ਪੰਜਾਬ ਮੋਗਾ ਪੁਲਿਸ ਦੀ ਤਸਕਰਾਂ ਖਿਲਾਫ ਵੱਡੀ ਕਾਰਵਾਈ/ 1 ਕਿਲੋ ਹੈਰੋਇਨ ਤੇ ਹਥਿਆਰਾਂ ਸਮੇਤ ਦੋ ਕਾਬੂ/ ਇਕ ਪਿਸਟਲ, ਦੋ ਮੈਗਜ਼ੀਨ ਤੇ ਦੋ ਕਾਰਤੂਸ ਬਰਾਮਦ By admin - September 26, 2026 0 2 Facebook Twitter Pinterest WhatsApp ਮੋਗਾ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਬੱਧਨੀ ਕਲਾਂ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਕਿਲੋਗ੍ਰਾਮ ਹੈਰੋਇਨ, ਦੋ ਪਿਸਤੌਲ, ਦੋ ਮੈਗਜ਼ੀਨ ਅਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਡਿਪਟੀ ਸਿੰਘ ਅਤੇ ਆਕਾਸ਼ਦੀਪ ਸਿੰਘ ਉਰਫ਼ ਆਕਾਸ਼ ਵਾਸੀ ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਨੇ ਮੁਲਜਮਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ-ਡੀ ਅਜੈ ਰਾਜ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਵਰਤੋਂ ਨੂੰ ਰੋਕਣ ਲਈ ਚਲਾਈ ਜਾ ਰੀਹ ਵਿਸ਼ੇਸ਼ ਮੁਹਿੰਮ ਤਹਿਤ ਬੱਧਨੀ ਕਲਾਂ ਪੁਲਿਸ ਨੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਇੱਕ ਕਿਲੋਗ੍ਰਾਮ ਹੈਰੋਇਨ ਤੋਂ ਇਲਾਵਾ ਦੋ ਪਿਸਤੌਲ, ਦੋ ਮੈਗਜ਼ੀਨ ਅਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਇੱਕ 9 ਐਮਐਮ ਪਿਸਤੌਲ ਅਤੇ ਇੱਕ 30 ਬੋਰ ਪਿਸਤੌਲ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਹੁਣ ਦੋਵਾਂ ਮੁਲਜ਼ਮਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਜਾਂਚ ਕਰ ਰਹੀ ਹੈ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰ ਉਨ੍ਹਾਂ ਤੱਕ ਕਿੱਥੋਂ ਪਹੁੰਚੇ ਅਤੇ ਇਸ ਮਾਮਲੇ ਵਿੱਚ ਹੋਰ ਕਿਹੜੇ ਵਿਅਕਤੀ ਸ਼ਾਮਲ ਹਨ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।