ਪੰਜਾਬ ਸਰਹਿੰਦ ਦਾਣਾ ਮੰਡੀ ’ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ/ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਰਵਾਈ ਸ਼ੁਰੂਆਤ/ ਕਿਸਾਨਾਂ ਨੂੰ ਸੁੱਕੀ ਫਸਲ ਲੈ ਕੇ ਆਉਣ ਦੀ ਕੀਤੀ ਅਪੀਲ By admin - October 2, 2026 0 3 Facebook Twitter Pinterest WhatsApp ਸਰਹਿੰਦ ਦਾਣਾ ਮੰਡੀ ਅੰਦਰ ਝੋਨੇ ਦੀ ਸਰਕਾਰੀ ਖਰੀਦ ਦਾ ਕੰਮ ਸ਼ੁਰੂ ਹੋ ਗਿਆ ਹੈ। ਇਸ ਦੀ ਸ਼ੁਰੂਆਤ ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਕਰਵਾਈ ਗਈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਰਾਏ ਨੇ ਕਿਹਾ ਕਿ ਮੁ4ਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆ ਨੂੰ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਸਾਨਾਂ ਨੂੰ ਸੁੱਕੀ ਫਸਲ ਮੰਡੀਆਂ ਵਿਚ ਲੈ ਕੇ ਆਉਣ ਦੀ ਅਪੀਲ ਕੀਤੀ ਤਾਂ ਜੋ ਫਸਲ ਦੀ ਬਿਨਾਂ ਦੇਰੀ ਨਾਲੋਂ ਨਾਲ ਖਰੀਦ ਹੋ ਸਕੇ। ਵਿਧਾਇਕ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਕਿਸਾਨਾਂ, ਮਜ਼ਦੂਰਾਂ ਅਤੇ ਹਰ ਵਰਗ ਦੇ ਨਾਲ ਖੜੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਖਰੀਦੀ ਕੀਤੀ ਝੋਨੇ ਦੀ ਫਸਲ ਦੀ ਅਦਾਇਗੀ ਵੀ ਖਰੀਦ ਏਜੰਸੀਆਂ ਵੱਲੋਂ ਮਿੱਥੇ ਸਮੇਂ ਵਿੱਚ ਉਨ੍ਹਾਂ ਦੇ ਖਾਤਿਆਂ ਵਿੱਚ ਤਕਸੀਮ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਡੀਆਂ ਅੰਦਰ ਕਿਸਾਨਾਂ ਦੀ ਆਮਦ ਨੂੰ ਲੈ ਕੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦ ਕਰਕੇ ਸਮਾਂਬੱਧ ਢੰਗ ਨਾਲ ਅਦਾਇਗੀ ਪਾਉਣ ਲਈ ਵਚਨਬੱਧ ਹੈ।