ਧੂਰੀ ’ਚ ਭਾਜਪਾ ਰੈਲੀ ਦਾ ਕਿਸਾਨਾਂ ਵੱਲੋਂ ਵਿਰੋਧ/ ਕਾਲੀਆਂ ਝੰਡੀਆਂ ਨਾਲ ਕੀਤਾ ਸਵਾਗਤ/ ਕਿਸਾਨਾਂ ਦੀ ਸਾਰ ਨਾ ਲੈਣ ਦੇ ਲਾਏ ਇਲਜ਼ਾਮ

0
2

ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਅੱਜ ਸੰਗਰੂਰ ਦੇ ਧੂਰੀ ਵਿਖੇ ਪਹੁੰਚੇ ਜਿੱਥੇ ਕਿਸਾਨ ਜਥੇਬੰਦੀਆਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਆਪਣਾ ਵਿਰੋਧ ਜ਼ਾਹਰ ਕੀਤਾ। ਮੀਡੀਆ ਨਾਲ ਗੱਲ ਕਰਦਿਆਂ ਕਿਸਾਨਾਂ ਨੇ ਕਿਹਾ ਕਿ ਭਾਜਪਾ ਨੇ ਕਿਸਾਨਾਂ ਦੀ ਕਦੇ ਸਾਰ ਨਹੀਂ ਲਈ, ਜਿਸ ਦੇ ਚਲਲਿਆਂ ਭਾਜਪਾ ਆਗੂਆਂ ਦਾ ਵਿਰੋਧ ਕਰ ਰਹੇ ਹਾਂ। ਇਸ ਤੋਂ ਇਲਾਵਾ ਰਵਨੀਤ ਬਿੱਟੂ ਵੱਲੋਂ ਪਿੰਡ ਵਿੱਚ ਰੇਲ ਗੱਡੀਆਂ ਰੁਕਣ ਦਾ ਵਾਅਦਾ ਕੀਤਾ ਸੀ ਜੋ ਪੂਰਾ ਨਹੀਂ ਹੋਇਆ। ਇਸੇ ਦੇ ਚਲਦਿਆਂ ਭਾਜਪਾ ਖਿਲਾਫ ਗੁੱਸਾ ਜਾਹਰ ਕਰਨ ਲਈ ਵਿਰੋਧ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਸਾਡੇ ਵੱਲੋਂ ਆਉਣ ਵਾਲੇ ਸਮੇਂ ਵਿੱਚ ਸਾਰੀ ਸਿਆਸੀ ਪਾਰਟੀਆਂ ਦੇ ਵਿਰੋਧ ਕੀਤਾ ਜਾਏਗਾ।

LEAVE A REPLY

Please enter your comment!
Please enter your name here