ਪੰਜਾਬ ਸੰਗਰੂਰ ’ਚ ਵਿਰੋਧੀਆਂ ’ਤੇ ਵਰ੍ਹੇ ਡਾ. ਗੁਰਪ੍ਰੀਤ ਕੌਰ/ ਖਹਿਰਾ ਦੇ ਟਿੱਪਣੀਆਂ ਨੂੰ ਦੱਸਿਆ ਬੁਖਲਾਹਟ ਦਾ ਨਤੀਜਾ/ 2027 ’ਚ ਮੁੜ ਸ਼ਾਨਦਾਰ ਜਿੱਤ ਦਰਜ ਕਰਨ ਦਾ ਦਾਅਵਾ By admin - September 27, 2026 0 3 Facebook Twitter Pinterest WhatsApp ਮੁੱਖ ਮੰਤਰੀ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਵਿਰੋਧੀ ਧਿਰਾਂ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਸੰਗਰੂਰ ਵਿਖੇ ਇੱਕ ਸਖਾ ਮਿਲਣੀ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਕੀਮ ਤਹਿਤ ਔਰਤਾਂ ਨੂੰ ਆਰਥਿਕ ਮਦਦ ਮਿਲਣੀ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਔਰਤਾਂ ਨਾਲ ਕੀਤਾ ਆਪਣਾ ਵਾਅਦਾ ਪੂਰਾ ਕੀਤਾ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਮੁੜ ਸ਼ਾਨਦਾਰ ਜਿੱਤ ਦਰਜ ਕਰੇਗੀ। ਸੁਖਪਾਲ ਖਹਿਰਾ ਦੀਆਂ ਟਿੱਪਣੀਆਂ ਬਾਰੇ ਉਨ੍ਹਾਂ ਕਿਹਾ ਕਿ ਵਿਰੋਧੀਆਂ ਕੋਲ ਕੋਈ ਮੁੱਦਾ ਨਹੀਂ ਬਚਿਆ, ਜਿਸ ਕਾਰਨ ਬੁਖਲਾਹਟ ਵਿਚ ਅਜਿਹੀ ਬਿਆਨਬਾਜ਼ੀ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜੋ ਵੀ ਗਾਰੰਟੀ ਦਿੰਦੀ ਹੈ, ਉਸਨੂੰ ਜ਼ਰੂਰ ਪੂਰਾ ਕਰਦੀ ਹੈ। ਵਿਰੋਧੀ ਨੇਤਾਵਾਂ ਵੱਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਬਾਰੇ ਬੋਲਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਮਾਵਾਂ-ਭੈਣਾਂ ਸਾਰਿਆਂ ਦੀਆਂ ਸਾਂਝੀਆਂ ਹੁੰਦੀਆਂ ਹਨ ਅਤੇ ਔਰਤਾਂ ਬਾਰੇ ਗ਼ਲਤ ਬੋਲਣਾ ਜਾਂ ਦੁਰਵਿਵਹਾਰ ਕਰਨਾ ਇੱਕ ਬਹੁਤ ਮਾੜੀ ਰੀਤ ਹੈ ਜਿਸ ਤੋਂ ਸਿਆਸਤਦਾਨਾਂ ਨੂੰ ਗੁਰੇਜ਼ ਕਰਨਾ ਚਾਹੀਦਾ ਹੈ।