ਪੰਜਾਬ ਮਲੋਟ ਵਾਸੀਆਂ ਨੂੰ ਡਾ. ਬਲਜੀਤ ਕੌਰ ਦਾ ਤੋਹਫਾ/ 17 ਲੱਖ ਨਾਲ ਮਿਮਿਟ ਪਾਰਕ ਦਾ ਨਵੀਨੀਕਰਨ/ ਕੈਬਨਿਟ ਮੰਤਰੀ ਨੇ ਰੱਖਿਆ ਨੀਂਹ ਪੱਥਰ By admin - September 25, 2026 0 2 Facebook Twitter Pinterest WhatsApp ਹਲਕਾ ਵਿਧਾਇਕ ਅਤੇ ਕੈਬਨਿਟ ਡਾਕਟਰ ਬਲਜੀਤ ਕੌਰ ਵੱਲੋਂ ਮਲੋਟ ਹਲਕੇ ਅੰਦਰ ਵੱਡੇ ਪੱਧਰ ਤੇ ਵਿਕਾਸ ਕੰਮ ਕਰਵਾਏ ਜਾ ਰਹੇ ਨੇ। ਇਸੇ ਤਹਿਤ ਅੱਜ 17 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਮਿਮਿਟ ਪਬਲਿਕ ਪਾਰਕ ਦੇ ਨਵੀਨੀਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਪਬਲਿਕ ਪਾਰਕ ਨੂੰ ਹੋਰ ਸੁੰਦਰ ਬਣਾਉਣ ਦੇ ਮਕਸਦ ਨਾਲ ਇਸ ਵਿਚ ਵਧੀਆ ਜਿੰਮ ਅਤੇ ਫੁਆਰਿਆਂ ਤੋਂ ਇਲਾਵਾ ਸੁੰਦਰ ਪੌਦੇ ਲਗਾਏ ਜਾਣਗੇ । ਉਨ੍ਹਾਂ ਕਿਹਾ ਕਿ ਇਸ ਕੰਮ ਨੂੰ ਛੇਤੀ ਪੂਰਾ ਕਰ ਲਿਆ ਜਾਵੇਗਾ। ਇਸ ਉਪਰਾਲੇ ਦੀ ਸ਼ਹਿਰ ਵਾਸੀਆਂ ਨੇ ਕੈਬਨਿਟ ਮੰਤਰੀ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ।