ਅੰਮ੍ਰਿਤਸਰ ’ਚ ਬੀਐਸਐਫ ਦੀ ਵੱਡੀ ਕਾਰਵਾਈ/ ਇਕ ਕਿੱਲੋ ਹੈਰੋਇਨ ਤੇ ਡਰੋਨ ਬਰਾਮਦ/ ਰਾਜਾਤਾਲ ਬੀਓਪੀ ਨੇੜਿਓਂ ਹੋਈ ਬਰਾਮਦਗੀ

0
2

ਬੀਐਸਐਫ ਨੇ ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ਰਾਜਾਤਾਲ ਇਲਾਕੇ ਵਿਚੋਂ ਇਕ ਕਿੱਲੋ ਹੈਰੋਇਨ ਅਤੇ ਇਕ ਡਰੋਨ ਬਰਾਮਦ ਕੀਤਾ ਹੈ। ਬੀਐਸਐਫ ਨੇ ਇਹ ਬਰਾਮਦਗੀ ਤਲਾਸ਼ੀ ਮੁਹਿੰਮ ਦੌਰਾਨ ਕੀਤੀ ਹੈ। ਇਹ ਬਰਾਮਦਗੀ ਬੀਓਪੀ ਦੇ ਨੇੜਿਓ ਹੋਈ ਹੈ। ਜਾਣਕਾਰੀ ਅਨੁਸਾਰ ਬੀਐੱਸਐੱਫ ਦੇ ਜਵਾਨਾਂ ਨੂੰ ਇਲਾਕੇ ’ਚ ਤਲਾਸ਼ੀ ਮੁਹਿੰਮ ਇੱਕ ਸ਼ੱਕੀ ਪੈਕੇਟ ਮਿਲਿਆ। ਪੈਕੇਟ ਦੀ ਜਾਂਚ ਕਰਨ ’ਤੇ ਇਸ ਵਿੱਚ ਕਰੀਬ ਇੱਕ ਕਿਲੋ ਹੈਰੋਇਨ, ਇੱਕ ਛੋਟਾ ਡਰੋਨ ਤੇ ਕੁਝ ਪੈਕਿੰਗ ਸਮੱਗਰੀ ਬਰਾਮਦ ਹੋਈ। ਪੁਲਿਸ ਨੇ ਬੀਐਸਐਫ ਦੀ ਸ਼ਿਕਾਇਤ ਦੇ ਜਾਂਚ ਸ਼ੁਰੂ ਕਰ ਦਿੱਤੀ ਹੈ।
181 ਬਟਾਲੀਅਨ ਬੀਐੱਸਐੱਫ ਦੀ ਡੀ ਕੰਪਨੀ ਦੇ ਕੰਪਨੀ ਕਮਾਂਡਰ ਸੁਨੀਲ ਕੁਮਾਰ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ’ਚ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਨਸ਼ੀਲੇ ਪਦਾਰਥਾਂ ਦੀ ਇਹ ਖੇਪ ਡਰੋਨ ਰਾਹੀਂ ਸਰਹੱਦ ਪਾਰੋਂ ਭਾਰਤੀ ਖੇਤਰ ’ਚ ਪਹੁੰਚਾਈ ਗਈ ਹੋ ਸਕਦੀ ਹੈ। ਹਾਲਾਂਕਿ ਅਜੇ ਤੱਕ ਹੈਰੋਇਨ ਤੇ ਡਰੋਨ ਨਾਲ ਜੁੜੇ ਕਿਸੇ ਵਿਅਕਤੀ ਦੀ ਪਛਾਣ ਨਹੀਂ ਹੋਈ ਹੈ। ਸੁਰੱਖਿਆ ਏਜੰਸੀਆਂ ਵੱਲੋਂ ਬਰਾਮਦ ਸਮੱਗਰੀ ਦੇ ਆਧਾਰ ’ਤੇ ਜਾਂਚ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਪੁਲਿਸ ਵੱਲੋਂ ਡਰੋਨ ਦੇ ਸਰੋਤ ਅਤੇ ਹੈਰੋਇਨ ਕਿੱਥੇ ਪਹੁੰਚਾਈ ਜਾਣੀ ਸੀ, ਦੀ ਜਾਂਚ ਕਰ ਰਹੀ ਹੈ।

LEAVE A REPLY

Please enter your comment!
Please enter your name here