ਲਵਲੀ ਯੂਨੀਵਰਸਿਟੀ ਮਾਮਲੇ ਦੀ ਨਵੀਂ ਵੀਡੀਓ ਆਈ ਸਾਹਮਣੇ/ ਪੁਲਿਸ ਨੇ ਹਰਿਆਣਾ ਤੋਂ ਕਾਬੂ ਕੀਤੇ ਮੁਲਜ਼ਮ

0
3

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ’ਚ ਤੋੜ-ਫੋੜ ਨਾਲ ਸਬੰਧਤ ਇਕ ਨਵੀਂ ਵੀਡੀਓ ਸਾਹਮਣੇ ਆਈ ਹੈ। ਵੀਡੀਓ ਵਿਚ ਇਕ ਨੌਜਵਾਨ ਪੁਲਿਸ ਮੁਲਾਜਮਾਂ ਨਾਲ ਬਦਸਲੂਕੀ ਕਰਦਾ ਦਿਖਾਈ ਦੇ ਰਿਹਾ ਹੈ। ਇਸ ਤੋਂ ਬਾਦ ਭੀੜ ਪੁਲਿਸ ਦੀ ਗੱਡੀ ਦੀ ਭੰਨਤੋੜ ਕਰ ਕੇ ਅੱਗ ਹਵਾਲੇ ਕਰਦੀ ਦਿਖਾਈ ਦੇ ਰਹੀ ਹੈ। ਪੁਲਿਸ ਨੇ ਵੀਡੀਓ ਦੇ ਆਧਾਰ ਤੇ ਹਰਿਆਣਾ ਵਾਸੀ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਇਸ ਤੋਂ ਇਲਾਵਾ ਕੱਲ੍ਹ ਗ੍ਰਿਫਤਾਰ ਕੀਤੇ ਤਿੰਨ ਨੌਜਵਾਨਾਂ ਵਿਚੋਂ ਇਕ ਦੀ ਪਛਾਣ ਵੀ ਇਸੇ ਵੀਡੀਓ ਜ਼ਰੀਏ ਕੀਤੀ ਗਈ ਹੈ।
ਘਟਨਾ ਨਾਲ ਸਬੰਧਤ ਕਈ ਵਾਇਰਲ ਵੀਡੀਓਜ਼ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੁਲਿਸ ਨੇ ਹੁਣ ਹਰੇਕ ਵੀਡੀਓ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਨ ਅਤੇ ਜਾਂਚ ਕਰਨ ਲਈ ਵੱਖਰੀਆਂ ਟੀਮਾਂ ਬਣਾਈਆਂ ਹਨ। ਇਹ ਟੀਮਾਂ ਇਸ ਸਮੇਂ ਫੁਟੇਜ ਵਿੱਚ ਦਿਖਾਈ ਦੇਣ ਵਾਲੇ ਵਿਅਕਤੀਆਂ ਦੀ ਪਛਾਣ ਕਰਨ ਲਈ ਕੰਮ ਕਰ ਰਹੀਆਂ ਹਨ। ਪੁਲਿਸ ਦਾ ਉਦੇਸ਼ ਵੀਡੀਓ ਸਬੂਤਾਂ ਦੇ ਆਧਾਰ ‘ਤੇ ਹਿੰਸਾ ਅਤੇ ਭੰਨਤੋੜ ਵਿੱਚ ਸ਼ਾਮਲ ਹਰ ਵਿਅਕਤੀ ਨੂੰ ਲੱਭਣਾ ਅਤੇ ਗ੍ਰਿਫ਼ਤਾਰ ਕਰਨਾ ਹੈ।

LEAVE A REPLY

Please enter your comment!
Please enter your name here