ਪੰਜਾਬ ਸਰਹਿੰਦ ’ਚ ਕਾਰ ’ਤੇ ਬਰੋਟਾ ਡਿੱਗਣ ਕਾਰਨ ਹਾਦਸਾ/ ਵਾਲ ਵਾਲ ਬਚੇ ਕਾਰ ਸਵਾਰ 8 ਸ਼ਰਧਾਲੂ/ ਕੀਰਤਪੁਰ ਸਾਹਿਬ ਤੋਂ ਮਾਨਸਾ ਪਰਤ ਰਹੇ ਸੀ ਕਾਰ ਸਵਾਰ By admin - September 25, 2026 0 2 Facebook Twitter Pinterest WhatsApp ਫਤਹਿਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਖੇ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ ਜਦੋਂ ਸ਼ਰਧਾਲੂਆਂ ਦੀ ਕਾਰ ਉਤੇ ਬਰੋਟੇ ਦਾ ਭਾਰੀ ਰੁੱਖ ਡਿੱਗ ਪਿਆ। ਗਨੀਮਤ ਇਹ ਰਹੀ ਕਿ ਹਾਦਸੇ ਵਿਚ ਕਾਰ ਸਵਾਰਾਂ ਦਾ ਬਚਾਅ ਹੋ ਗਿਆ। ਕਾਰ ਵਿਚ ਜਣੇ ਸਵਾਰ ਸਨ ਜੋ ਮਾਨਸਾ ਤੋਂ ਕੀਰਤਪੁਰ ਸਾਹਿਬ ਅਸਥੀਆਂ ਜਲ ਪ੍ਰਵਾਹ ਕਰਨ ਗਏ ਸਨ ਅਤੇ ਵਾਪਸੀ ਤੇ ਇਹ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਮਾਨਸਾ ਦੇ ਪਿੰਡ ਕਾਨਗੜ੍ਹ ਦੇ ਵਾਸੀ ਗੁਰਪ੍ਰੀਤ ਸਿੰਘ ਆਪਣੇ ਪਰਿਵਾਰ ਸਮੇਤ ਸ੍ਰੀ ਕੀਰਤਪੁਰ ਸਾਹਿਬ ਵਿਖੇ ਆਪਣੇ ਪਿਤਾ ਰੂਪ ਸਿੰਘ ਦੀਆਂ ਅਸਥੀਆਂ ਪ੍ਰਵਾਹਿਤ ਕਰਨ ਤੋਂ ਬਾਅਦ ਵਾਪਸ ਪਰਤ ਰਹੇ ਸਨ। ਸ਼ੁੱਕਰਵਾਰ ਸਵੇਰੇ ਕਰੀਬ 9:30 ਵਜੇ ਜਦੋਂ ਉਨ੍ਹਾਂ ਦੀ ਕਾਰ ਸਰਹਿੰਦ ਸ਼ਹਿਰ ਦੇ ਰੇਲਵੇ ਫਾਟਕ ਨੇੜੇ ਪਹੁੰਚੀ, ਤਾਂ ਉੱਥੇ ਇੱਕ ਟਿੱਪਰ ਬਰੋਟੇ ਵਿੱਚ ਫਸ ਗਿਆ। ਟਿੱਪਰ ਨੂੰ ਕੱਢਣ ਦੀ ਕੋਸ਼ਿਸ਼ ਦੌਰਾਨ ਬਰੋਟਾ ਹੇਠਾਂ ਲੰਘ ਰਹੀ ਕਾਰ ਉੱਪਰ ਆ ਡਿੱਗਿਆ। ਹਾਦਸੇ ਸਮੇਂ ਕਾਰ ਵਿੱਚ ਕਰੀਬ ਅੱਠ ਵਿਅਕਤੀ ਸਵਾਰ ਸਨ, ਜੋ ਖੁਸ਼ਕਿਸਮਤੀ ਨਾਲ ਵਾਲ-ਵਾਲ ਬਚ ਗਏ, ਪਰ ਕਾਰ ਨੁਕਸਾਨੀ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਲੋਕਾਂ ਅਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕੀਤੇ। ਜੇ.ਸੀ.ਬੀ. ਮਸ਼ੀਨ ਦੀ ਮਦਦ ਨਾਲ ਬਰੋਟੇ ਹੇਠਾਂ ਦੱਬੀ ਕਾਰ ਨੂੰ ਬਾਹਰ ਕੱਢਿਆ ਗਿਆ। ਹਾਦਸੇ ਕਾਰਨ ਸੜਕ ’ਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ, ਜਿਸ ਨਾਲ ਕਾਫ਼ੀ ਸਮਾਂ ਟ੍ਰੈਫਿਕ ਜਾਮ ਰਿਹਾ। ਜ਼ਿਕਰਯੋਗ ਹੈ ਕਿ ਰੇਲਵੇ ਵਿਭਾਗ ਵੱਲੋਂ ਮੁਰੰਮਤ ਕਾਰਜਾਂ ਲਈ ਫਤਿਹਗੜ੍ਹ ਸਾਹਿਬ ਰੇਲਵੇ ਫਾਟਕ 24 ਤੋਂ 27 ਸਤੰਬਰ ਤੱਕ ਬੰਦ ਰੱਖਿਆ ਗਿਆ ਹੈ, ਜਿਸ ਕਾਰਨ ਆਵਾਜਾਈ ਨੂੰ ਡਾਇਵਰਟ ਕੀਤਾ ਗਿਆ ਸੀ ਅਤੇ ਸੜਕਾਂ ‘ਤੇ ਆਵਾਜਾਈ ਦਾ ਬੋਝ ਵਧਿਆ ਹੋਇਆ ਸੀ।