ਪੰਜਾਬ ਰੋਪੜ ਵਿਖੇ ਅਕਾਲੀ ਆਗੂ ਚੀਮਾ ਦੀ ਵਰਕਰਾਂ ਨਾਲ ਮੀਟਿੰਗ/ 6 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਮੁਹਿੰਮ ਬਾਰੇ ਵਿਚਾਰ ਚਰਚਾ/ 11 ਹਲਕਿਆਂ ਅੰਦਰ ਇਕੋ ਸਮੇਂ ਹੋਵੇਗੀ ਸ਼ੁਰੂਆਤ By admin - October 4, 2026 0 3 Facebook Twitter Pinterest WhatsApp ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਭਰ ਅੰਦਰ ਨਵੀਂ ਪ੍ਰਚਾਰ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੀ ਸ਼ੁਰੂਆਤ 6 ਅਕਤੂਬਰ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਕਰਨਗੇ। ਇਸੇ ਨੂੰ ਲੈ ਕੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਦੀ ਅਗਵਾਈ ਗੁਰਦੁਆਰਾ ਭੱਠਾ ਸਾਹਿਬ ਰੋਪੜ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੂੰ ਮੁਹਿੰਮ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਸ ਮੁਹਿੰਮ ਤਹਿਤ 117 ਹਲਕਿਆਂ ਦੇ ਇੰਚਾਰਜ ਆਪੋ-ਆਪਣੇ ਹਲਕਿਆਂ ਵਿਚ ਘਰ ਘਰ ਜਾ ਕੇ ਮੁਹਿੰਮ ਦੀ ਸ਼ੁਰੂਆਤ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂ ਵੀ ਹਲਕਾ ਇੰਚਾਰਜਾਂ ਨਾਲ ਤਾਲਮੇਲ ਕਰਕੇ ਇਸ ਮੁਹਿੰਮ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਅਕਾਲੀ ਦਲ ਦੇ ਆਗੂ ਅਤੇ ਵਰਕਰ ਹਰ ਘਰ ਤੱਕ ਪਹੁੰਚ ਕਰਨਗੇ ਅਤੇ ਪੰਜਾਬ ਸਰਕਾਰ ਦੇ ਕੰਮਕਾਜ ਸਬੰਧੀ ਲੋਕਾਂ ਦੀ ਰਾਏ ਜਾਣੀ ਜਾਵੇਗੀ। ਲੋਕਾਂ ਵੱਲੋਂ ਉਠਾਏ ਜਾਣ ਵਾਲੇ ਮੁੱਦਿਆਂ ਅਤੇ ਸੁਝਾਵਾਂ ਨੂੰ ਆਉਣ ਵਾਲੇ ਚੋਣ ਮੈਨੀਫੈਸਟੋ ਵਿੱਚ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਵਰਕਰਾਂ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਦਲਜੀਤ ਸਿੰਘ ਚੀਮਾ ਨੇ ਕਾਂਗਰਸ ਪਾਰਟੀ ਵੱਲੋਂ ਪ੍ਰਧਾਨ ਬਦਲਣ ਸਬੰਧੀ ਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਤਨਜ਼ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਭਾਵੇਂ ਵਾਰ-ਵਾਰ ਪਾਇਲਟ ਬਦਲ ਲਵੇ, ਪਰ ਜਦੋਂ ਤੱਕ ਇੰਜਣ ਕੰਮ ਨਹੀਂ ਕਰੇਗਾ, ਪਾਇਲਟ ਕੀ ਕਰ ਸਕਦਾ ਹੈ।