ਪੰਜਾਬ ਸੁਖਪਾਲ ਖਹਿਰਾ ਨੇ ਭਰਤੀਆਂ ਨੂੰ ਲੈ ਕੇ ਘੇਰੀ ਸਰਕਾਰ/ ਗੈਰ ਪੰਜਾਬੀਆਂ ਦੀਆਂ ਨਿਯੁਕਤੀਆਂ ’ਤੇ ਚੁੱਕੇ ਸਵਾਲ/ ਪੰਜਾਬ ਡਿਵੈਲਪਮੈਂਟ ਕਾਰਪੋਰੇਸ਼ਨ ਰਾਹੀਂ ਲੁੱਟ ਦਾ ਦਾਅਵਾ By admin - September 28, 2026 0 2 Facebook Twitter Pinterest WhatsApp ਕਾਂਗਰਸੀ ਆਗੂ ਸੁਖਪਾਲ ਖਹਿਰਾ ਨੇ ਗੈਰ ਪੰਜਾਬੀਆਂ ਦੀਆਂ ਨਿਯੁਕਤੀਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਉਤੇ ਵੱਡਾ ਸਿਆਸੀ ਹਮਲਾ ਬੋਲਿਆ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਸੁਖਪਾਲ ਖਹਿਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਡਿਵੈਲਪਮੈਂਟ ਕਾਰਪੋਰੇਸ਼ਨ ਨਾਮ ਦੇ ਸੰਸਥਾ ਬਣਾ ਕੇ ਇਸ ਵਿਚ 84 ਗੈਰ ਪੰਜਾਬੀਆਂ ਨੂੰ ਨੌਕਰੀਆਂ ਦੇ ਕੇ ਪੰਜਾਬ ਦੇ ਖਜਾਨੇ ਨੂੰ ਕਰੋੜਾਂ ਰੁਪਏ ਦਾ ਚੂਨਾ ਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸੰਸਥਾ ਦੀ ਸਥਾਪਨਾ ਕੇਵਲ ਗੈਰ-ਪੰਜਾਬੀ ਚਹੇਤਿਆਂ ਨੂੰ ਲਾਭ ਪਹੁੰਚਾਉਣ ਲਈ ਕੀਤਾ ਗਿਆ ਹੈ।