ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ਿਆਂ ਵਿਰੁਧ ਵੱਡਾ ਐਕਸ਼ਨ/ ਵੱਖ ਵੱਖ ਇਲਾਕਿਆਂ ਅੰਦਰ ਚਲਾਈ ਤਲਾਸ਼ੀ ਮੁਹਿੰਮ/ ਨਸ਼ੇ ਨਾਲ ਜੁੜੇ ਲੋਕਾਂ ਦੀ ਬਾਰੀਕੀ ਨਾਲ ਜਾਂਚ

0
2

ਅੰਮ੍ਰਿਤਸਰ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਤੇ ਲਗਾਤਾਰ ਸਿਕੰਜਾ ਕੱਸਿਆ ਜਾ ਰਿਹਾ ਹੈ। ਪੁਲਿਸ ਵੱਲੋਂ ਸਮੇਂ ਸਮੇਂ ਤੇ ਤਲਾਸ਼ੀ ਮੁਹਿੰਮ ਚਲਾ ਕੇ ਨਸ਼ਿਆਂ ਦੀ ਸਪਲਾਈ ਤੋੜੀ ਜਾ ਰਹੀ ਹੈ। ਇਸੇ ਤਹਿਤ ਪੁਲਿਸ ਨੇ ਵੱਖ ਵੱਖ ਥਾਵਾਂ ਤੇ ਵੱਡਾ ਸਰਚ ਆਪਰੇਸ਼ਨ ਚਲਾਇਆ ਗਿਆ। ਥਾਣਾ ਗੇਟ ਹਕੀਮਾ ਅਧੀਨ ਆਉਂਦੇ ਇਲਾਕੇ ਵਿਚ ਤੜਕਸਾਰ ਪਹੁੰਚੀਆਂ ਟੀਮਾਂ ਨੇ ਸ਼ੱਕੀ ਥਾਵਾਂ ਦੀ ਤਲਾਸ਼ੀ ਲਈ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਸੀਪੀ ਆਪਰੇਸ਼ਨਜ਼ ਅੰਮ੍ਰਿਤਸਰ ਜੁਗਰਾਜ ਸਿੰਘ ਨੇ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਪੁਲਿਸ ਦੀ ਕਾਰਵਾਈ ਲਗਾਤਾਰ ਜਾਰੀ ਹੈ ਅਤੇ ਨਸ਼ਾ ਤਸਕਰੀ ਨਾਲ ਜੁੜੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here