ਪੰਜਾਬ ਮੁਕਤਸਰ ਦੇ ਪਿੰਡ ਦੋਦਾ ’ਚ ਸਖਸ਼ ਦਾ ਕਤਲ/ ਸੱਬਲ ਮਾਰ ਕੇ ਉਤਾਰਿਆ ਮੌਤ ਦੇ ਘਾਟ/ ਜ਼ਮੀਨੀ ਵਿਵਾਦ ਦੇ ਚਲਦਿਆ ਵਾਪਰੀ ਘਟਨਾ By admin - September 26, 2026 0 2 Facebook Twitter Pinterest WhatsApp ਸ੍ਰੀ ਮੁਕਤਸਰ ਸਾਹਿਬ ਅਧੀਨ ਆਉਂਦੇ ਪਿੰਡ ਦੋਦਾ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਇੱਕ ਵਿਅਕਤੀ ਦਾ ਸੱਬਲ ਨਾਲ ਵਾਰ ਕਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗੁਰਨਾਮ ਸਿੰਘ ਵਜੋਂ ਹੋਈ ਹੈ। ਪੁਲਿਸ ਮੁਤਾਬਕ ਗੁਰਨਾਮ ਸਿੰਘ ਦਾ ਸਤਨਾਮ ਸਿੰਘ ਨਾਲ ਥਾਂ ਨੂੰ ਲੈ ਕੇ ਝਗੜਾ ਹੋਇਆ ਸੀ। ਇਸੇ ਰੰਜ਼ਿਸ਼ ਨੂੰ ਲੈ ਕੇ ਸਤਨਾਮ ਸਿੰਘ ਨੇ ਗੁਰਨਾਮ ਸਿੰਘ ਦੇ ਘਰ ਅੰਦਰ ਦਾਖਲ ਹੋ ਕੇ ਸੱਬਲ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਗਿੱਦੜਬਾਹਾ ਜਤਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਗੁਰਨਾਮ ਸਿੰਘ ਦੇ ਪੁੱਤਰ ਸੁਰਜੀਤ ਸਿੰਘ ਦੇ ਬਿਆਨਾਂ ਦਰਜ ਕਰ ਰਹੇ ਹਾਂ। ਜਾਣਕਾਰੀ ਅਨੁਸਾਰ ਬੀਤੀ ਰਾਤ ਥਾਂ ਨੂੰ ਲੈ ਕੇ ਗੁਰਨਾਮ ਸਿੰਘ ਦਾ ਸਤਨਾਮ ਸਿੰਘ ਨਾਲ ਝਗੜਾ ਹੋਇਆ ਸੀ। ਇਸ ਦੌਰਾਨ ਸਤਨਾਮ ਸਿੰਘ ਕਥਿਤ ਤੌਰ ਤੇ ਗੁਰਨਾਮ ਸਿੰਘ ਦੇ ਘਰ ਵਿੱਚ ਦਾਖ਼ਲ ਹੋਇਆ ਅਤੇ ਲੋਹੇ ਦੀ ਰਾਡ ਨਾਲ ਸਿਰ ਵਿਚ ਵਾਰ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਘਟਨਾ ਸਮੇਂ ਗੁਰਨਾਮ ਸਿੰਘ ਘਰ ਵਿੱਚ ਇਕੱਲਾ ਹੀ ਮੌਜੂਦ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਵੱਲੋਂ ਮੁਲਜ਼ਮ ਸਤਨਾਮ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ।