ਪੰਜਾਬ ਕੋਟਕਪੂਰਾ ’ਚ ਕੈਂਟਰ ਤੇ ਟਰੱਕ ਵਿਚਾਲੇ ਹਾਦਸਾ/ ਦੋਵੇਂ ਵਾਹਨਾਂ ਦੇ ਡਰਾਈਵਰ ਗੰਭੀਰ ਜ਼ਖ਼ਮੀ/ ਪੁਲਿਸ ਨੇ ਜਾਂਚ ਕੀਤੀ ਸ਼ੁਰੂ By admin - September 26, 2026 0 2 Facebook Twitter Pinterest WhatsApp ਕੋਟਕਪੂਰਾ ਵਿਖੇ ਵਾਪਰੇ ਭਿਆਨਕ ਹਾਦਸੇ ਵਿਚ ਦੋ ਜਣੇ ਗੰਭੀਰ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਇੱਥੇ ਪਸ਼ੂਆਂ ਦੀ ਖੁਰਾਕ ਨਾਲ ਭਰਿਆ ਟੈਂਕਰ ਖਰਾਬ ਹੋਣ ਕਾਰਨ ਸੜਕ ਕਿਨਾਰੇ ਖੜ੍ਹਾ ਸੀ। ਇਸੇ ਦੌਰਾਨ ਪਿੱਛੋਂ ਆ ਰਹੇ ਟਰੱਕ ਦੀ ਟੈਂਕਰ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿਚ ਦੋਵੇਂ ਵਾਹਨਾਂ ਦਾ ਡਰਾਈਵਰ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿਚ ਕਰਵਾਇਆ ਗਿਆ ਹੈ। ਇਸ ਹਾਦਸੇ ਵਿਚ ਦੋਵੇਂ ਵਾਹਨਾਂ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ਹੈ। ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਬਠਿੰਡਾ ਵਾਲੇ ਪਾਸਿਓਂ ਪਸ਼ੂਆਂ ਦੀ ਖੁਰਾਕ ਨਾਲ ਭਰਿਆ ਇੱਕ ਕੈਂਟਰ ਕੋਟਕਪੂਰਾ ਨੇੜੇ ਨੈਸ਼ਨਲ ਹਾਈਵੇ ’ਤੇ ਅਚਾਨਕ ਖਰਾਬ ਹੋ ਗਿਆ। ਇਸ ਕਾਰਨ ਕੈਂਟਰ ਸੜਕ ਦੇ ਕਿਨਾਰੇ ਖੜ੍ਹਾ ਸੀ। ਇਸੇ ਦੌਰਾਨ ਪਿੱਛੋਂ ਆ ਰਿਹਾ ਇੱਕ ਟਰੱਕ ਖੜ੍ਹੇ ਕੈਂਟਰ ਨਾਲ ਜਾ ਟਕਰਾਇਆ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਦੋਵੇਂ ਵਾਹਨਾਂ ਦਾ ਕਾਫੀ ਨੁਕਸਾਨ ਹੋ ਗਿਆ। ਟਰੱਕ ਦੇ ਡਰਾਈਵਰ ਜੰਮੂ ਨਿਵਾਸੀ ਪ੍ਰਵੀਨ ਕੁਮਾਰ ਅਤੇ ਕੈਂਟਰ ਦੇ ਡਰਾਈਵਰ ਮੌੜ ਮੰਡੀ ਨਿਵਾਸੀ ਜਸਵੀਰ ਸਿੰਘ ਦੇ ਸੱਟਾਂ ਲੱਗੀਆਂ। ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ ਦੇ ਏਐਸਆਈ ਸੰਤੋਖ ਸਿੰਘ, ਹਵਲਦਾਰ ਮਨਵੀਰ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ ’ਤੇ ਪਹੁੰਚੀ। ਪੁਲਿਸ ਮੁਲਾਜ਼ਮਾਂ ਨੇ ਦੋਵੇਂ ਜ਼ਖ਼ਮੀਆਂ ਨੂੰ ਵਾਹਨਾਂ ਵਿੱਚੋਂ ਬਾਹਰ ਕੱਢਿਆ ਅਤੇ ਐਂਬੂਲੈਂਸ ਦੀ ਮਦਦ ਨਾਲ ਉਨ੍ਹਾਂ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿਖੇ ਭੇਜਿਆ। ਸੜਕ ਸੁਰੱਖਿਆ ਫੋਰਸ ਦੇ ਏਐਸਆਈ ਸੰਤੋਖ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਹ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਗਏ ਸਨ। ਦੋਵੇਂ ਵਾਹਨਾਂ ਦੇ ਡਰਾਈਵਰ ਜ਼ਖ਼ਮੀ ਹੋਏ ਹਨ ਅਤੇ ਵਾਹਨਾਂ ਦਾ ਵੀ ਕਾਫੀ ਨੁਕਸਾਨ ਹੋਇਆ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਫਰੀਦਕੋਟ ਦੇ ਮੈਡੀਕਲ ਕਾਲਜ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਕੋਟਕਪੂਰਾ ਪੁਲਿਸ ਵੱਲੋਂ ਮਾਮਲੇ ਦੀ ਪੜਤਾਲ ਕੀਤੀ ਜਾਵੇਗੀ।