ਪੰਜਾਬ ਅੰਮ੍ਰਿਤਸਰ ਦੇ ਪੁਤਲੀਘਰ ਨੇੜੇ ਭਿਆਨਕ ਹਾਦਸਾ/ ਦੋ ਆਟੋ ਰਿਕਸ਼ਿਆਂ ਦੀ ਆਪਸ ’ਚ ਟੱਕਰ/ ਤਿੰਨ ਸਾਲਾ ਦੀ ਬੱਚੀ ਸਮੇਤ ਤੇਰਾ ਲੋਕ ਜ਼ਖਮੀ By admin - October 3, 2026 0 2 Facebook Twitter Pinterest WhatsApp ਅੰਮ੍ਰਿਤਸਰ ਦੇ ਪੁਤਲੀਘਰ ਇਲਾਕੇ ਵਿਚ ਅੱਜ ਸਵੇਰੇ ਉਸ ਵੇਲੇ ਭਿਆਨਕ ਸੜਕ ਹਾਦਸਾ ਵਾਪਰ ਗਿਆ ਜਦੋਂ ਇਕ ਕਾਰ ਤੇ ਦੋ ਆਟੋ ਰਿਕਸ਼ਿਆਂ ਵਿਚਾਲੇ ਟੱਕਰ ਹੋ ਗਈ। ਇਸ ਹਾਦਸੇ ਵਿਚ ਤਿੰਨ ਸਾਲਾ ਬੱਚੀ ਸਮੇਤ ਤੇਰਾ ਲੋਕ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਦਾ ਨੇੜਲੇ ਹਸਪਤਾਲ ਭੇਜਿਆ ਗਿਆ ਹੈ। ਜ਼ਖਮੀ ਆਟੋ-ਰਿਕਸ਼ਾ ਚਾਲਕ ਨੇ ਦੱਸਿਆ ਕਿ ਆਟੋ-ਰਿਕਸ਼ਾ ਵਿੱਚ ਸਵਾਰ ਲੋਕ ਵਾਹਗਾ ਬਾਰਡਰ ਤੋਂ ਪਰੇਡ ਵੇਖ ਕੇ ਵਾਪਸ ਆ ਰਹੇ ਸੀ ਕਿ ਇਕ ਕਾਰ ਨੇ ਦੋਵਾਂ ਆਟੋ-ਰਿਕਸਿਆਂ ਨੂੰ ਟੱਕਰ ਮਾਰ ਦਿੱਤੀ। ਲੋਕਾਂ ਮੁਤਾਬਕ ਕਾਰ ਚਾਲਕ ਸ਼ਰਾਬੀ ਹਾਲਤ ਵਿਚ ਸੀ। ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੌਕੇ ‘ਤੇ ਮੌਜੂਦ ਕੁਝ ਲੋਕਾਂ ਨੇ ਦੋਸ਼ ਲਗਾਇਆ ਕਿ ਡਰਾਈਵਰ ਨਸ਼ੇ ਵਿੱਚ ਸੀ। ਹਾਲਾਂਕਿ, ਇਸਦੀ ਅਧਿਕਾਰਤ ਤੌਰ ‘ਤੇ ਪੁਸ਼ਟੀ ਪੁਲਿਸ ਜਾਂਚ ਤੋਂ ਬਾਅਦ ਹੀ ਕੀਤੀ ਜਾਵੇਗੀ। ਪੁਲਿਸ ਹਾਦਸੇ ਤੋਂ ਬਾਅਦ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਹ ਡਰਾਈਵਰ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ। ਹਾਦਸੇ ਤੋਂ ਬਾਅਦ, ਸਥਾਨਕ ਨਿਵਾਸੀਆਂ ਨੇ BRTS ਲਾਈਨ ਅਤੇ ਉਨ੍ਹਾਂ ਵਿਚਕਾਰ ਬਣੇ ਡਿਵਾਈਡਰ ਬਾਰੇ ਵੀ ਸਵਾਲ ਉਠਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ BRTS ਪ੍ਰੋਜੈਕਟ ਨੂੰ ਢਾਹਣ ਲਈ ਟੈਂਡਰ ਜਾਰੀ ਕੀਤਾ ਹੈ, ਤਾਂ ਇਸਨੂੰ ਹਟਾਉਣ ਦਾ ਕੰਮ ਜਲਦੀ ਪੂਰਾ ਕੀਤਾ ਜਾਣਾ ਚਾਹੀਦਾ ਹੈ। ਸਥਾਨਕ ਲੋਕਾਂ ਦਾ ਦਾਅਵਾ ਹੈ ਕਿ ਇਸ ਡਿਵਾਈਡਰ ਕਾਰਨ ਪਹਿਲਾਂ ਵੀ ਕਈ ਹਾਦਸੇ ਵਾਪਰ ਚੁੱਕੇ ਹਨ।