ਪੰਜਾਬ ਮੋਗਾ ਦੇ ਥਾਣਾ ਕੋਟ ਈਸੇ ਖਾ ’ਚ ਵਿਜੀਲੈਂਸ ਦਾ ਛਾਪਾ/ 50 ਹਜ਼ਾਰ ਰਿਸ਼ਵਤ ਲੈਂਦਿਆਂ ਇੰਸਪੈਕਟਰ ਕਾਬੂ/ ਫਿਰੋਜ਼ਪੁਰ ਤੋਂ ਆਈ ਟੀਮ ਨੇ ਕੀਤੀ ਕਾਰਵਾਈ By admin - September 27, 2026 0 2 Facebook Twitter Pinterest WhatsApp ਫਿਰੋਜ਼ਪੁਰ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਸ਼ਨੀਵਾਰ ਦੇਰ ਰਾਤ ਥਾਣਾ ਕੋਟ ਇਸੇ ਖਾਂ ਵਿੱਚ ਤਾਇਨਾਤ ਇੰਸਪੈਕਟਰ ਸੁਨੀਤਾ ਬਾਵਾ ਨੂੰ ਕਥਿਤ ਤੌਰ ’ਤੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਨੂਰਪੁਰ ਹਕੀਮਾ ਵਾਸੀ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ। ਮੁੱਢਲੀ ਜਾਣਕਾਰੀ ਅਨੁਸਾਰ ਵਿਜੀਲੈਂਸ ਟੀਮ ਨੇ ਦੇਰ ਰਾਤ ਕਾਰਵਾਈ ਕਰਦਿਆਂ ਇੰਸਪੈਕਟਰ ਨੂੰ ਕਥਿਤ ਰਿਸ਼ਵਤ ਦੀ ਰਕਮ ਸਮੇਤ ਹਿਰਾਸਤ ਵਿੱਚ ਲਿਆ। ਮਾਮਲੇ ਸਬੰਧੀ ਵਿਜੀਲੈਂਸ ਵੱਲੋਂ ਅਗਲੀ ਕਾਰਵਾਈ ਕੀਤੇ ਜਾਣ ਦੀ ਗੱਲ ਸਾਹਮਣੇ ਆ ਰਹੀ ਹੈ। ਹਾਲਾਂਕਿ, ਇਸ ਮਾਮਲੇ ਸਬੰਧੀ ਫਿਰੋਜ਼ਪੁਰ ਵਿਜੀਲੈਂਸ ਬਿਊਰੋ ਜਾਂ ਕਿਸੇ ਹੋਰ ਅਧਿਕਾਰਤ ਅਧਿਕਾਰੀ ਵੱਲੋਂ ਅਜੇ ਤੱਕ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਕੀਤੀ ਗਈ ਹੈ। ਇਸ ਲਈ ਖ਼ਬਰ ਵਿੱਚ ਦਿੱਤੀ ਗਈ ਜਾਣਕਾਰੀ ਨੂੰ ਮੁੱਢਲੀ ਜਾਣਕਾਰੀ ਵਜੋਂ ਹੀ ਲਿਆ ਜਾਵੇ।