ਪੰਜਾਬ ਗੁਰਦਾਸਪੁਰ ਦੇ ਦੀਨਾਨਗਰ ’ਚ ਭਿਆਨਕ ਹਾਦਸਾ/ ਟਰੱਕ-ਸਕੂਟਰੀ ਟੱਕਰ ਦੌਰਾਨ ਲੈਕਚਰਾਰ ਦੀ ਮੌਤ/ ਮੁਗਰਾਲਾ ਬਾਈਪਾਸ ਨੇੜੇ ਵਾਪਰਿਆ ਹਾਦਸਾ By admin - September 28, 2026 0 2 Facebook Twitter Pinterest WhatsApp ਗੁਰਦਾਸਪੁਰ ਅਧੀਨ ਆਉਂਦੇ ਦੀਨਾਨਗਰ ਦੇ ਮੁਗਰਾਲਾ ਬਾਈਪਾਸ ਨੇੜੇ ਟਰੱਕ ਅਤੇ ਸਕੂਟਰੀ ਵਿਚਕਾਰ ਹੋਈ ਭਿਆਨਕ ਟੱਕਰ ਵਿੱਚ ਸਕੂਟਰੀ ਸਵਾਰ ਮਹਿਲਾ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਤੋਂ ਬਾਅਦ ਸਕੂਟਰੀ ਬੁਰੀ ਤਰ੍ਹਾਂ ਨੁਕਸਾਨੀ ਗਈ। ਮ੍ਰਿਤਕਾ ਇੱਕ ਪ੍ਰਾਈਵੇਟ ਕਾਲਜ ਵਿੱਚ ਲੈਕਚਰਾਰ ਵਜੋਂ ਕੰਮ ਕਰਦੀ ਸੀ ਅਤੇ ਆਪਣੇ ਪਿੰਡ ਮੀਰਪੁਰ ਤੋਂ ਸਕੂਟਰੀ ’ਤੇ ਦੀਨਾਨਗਰ ਵੱਲ ਆ ਰਹੀ ਸੀ ਕਿ ਇੱਕ ਤੇਜ਼ ਰਫ਼ਤਾਰ ਟਰੱਕ ਨੇ ਉਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮਹਿਲਾ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਫਰਾਰ ਟਰੱਕ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।