ਪੰਜਾਬ ਫ਼ਰੀਦਕੋਟ ਪੁਲਿਸ ਨੇ ਚਲਾਈ ਤਲਾਸ਼ੀ ਮੁਹਿੰਮ/ ਨਸ਼ਾ ਤਸਕਰਾਂ ਦੀਆਂ ਸ਼ੱਕੀ ਥਾਵਾਂ ’ਤੇ ਛਾਪਾ/ ਘਰਾਂ ਦੀ ਬਾਰੀਕੀ ਨਾਲ ਕੀਤੀ ਜਾਂਚ By admin - October 4, 2026 0 2 Facebook Twitter Pinterest WhatsApp ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਫਰੀਦਕੋਟ ਪੁਲਿਸ ਵੱਲੋਂ ਆਪਰੇਸ਼ਨ ਕਾਸੋ ਚਲਾਇਆ ਗਿਆ। ਐਸਐਸਪੀ ਗੁਰਬੰਸ ਸਿੰਘ ਬੈਂਸ ਦੀ ਅਗਵਾਈ ਹੇਠ ਪੁਲਿਸ ਬਲ ਨੇ ਨਸ਼ਿਆਂ ਲਈ ਹੌਟਸਪੌਟ ਮੰਨੇ ਜਾਂਦੇ ਇਲਾਕਿਆਂ ਵਿੱਚ ਚੈਕਿੰਗ ਕਰਦਿਆਂ ਨਸ਼ਾ ਤਸਕਰੀ ਨਾਲ ਜੁੜੇ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਤਲਾਸ਼ੀ ਲਈ ਅਤੇ ਉਨ੍ਹਾਂ ਦੇ ਲਿੰਕ ਖੰਗਾਲੇ। ਐਸਐਸਪੀ ਮੁਤਾਬਕ ਕਾਰਵਾਈ ਦੌਰਾਨ ਕਰੀਬ 12 ਮੁਕੱਦਮੇ ਦਰਜ ਕੀਤੇ ਗਏ ਹਨ ਅਤੇ ਸਰਚ ਅਭਿਆਨ ਜਾਰੀ ਹੈ। ਉਨ੍ਹਾਂ ਨਸ਼ਾ ਤਸਕਰਾਂ ਨੂੰ ਧੰਦਾ ਛੱਡਣ ਦੀ ਚਿਤਾਵਨੀ ਦਿੱਤੀ ਅਤੇ ਨਸ਼ਾ ਛੱਡਣ ਦੇ ਇੱਛੁਕ ਨੌਜਵਾਨਾਂ ਦੇ ਇਲਾਜ ਲਈ ਪੁਲਿਸ ਵੱਲੋਂ ਮਦਦ ਦਾ ਭਰੋਸਾ ਦਿੱਤਾ। ਐਸਐਸਪੀ ਗੁਰਬੰਸ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਲਗਾਤਾਰ ਪੰਜਾਬ ਪੁਲਿਸ ਨਸ਼ਾ ਤਸਕਰਾਂ ਤੋਂ ਸ਼ਿਕੰਜੇ ਕਸ ਰਹੀ ਹੈ ਅਤੇ ਅੱਜ ਇੱਕ ਵਾਰ ਮੁੜ ਆਪਰੇਸ਼ਨ ਕਾਸੋ ਦੇ ਤਹਿਤ ਫਰੀਦਕੋਟ ਦੇ ਵਿੱਚ ਉਹਨਾਂ ਇਲਾਕਿਆਂ ਵਿੱਚ ਰੇਡ ਕੀਤੀ ਗਈ ਜਿੰਨਾ ਨੂੰ ਨਸ਼ਿਆਂ ਲਈ ਹੋਟ ਸਪੋਟ ਮੰਨਿਆ ਜਾਂਦਾ ਸੀ। ਇਸ ਦੌਰਾਨ ਨਸ਼ਾ ਤਸਕਰੀ ਨਾਲ ਜੁੜੇ ਲੋਕਾਂ ਦੇ ਘਰਾਂ ਦੇ ਵਿੱਚ ਵੀ ਰੇਡ ਕੀਤੀ ਗਈ। ਉਹਨਾਂ ਨੇ ਦੱਸਿਆ ਕਿ ਹੁਣ ਤੱਕ 12 ਦੇ ਕਰੀਬ ਮੁੱਕਦਮੇ ਦਰਜ ਕੀਤੇ ਜਾ ਚੁੱਕੇ ਹਨ ਅਤੇ ਅੱਗੇ ਵੀ ਅਜੇ ਸਾਡਾ ਸਰਚ ਅਭਿਆਨ ਜਾਰੀ ਹੈ। ਉਹਨਾਂ ਨਸ਼ਾ ਤਸਕਰਾਂ ਨੂੰ ਵਾਰਨਿੰਗ ਦਿੱਤੀ ਕਿ ਉਹ ਇਸ ਧੰਦੇ ਨੂੰ ਛੱਡ ਕੇ ਮੁਖ ਧਾਰਾ ਵਿੱਚ ਸ਼ਾਮਿਲ ਹੋਣ ਨਹੀਂ ਤਾਂ ਉਹਨਾਂ ਖਿਲਾਫ ਕਾਨੂੰਨ ਤਹਿਤ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਜਿਸ ਨਾਲ ਉਹਨਾਂ ਨੂੰ ਸਾਰੀ ਉਮਰ ਤੱਕ ਜੇਲ ਵਿੱਚ ਸੜਨਾ ਪੈ ਸਕਦਾ ਹੈ। ਉਹਨਾਂ ਪਬਲਿਕ ਨੂੰ ਅਪੀਲ ਕੀਤੀ ਕਿ ਜਿੰਨਾ ਘਰਾਂ ਦੇ ਬੱਚੇ ਨਸ਼ੇ ਦੀ ਦਲਦਲ ਵਿੱਚ ਫਸੇ ਹਨ ਅਤੇ ਨਸ਼ਾ ਛੱਡਣ ਦੇ ਚਾਹਵਾਨ ਹਨ ਸਰਕਾਰ ਅਤੇ ਪੁਲਿਸ ਉਹਨਾਂ ਦੀ ਮਦਦ ਲਈ ਹਮੇਸ਼ਾ ਤਿਆਰ ਹੈ ਅਤੇ ਉਹਨਾਂ ਨੂੰ ਆਪਣੇ ਖਰਚੇ ਤੇ ਉਹਨਾਂ ਦਾ ਇਲਾਜ ਕਰਵਾਏਗੀ ਤਾਂ ਜੋ ਨਸ਼ੇ ਦੀ ਦਲਦਲ ਚੋਂ ਬਾਹਰ ਨਿਕਲ ਸਕਣ।