ਸੀਸੀਟੀਵੀ ਤਸਵੀਰਾਂ ਵਿਚ ਨੌਜਵਾਨ ਆਪਸ ਵਿੱਚ ਲੜਦੇ ਦਿਖਾਈ ਦੇ ਰਹੇ ਹਨ। ਇਸ ਦੌਰਾਨ ਕਿਰਪਾਨ ਨਾਲ ਲੈਸ ਇੱਕ ਨੌਜਵਾਨ ਦੂਜੇ ਨੌਜਵਾਨ ‘ਤੇ ਹਮਲਾ ਕਰਦਾ ਹੈ। ਜ਼ਖਮੀ ਨੌਜਵਾਨ ਨੂੰ ਬਚਾਉਣ ਲਈ ਇੱਕ ਕੁੱਤਾ ਹਮਲਾਵਰ ਵੱਲ ਭੱਜਦਾ ਦਿਖਾਈ ਦੇ ਰਿਹਾ ਹੈ। ਫਿਰ ਨੌਜਵਾਨ ਕਿਰਪਾਨ ਲੈ ਕੇ ਪਿੱਛੇ ਹਟ ਜਾਂਦਾ ਹੈ, ਅਤੇ ਉੱਥੇ ਮੌਜੂਦ ਹੋਰ ਨੌਜਵਾਨਾਂ ਨੇ ਹਮਲਾਵਰ ਨੂੰ ਕੁੱਟਿਆ। ਥੋੜ੍ਹੀ ਦੇਰ ਬਾਅਦ, ਉਹੀ ਨੌਜਵਾਨ ਹੱਥ ਵਿੱਚ ਕਿਰਪਾਨ ਲੈ ਕੇ ਘਟਨਾ ਸਥਾਨ ‘ਤੇ ਵਾਪਸ ਆਇਆ ਅਤੇ ਦੁਬਾਰਾ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਝੜਪ ਵਿੱਚ ਇੱਕ ਨੌਜਵਾਨ ਨੂੰ ਗੰਭੀਰ ਸੱਟਾਂ ਲੱਗੀਆਂ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ 7 ਦੇ ਜਾਂਚ ਅਧਿਕਾਰੀ ਏਐਸਆਈ ਸੁੱਚਾ ਸਿੰਘ ਪੁਲਿਸ ਟੀਮ ਨਾਲ ਪਹੁੰਚੇ। ਕਾਰਵਾਈ ਕਰਦੇ ਹੋਏ ਪੁਲਿਸ ਨੇ ਤਿੰਨ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਘਟਨਾ ਨਾਲ ਸਬੰਧਤ ਤੱਥਾਂ ਦੀ ਜਾਂਚ ਕਰ ਰਹੀ ਹੈ।

LEAVE A REPLY

Please enter your comment!
Please enter your name here