ਜੈਤੋ ਪੁਲਿਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਪੰਜ ਗ੍ਰਿਫ਼ਤਾਰ/ ਮੁਲਜ਼ਮਾਂ ’ਚ ਤਿੰਨ ਔਰਤਾਂ ਵੀ ਸ਼ਾਮਲ

0
3

ਜੈਤੋ ਥਾਣਾ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦਿਆਂ 40 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਅਤੇ ਚਾਰ ਔਰਤਾਂ ਨੂੰ ਗ੍ਰਿਫ਼ਤਾਰ ਕੀਤਾ ਹੈ।  ਪੁਲਿਸ ਨੇ ਪੰਜਾਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਤਿੰਨ ਔਰਤਾਂ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 40 ਗਰਾਮ ਹੈਰੋਇਨ ਬਰਾਮਦ ਹੋਈ। ਇਨ੍ਹਾਂ ਤਿੰਨਾਂ ਦੀ ਪੁਛਗਿੱਛ ਦੌਰਾਨ ਦੋ ਹੋਰ ਮੁਲਜ਼ਮਾਂ ਦੀ ਪਛਾਣ ਹੋਈ। ਪੁਲਿਸ ਨੇ ਸਾਰੇ ਮੁਲਜਮਾਂ ਨੂੰ ਹਿਰਾਸਤ ਵਿਚ ਲੈ ਕੇ ਜਾਂਚ ਆਰੰਭ ਦਿੱਤੀ ਹੈ।
ਪੁਲਿਸ ਅਨੁਸਾਰ ਐੱਸਐੱਸਪੀ ਗੁਰਬੰਸ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਜੈਤੋ ਦੀ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਪੁਲਿਸ ਪਾਰਟੀ ਜੈਤੋ ਦੇ ਮੁਕਤਸਰ ਬਾਈਪਾਸ ਲਿੰਕ ਰੋਡ ’ਤੇ ਮੌਜੂਦ ਸੀ ਤਾਂ ਤਿੰਨ ਔਰਤਾਂ ਕਿੱਛੀ, ਪੂਨਮ ਅਤੇ ਚੰਦਾ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 40 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਤਿੰਨਾਂ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਕੀਤੀ ਤਾਂ ਮਾਮਲੇ ਵਿੱਚ ਤਮੰਨਾ ਅਤੇ ਗੋਬਿੰਦ ਸਿੰਘ ਦੇ ਨਾਮ ਸਾਹਮਣੇ ਆਏ।
ਪੁਲਿਸ ਨੇ ਦੋਵਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਇਸ ਤਰ੍ਹਾਂ ਮਾਮਲੇ ਵਿੱਚ ਕੁੱਲ ਪੰਜ ਮੁਲਜ਼ਮ ਪੁਲਿਸ ਦੀ ਗ੍ਰਿਫ਼ਤ ਵਿੱਚ ਹਨ। ਡੀਐੱਸਪੀ ਇਕਬਾਲ ਸਿੰਘ ਸੰਧੂ ਨੇ ਦੱਸਿਆ ਕਿ ਜੈਤੋ ਦੇ ਜੱਜ ਘੜਾ ਮੁਹੱਲੇ ਵਿੱਚ ਨਸ਼ਿਆਂ ਸਬੰਧੀ ਸ਼ਿਕਾਇਤਾਂ ਮਿਲ ਰਹੀਆਂ ਸਨ, ਜਿਸ ਤੋਂ ਬਾਅਦ ਪੁਲਿਸ ਵੱਲੋਂ ਕਾਰਵਾਈ ਕੀਤੀ ਗਈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਹੈਰੋਇਨ ਦੇ ਬੈਕਵਰਡ ਤੇ ਫਾਰਵਰਡ ਲਿੰਕ ਦੀ ਜਾਂਚ ਕੀਤੀ ਜਾਵੇਗੀ।

LEAVE A REPLY

Please enter your comment!
Please enter your name here