ਪੰਜਾਬ ਲਵਲੀ ਯੂਨੀਵਰਸਿਟੀ ’ਚ ਕਥਿਤ ਰੇਪ ਮਾਮਲਾ/ ਵਿਦਿਆਰਥੀਆਂ ਵੱਲੋਂ ਗੇਟ ਅੱਗੇ ਹੰਗਾਮਾ ਤੇ ਭੰਨਤੋੜ/ ਪੁਲਿਸ ਨੇ ਜਾਂਚ ਕੀਤੀ ਸ਼ੁਰੂ By admin - September 27, 2026 0 2 Facebook Twitter Pinterest WhatsApp ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਅੱਗੇ ਬੀਤੀ ਰਾਤ ਉਸ ਵੇਲੇ ਵੱਡਾ ਹੰਗਾਮਾ ਹੋ ਗਿਆ ਜਦੋਂ ਇਕ ਵਿਦਿਆਰਥਣ ਨਾਲ ਕਥਿਤ ਤੌਰ ਤੇ ਬਲਾਤਕਾਰ ਹੋਣ ਦੇ ਇਲਜ਼ਾਮ ਲਾਉਂਦਿਆਂ ਵਿਦਿਆਰਥੀ ਸੜਕਾਂ ਉਤੇ ਉੱਤਰ ਆਏ। ਵਿਦਿਆਰਥੀਆਂ ਦਾ ਇਲਜ਼ਾਮ ਸੀ ਕਿ ਯੂਨਿਵਰਸਿਟੀ ਦੇ ਗਰਲਜ਼ ਹੋਸਟਲ ਅੰਦਰ ਲੜਕੀ ਨਾਲ ਕਥਿਤ ਤੌਰ ਤੇ ਰੇਪ ਕੀਤਾ ਗਿਆ, ਜਿਸ ਦੇ ਚਲਦਿਆਂ ਉਸ ਨੇ ਖੁਦਕੁਸ਼ੀ ਕੀਤੀ ਹੈ। ਘਟਨਾ ਦੀ ਖਬਰ ਸੋਸ਼ਲ ਮੀਡੀਆ ਗਰੁੱਪਾਂ ਵਿਚ ਵਾਇਰਲ ਹੋਣ ਬਾਅਦ ਇਕੱਠਾ ਹੋਏ ਵਿਦਿਆਰਥੀਆਂ ਨੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕੈਂਪਸ ਦੇ ਕੁਝ ਹਿੱਸਿਆਂ ਵਿਚ ਭੋਨਤੋੜ ਤੇ ਅਗਜ਼ਨੀ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਯੂਨੀਵਰਸਿਟੀ ਦੇ ਮੁੱਖ ਗੇਟ ‘ਤੇ ਹੋਏ ਹੰਗਾਮੇ ਤੋਂ ਬਾਅਦ, ਵਿਦਿਆਰਥੀਆਂ ਨੇ ਚੰਡੀਗੜ੍ਹ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ‘ਤੇ ਧਰਨਾ ਦਿੱਤਾ, ਜਿਸ ਨਾਲ ਆਵਾਜਾਈ ਠੱਪ ਹੋ ਗਈ, ਜਿਸ ਕਾਰਨ ਲੁਧਿਆਣਾ-ਜਲੰਧਰ ਰਾਜਮਾਰਗ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਮੌਕੇ ਤੇ ਪਹੁੰਚੀ ਪੁਲਿਸ ਨੇ ਮੁਸ਼ੱਕਤ ਤੋਂ ਬਾਅਦ ਆਵਾਜਾਈ ਨੂੰ ਚਾਲੂ ਕਰਵਾਇਆ।