ਪੰਜਾਬ ਚੰਡੀਗੜ੍ਹ ’ਚ ਭਾਜਪਾ ਆਗੂ ਸੁਨੀਲ ਜਾਖੜ ਦੀ ਪ੍ਰੈੱਸ ਕਾਨਫਰੰਸ/ ਦਲਿਤਾਂ ਲਈ ਸਰਕਾਰੀ ਸਕੀਮ ਨੂੰ ਲੈ ਕੇ ਘੇਰੀ ਸਰਕਾਰ/ ਕੇਂਦਰ ਦੀ ਸਕੀਮ ਨੂੰ ਆਪਣੀ ਦੱਸਣ ਦੇ ਲਾਏ ਇਲਜ਼ਾਮ By admin - September 26, 2026 0 2 Facebook Twitter Pinterest WhatsApp ਭਾਜਪਾ ਆਗੂ ਸੁਨੀਲ ਜਾਖੜ ਨੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰ ਕੇ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਦਲਿਤਾਂ ਲਈ ਸ਼ੁਰੂ ਕੀਤੀਆਂ ਸਕੀਮਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨੇ ਕੇਂਦਰ ਸਰਕਾਰ ਦੀਆਂ ਦਲਿਤਾਂ ਦੀ ਭਲਾਈ ਲਈ ਚਲਾਈਆਂ ਸਕੀਮਾਂ ਨੂੰ ਆਪਣੀਆਂ ਦੱਸ ਕੇ ਅਖਬਾਰਾਂ ਵਿਚ ਇਸ਼ਤਿਹਾਰ ਲਗਵਾਏ ਜਾ ਰਹੇ ਨੇ। ਮਾਵਾਂ ਧੀਆਂ ਯੋਜਨਾ ਤੇ ਤੰਜ਼ ਕਸਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਸਰਕਾਰ ਨੂੰ ਇਸ ਦਾ ਨਾਮ ਬਦਲ ਦੇ ਮਾਵਾਂ ਧੀਆਂ ਦਾ ਤਿਸਕਾਰ ਕਰ ਦੇਣਾ ਚਾਹੀਦਾ ਹੈ। ਨਸ਼ਾ ਪੀੜਤ ਪਰਿਵਾਰ ਦੀ ਧੀ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨਸ਼ਿਆਂ ਦੇ ਨਾਮ ਤੇ ਰਾਜਨੀਤੀ ਕਰ ਰਹੀ ਹੈ। ਇਸੇ ਦੌਰਾਨ ਉਨ੍ਹਾਂ ਨੇ ਕਾਂਗਰਸ ਦੇ ਚੰਡੀਗੜ੍ਹ ਵਿਖੇ ਕੀਤੇ ਪ੍ਰਦਰਸ਼ਨ ਨੂੰ ਲੈ ਕੇ ਕਾਂਗਰਸ ਪਾਰਟੀ ਨੂੰ ਵੀ ਘੇਰਿਆ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੂੰ ਲੈ ਕੇ ਇਕ ਅਖਬਾਰ ਵਿਚ ਛਪੀ ਖਬਰ ਨੂੰ ਬਹਾਨਾ ਬਣਾ ਕੇ ਕਾਂਗਰਸ ਪ੍ਰਦਰਸ਼ਨ ਕਰ ਰਹੀ ਹੈ। ਪਰ ਪੰਜਾਬ ਅੰਦਰ ਹੋਈ ਐਸਆਈਆਰ ਨੂੰ ਲੈ ਕੇ ਇਹ ਪਾਰਟੀਆਂ ਚੁੱਪ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਗੜਬੜੀ ਹੈ ਤਾਂ ਕਾਂਗਰਸੀ ਦੱਸਣ ਕਿ ਉਨ੍ਹਾਂ ਨੇ ਹੁਣ ਤਕ ਕਿੰਨੀ ਕੁ ਆਵਾਜ਼ ਉਠਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਇਕ ਵੀ ਕੰਪਲੇਟ ਨਹੀਂ ਆਈ।