ਮੋਗਾ ’ਚ ਆਪ ਆਦਮੀ ਪਾਰਟੀ ਨੂੰ ਹੁਲਾਰਾ/ ਸੈਂਕੜੇ ਪਰਿਵਾਰ ਆਪ ’ਚ ਹੋਏ ਸ਼ਾਮਲ/ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕੀਤਾ ਸਵਾਗਤ

0
2

ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਤ ਸੈਂਕੜੇ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਅਤੇ ਮੋਗਾ ਨਗਰ ਨਿਗਮ ਦੀ ਮੇਅਰ ਵਿਨੈ ਪਾਲ ਕੌਰ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਿਰੋਪਾਓ ਪਾ ਕੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ। ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਇਸੇ ਤਹਿਤ ਸੈਂਕੜੇ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਨ। ਉਨ੍ਹਾਂ ਨੇ ਨਵੇਂ ਮੈਂਬਰਾਂ ਨੂੰ ਹਰ ਤਰ੍ਹਾਂ ਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ।
ਇਹ ਪਰਿਵਾਰ ਵਾਰਡ ਨੰਬਰ 32 ਵਿੱਚ ਸਰਪੰਚ ਕਮਾਲਕੇ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਕਾਲਾ ਬਾਜਾਜ, ਸਾਬਕਾ ਕੌਂਸਲਰ ਬੂਟਾ ਸਿੰਘ ਅਤੇ ਹੋਰ ਆਗੂਆਂ ਦੇ ਯਤਨਾਂ ਸਦਕਾਪਾਰਟੀ ਵਿੱਚ ਸ਼ਾਮਲ ਹੋਏ ਹਨ। ਡਾ. ਅਰੋੜਾ ਨੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਪਰਿਵਾਰ ਲਗਾਤਾਰ ਵੱਡਾ ਹੋ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕ ਖੁਦ ਅੱਗੇ ਆ ਕੇ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਿਜਲੀ ਦੀ ਗਾਰੰਟੀ, ਸਿਹਤ ਸਹੂਲਤਾਂ, ਸੜਕ ਸੁਰੱਖਿਆ ਫੋਰਸ, ਟੋਲ ਪਲਾਜ਼ਿਆਂ ਸਬੰਧੀ ਕਾਰਵਾਈ ਅਤੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਸਮੇਤ ਕਈ ਕੰਮ ਕੀਤੇ ਜਾ ਰਹੇ ਹਨ।
ਵਿਧਾਇਕਾ ਨੇ ਕਿਹਾ ਕਿ ਮੋਗਾ ਹਲਕੇ ਵਿੱਚ ਵੀ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ। ਪਿੰਡ ਸਲੀਨਾ ਵਿੱਚ ਬਣ ਰਹੀ ਸ਼ੂਟਿੰਗ ਰੇਂਜ ਦਾ ਕੰਮ ਵੀ ਜਲਦ ਮੁਕੰਮਲ ਕਰਨ ਦਾ ਟੀਚਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦੱਸੀਆਂ ਜਾ ਰਹੀਆਂ ਸਥਾਨਕ ਸਮੱਸਿਆਵਾਂ ਦੇ ਹੱਲ ਲਈ ਵੀ ਯਤਨ ਕੀਤੇ ਜਾ ਰਹੇ ਹਨ ਅਤੇ ਸੋਮਵਾਰ ਤੋਂ ਕਈ ਕੰਮ ਸ਼ੁਰੂ ਕਰਵਾਉਣ ਦੀ ਗੱਲ ਆਖੀ। ਇਸ ਮੌਕੇ ਵਾਰਡ ਨੰਬਰ 32 ਦੇ ਸਾਬਕਾ ਕੌਂਸਲਰ ਬੂਟਾ ਸਿੰਘ ਨੇ ਕਿਹਾ ਕਿ ਵੱਖ-ਵੱਖ ਪਾਰਟੀਆਂ ਨਾਲ ਸਬੰਧਤ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਵਾਰਡ ਵਿੱਚ ਸੜਕਾਂ, ਨਾਲੀਆਂ, ਪਾਣੀ ਦੀ ਨਿਕਾਸੀ ਅਤੇ ਪੀਣ ਵਾਲੇ ਪਾਣੀ ਨਾਲ ਸਬੰਧਤ ਕਈ ਵਿਕਾਸ ਕਾਰਜ ਚੱਲ ਰਹੇ ਹਨ।
ਉਨ੍ਹਾਂ ਦੱਸਿਆ ਕਿ ਬੁੱਕਣਵਾਲਾ ਰੋਡ ’ਤੇ ਸ਼ਮਸ਼ਾਨਘਾਟ ਦਾ ਕੰਮ, ਪਾਣੀ ਦੇ ਬੋਰ ਅਤੇ ਸੀਵਰੇਜ ਲਾਈਨਾਂ ਨਾਲ ਸਬੰਧਤ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਅਨੁਸਾਰ ਐਸ.ਡੀ.ਪੀ. ਤੋਂ ਕੈਂਬਰਿਜ ਸਕੂਲ ਤੱਕ ਸੀਵਰੇਜ ਲਾਈਨ ਪਾਉਣ ਦਾ ਕੰਮ ਵੀ ਜਾਰੀ ਹੈ। ਇਸ ਤੋਂ ਇਲਾਵਾ ਬੁੱਕਣਵਾਲਾ ਰੋਡ ਤੋਂ ਵਿਸ਼ਵਕਰਮਾ ਚੌਕ ਤੱਕ ਸੜਕ ਅਤੇ ਹੋਰ ਵਿਕਾਸ ਕਾਰਜ ਕਰਵਾਏ ਜਾਣ ਦਾ ਦਾਅਵਾ ਕੀਤਾ ਗਿਆ। ਵਾਰਡ ਨੰਬਰ 32 ਦੇ ਸਾਬਕਾ ਕੌਂਸਲਰ ਬੂਟਾ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਬਜ਼ੁਰਗਾਂ ਲਈ ਤੀਰਥ ਯਾਤਰਾ ਲਈ ਬੱਸਾਂ ਭੇਜੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਵਾਰਡ ਤੋਂ ਪਹਿਲਾਂ ਵੀ ਬੱਸਾਂ ਰਵਾਨਾ ਕੀਤੀਆਂ ਗਈਆਂ ਹਨ ਅਤੇ ਹੋਰ ਬੱਸਾਂ ਵੀ ਭੇਜੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਹੂਲਤਾਂ ਨਾਲ ਬਜ਼ੁਰਗਾਂ ਵਿੱਚ ਖੁਸ਼ੀ ਹੈ। ਇਸ ਮੌਕੇ ਪਾਰਟੀ ਦੇ ਆਗੂ, ਵਰਕਰ ਅਤੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦੇ ਮੈਂਬਰ ਹਾਜ਼ਰ ਸਨ।

LEAVE A REPLY

Please enter your comment!
Please enter your name here