ਜਲੰਧਰ ਪੁਲਿਸ ਦੀ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ/ ਨਸ਼ੇ ਦੀ ਖੇਪ, ਡਰੱਗ ਮਨੀ ਤੇ ਪਿਸਟਲ ਸਮੇਤ ਦੋ ਕਾਬੂ/ ਦੋ ਕਿੱਲੋ ਹੈਰੋਇਨ, 7.80 ਲੱਖ ਨਕਦੀ ਤੇ ਪਿਸਟਲ ਬਰਾਮਦ

0
2

ਜਲੰਧਰ ਪੁਲਿਸ ਨੇ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ ਨਸ਼ੇ ਤੇ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜਮਾਂ ਦੀ ਪਛਾਣ ਦੀਪਕ ਉਰਫ ਦੀਪੂ ਅਤੇ ਸਾਹਿਲ ਪੁੱਤਰ ਰਵੀ ਕੁਮਾਰ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ 2 ਕਿੱਲੋ ਹੈਰੋਇਨ, 7 ਲੱਖ 80 ਹਜ਼ਾਰ ਡਰੱਗ ਮਨੀ ਅਤੇ ਇਕ ਪਿਸਟਲ ਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਨੇ ਇਹ ਬਰਾਮਦਗੀ ਵੱਖ ਵੱਖ ਥਾਵਾਂ ਤੋਂ ਕੀਤੀ ਹੈ। ਪੁਲਿਸ ਨੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਏਡੀਸੀਪੀ ਦੇਵ ਸਿੰਘ ਨੇ ਦੱਸਿਆ ਕਿ ਸਪੈਸ਼ਲ ਸੈੱਲ ਕਮਿਸ਼ਨਰੇਟ ਦੇ ਇੰਚਾਰਜ ਐਸਆਈ ਮਨਜਿੰਦਰ ਸਿੰਘ ਦੀ ਅਗਵਾਈ ਵਾਲੀ ਸਪੈਸ਼ਲ ਸੈੱਲ ਟੀਮ ਨੇ ਨਸ਼ਿਆਂ ਵਿਰੁੱਧ ਜੰਗ ਮੁਹਿੰਮ ਦੇ ਹਿੱਸੇ ਵਜੋਂ ਇਹ ਕਾਰਵਾਈ ਕੀਤੀ ਹੈ। ਪੁਲਿਸ ਟੀਮ ਤਿਲਕ ਨਗਰ ਦੇ ਟੀ-ਪੁਆਇੰਟ ਨਖਾਣ ਵਾਲਾ ਬਾਗ ਨੇੜੇ ਨਾਕਾਬੰਦੀ ਕਰ ਰਹੀ ਸੀ। ਇਸੇ ਦੌਰਾਨ ਇੱਕ ਆਈ20 ਕਾਰ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਤਲਾਸ਼ੀ ਲਈ ਗਈ ਤਾਂ ਕਾਰ ਵਿੱਚੋਂ ਇੱਕ ਕਿਲੋਗ੍ਰਾਮ ਹੈਰੋਇਨ ਅਤੇ 7 ਲੱਖ ਰੁਪਏ ਨਕਦੀ ਬਰਾਮਦ ਹੋਈ। ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਕੇ ਜਾਂਚ ਆਰੰਭ ਦਿੱਤੀ ਹੈ।
ਪੁਲਿਸ ਨੇ ਮੁਲਜ਼ਮ ਦੀਪਕ ਕੁਮਾਰ ਦਾ ਅਦਾਲਤ ਤੋਂ ਰਿਮਾਂਡ ਲੈ ਕੇ ਪੁਛਗਿੱਛ ਕੀਤੀ, ਜਿਸ ਦੌਰਾਨ, ਦੀਪਕ ਉਰਫ਼ ਦੀਪੂ ਨੇ ਪੁਲਿਸ ਨੂੰ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ ਰਹਿਣ ਵਾਲੇ ਰਵੀ ਕੁਮਾਰ ਦਾ ਪੁੱਤਰ ਸਾਹਿਲ ਵੀ ਇਸ ਮਾਮਲੇ ਵਿੱਚ ਸ਼ਾਮਲ ਸੀ। ਇਸ ਤੋਂ ਬਾਅਦ ਪੁਲਿਸ ਨੇ ਸਾਹਿਲ ਨੂੰ ਜਲੰਧਰ ਦੇ ਕਰੋਲ ਬਾਗ ਤੋਂ ਇੱਕ ਹੁੰਡਈ ਵਰਨਾ ਕਾਰ ਸਮੇਤ ਗ੍ਰਿਫ਼ਤਾਰ ਕੀਤਾ। ਪੁਲਿਸ ਦੇ ਅਨੁਸਾਰ ਸਾਹਿਲ ਦੇ ਕਬਜ਼ੇ ਵਿੱਚੋਂ ਇੱਕ ਕਿਲੋਗ੍ਰਾਮ ਹੈਰੋਇਨ, ਇੱਕ .32 ਬੋਰ ਦਾ ਪਿਸਤੌਲ ਅਤੇ ਪੰਜ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਪੁਲਿਸ ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਡਰੱਗ ਸਪਲਾਈ ਨੈੱਟਵਰਕ ਵਿੱਚ ਸ਼ਾਮਲ ਹੋਰ ਵਿਅਕਤੀਆਂ ਬਾਰੇ ਜਾਣਕਾਰੀ ਇਕੱਠੀ ਕਰ ਰਹੀ ਹੈ।

LEAVE A REPLY

Please enter your comment!
Please enter your name here