ਐਲਪੀਯੂ ਮਾਮਲੇ ਨੂੰ ਲੈ ਕੇ ਬੋਲੇ ਰਾਜਾ ਵੜਿੰਗ/ ਕਾਨੂੰਨ ਵਿਵਸਥਾ ਨੂੰ ਲੈ ਕੇ ਚੁੱਕੇ ਸਵਾਲ/ ਸਥਿਤੀ ਸਾਭਣ ’ਚ ਫੇਲ੍ਹ ਹੋਣ ਦੇ ਇਲਜ਼ਾਮ

0
2

ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਐਲਪੀਯੂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਨਿਸ਼ਾਨੇ ਤੇ ਲਿਆ ਹੈ। ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੀ ਅਮਨ-ਕਾਨੂੰਨ ਦੀ ਹਾਲਤ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ ਪਰ ਸਰਕਾਰ ਮੂਕ ਦਰਸ਼ਕ ਬਣੀ ਹੋਈ ਹੈ। ਕੋਠੀਆਂ ’ਤੇ ਕਬਜ਼ਿਆਂ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਰੁਲ ਰਹੇ ਨੇ ਪਰ ਬਾਹਰੀ ਲੋਕਾਂ ਨੂੰ ਸਰਕਾਰੀ ਕੋਠੀਆਂ ਵਿਚ ਬਿਠਾਇਆ ਹੋਇਆ ਹੈ। ਦਿੱਲੀ ਦੇ ਮੰਤਰੀ ਵੱਲੋਂ ਇਕ ਵਿਅਕਤੀ ਨੂੰ ਥੱਪੜ ਮਾਮਲੇ ਬਾਰੇ ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕਿਸੇ ਦੂਜੇ ਤੇ ਹੱਥ ਚੁੱਕਣ ਦਾ ਕੋਈ ਅਧਿਕਾਰ ਨਹੀਂ ਹੈ, ਇਸ ਲਈ ਇਹ ਘਟਨਾ ਅਤੀ ਨਿੰਦਣਯੋਗ ਹੈ।

LEAVE A REPLY

Please enter your comment!
Please enter your name here