ਪੰਜਾਬ ਕਪੂਰਥਲਾ ਪੁਲਿਸ ਵੱਲੋਂ ਹਥਿਆਰ ਤਸਕਰੀ ਦਾ ਪਰਦਾਫਾਸ਼/ ਦੋ ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫਤਾਰ/ 6 ਪਿਸਟਲ ਤੇ ਮੋਟਰ ਸਾਇਕਲ ਬਰਾਮਦ By admin - October 3, 2026 0 2 Facebook Twitter Pinterest WhatsApp ਕਪੂਰਥਲਾ ਪੁਲਿਸ ਨੇ ਹਥਿਆਰ ਤਸਕਰੀ ਦਾ ਪਰਦਾਫਾਸ਼ ਕਰਦਿਆਂ ਦੋ ਮੁਲਜ਼ਮਾਂ ਨੂੰ ਹਥਿਆਰਾਂ ਦੀ ਖੇਪ ਸਮੇਤ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਜਸਕਰਨ ਸਿੰਘ ਉਰਫ਼ ਕਟਰ ਪੁੱਤਰ ਦਿਲਬਰ ਸਿੰਘ ਤੇ ਜਸ਼ਨਦੀਪ ਸਿੰਘ ਖਤਰਾ ਪੁੱਤਰ ਅਵਤਾਰ ਸਿੰਘ, ਦੋਵੇਂ ਵਾਸੀ ਪਿੰਡ ਸਿੱਧਵਾਂ ਦੋਨਾ ਵਜੋਂ ਹੋਈ ਹੈ। ਫੜੇ ਗਏ ਮੁਲਜਮ ਫਾਇਰਿੰਗ ਮਾਮਲੇ ਵਿਚ ਲੋੜੀਂਦੇ ਸਨ। ਇਹ ਵਿਦੇਸ਼ ਬੈਠੇ ਸਾਥੀਆਂ ਦੇ ਇਸ਼ਾਰੇ ਤੇ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆ ਕੇ ਪੰਜਾਬ ਵਿਚ ਸਪਲਾਈ ਕਰਦੇ ਸਨ। ਪੁਲਸ ਨੇ ਇਨ੍ਹਾਂ ਦੇ ਕਬਜੇ ਵਿਚੋਂ 6 ਨਾਜਾਇਜ਼ ਪਿਸਟਲ ਬਰਾਮਦ ਕੀਤੇ ਹਨ। ਡੀਐੱਸਪੀ ਸਬ-ਡਿਵੀਜ਼ਨ ਸ਼ੀਤਲ ਸਿੰਘ ਮੁਤਾਬਕ ਫੜੇ ਗਏ ਮੁਲਜ਼ਮਾਂ ਦੇ ਤਾਰ ਬੀਤੀ 21 ਸਤੰਬਰ ਨੂੰ ਵਾਪਰੀ ਫਾਇਰਿੰਗ ਮਾਮਲੇ ਨਾਲ ਜੁੜਦੇ ਹਨ। ਇਨ੍ਹਾਂ ਨੇ ਪਿੰਡ ਖਾਨੋਵਾਲ ਵਿਖੇ ਗੁੱਜਰਾਂ ਦੇ ਡੇਰੇ ਤੇ ਰਹੀਮ ਅਲੀ ਨਾਮ ਦੇ ਸ਼ਖਸ਼ ਤੇ ਫਾਇਰਿੰਗ ਕੀਤੀ ਸੀ।ਪੁਲਿਸ ਨੇ ਜ਼ਖ਼ਮੀ ਦੀ ਪਤਨੀ ਜ਼ੈਨਮ ਦੇ ਬਿਆਨਾਂ ਦੇ ਆਧਾਰ ਤੇ ਥਾਣਾ ਸਦਰ ਕਪੂਰਥਲਾ ਵਿਖੇ ਮਾਮਲਾ ਦਰਜ ਕੀਤਾ ਸੀ। ਡੀਐੱਸਪੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਹਿਊਮਨ ਇੰਟੈਲੀਜੈਂਸ ਤੇ ਸੀਆਈਏ ਸਟਾਫ਼ ਦੀ ਟੀਮ ਨੇ ਕਾਰਵਾਈ ਕਰਦਿਆਂ ਦੋਵਾਂ ਨੂੰ ਗ੍ਰਿਫਤਾਰ ਕੀਤਾ। ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਕਥਿਤ ਤੌਰ ਤੇ ਵਿਦੇਸ਼ ਵਿੱਚ ਬੈਠੇ ਆਪਣੇ ਸਾਥੀਆਂ ਦੇ ਇਸ਼ਾਰੇ ਤੇ ਮੱਧ ਪ੍ਰਦੇਸ਼ ਤੋਂ ਨਾਜਾਇਜ਼ ਹਥਿਆਰ ਖ਼ਰੀਦ ਕੇ ਪੰਜਾਬ ਵਿੱਚ ਸਪਲਾਈ ਕਰਨ ਦੀ ਗੱਲ ਕਬੂਲੀ ਹੈ। ਪੁਲਿਸ ਮੁਤਾਬਕ ਮੁਲਜ਼ਮ ਲੁੱਟ-ਖੋਹ ਦੀਆਂ ਵਾਰਦਾਤਾਂ ਵਿੱਚ ਵੀ ਸ਼ਾਮਲ ਰਹੇ ਹਨ। ਮੁਲਜ਼ਮ ਜਸਕਰਨ ਸਿੰਘ ਖ਼ਿਲਾਫ਼ ਪਹਿਲਾਂ ਵੀ ਦੋ ਮਾਮਲੇ ਦਰਜ ਹਨ ਤੇ ਉਹ ਜ਼ਮਾਨਤ ਤੇ ਜੇਲ੍ਹ ਤੋਂ ਬਾਹਰ ਆਇਆ ਹੋਇਆ ਸੀ। ਪੁਲਸ ਨੇ ਦੋਵਾਂ ਦਾ ਅਦਾਲਤ ਤੋਂ ਤਿੰਨ ਦਿਨ ਦਾ ਰਿਮਾਂਡ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਮੁਲਜਮਾਂ ਦੀ ਪੁਛਗਿੱਛ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਹੈ।