ਪੰਜਾਬ ਲੁਧਿਆਣਾ ਦੇ ਵਿਸ਼ਕਰਮਾ ਚੌਂਕ ਭਿੱੜੀਆਂ ਦੋ ਧਿਰਾਂ/ ਇਕ-ਦੂਜੇ ’ਤੇ ਘਸੁੰਨ-ਮੁੱਕਿਆਂ ਨਾਲ ਕੀਤਾ ਹਮਲਾ/ ਵੀਡੀਓ ਸ਼ੋਸ਼ਸ ਮੀਡੀਆ ’ਤੇ ਵਾਇਰਲ By admin - October 5, 2026 0 2 Facebook Twitter Pinterest WhatsApp ਲੁਧਿਆਣਾ ਸ਼ਹਿਰ ਦੇ ਵਿਸ਼ਵਕਰਮਾ ਚੌਂਕ ਵਿੱਚ ਦੋ ਧਿਰਾਂ ਵਿਚਾਲੇ ਝਗੜਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਕਿਸੇ ਗੱਲ ਨੂੰ ਲੈ ਕੇ ਸ਼ੁਰੂ ਹੋਇਆ ਵਿਵਾਦ ਬਾਅਦ ਵਿਚ ਐਨਾ ਵੱਧ ਗਿਆ ਕਿ ਦੋਵੇਂ ਧਿਰਾਂ ਇੱਕ-ਦੂਜੇ ਨਾਲ ਹੱਥੋਪਾਈ ਕਰਨ ਲੱਗ ਪਈਆਂ। ਇਸੇ ਦੌਰਾਨ ਕਿਸੇ ਨੇ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ, ਜੋ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਸਾਹਮਣੇ ਆਈਆਂ ਤਸਵੀਰਾਂ ਵਿਚ ਦੋਵੇਂ ਧਿਰਾਂ ਇਕ-ਦੂਜੇ ਤੇ ਹਮਲਾ ਕਰਦੀਆਂ ਦਿਖਾਈ ਦੇ ਰਹੀਆਂ ਹਨ। ਖਬਰਾਂ ਮੁਤਾਬਕ ਇਹ ਝਗੜਾ ਪੁਲਿਸ ਚੌਂਕੀ ਤੋਂ ਮਹਿਜ਼ 100 ਮੀਟਰ ਦੂਰ ਹੋਇਆ ਹੈ। ਜਾਣਕਾਰੀ ਮੁਤਾਬਕ ਵਿਸ਼ਵਕਰਮਾ ਚੌਂਕ ਵਿੱਚ ਸਕੂਟਰੀ ਖੜ੍ਹੀ ਕਰਨ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਪਹਿਲਾਂ ਬਹਿਸ ਹੋਈ। ਦੇਖਦੇ ਹੀ ਦੇਖਦੇ ਬਹਿਸ ਨੇ ਝਗੜੇ ਦਾ ਰੂਪ ਧਾਰ ਲਿਆ ਅਤੇ ਦੋਵੇਂ ਧਿਰਾਂ ਆਪਸ ਵਿੱਚ ਭਿੜ ਗਈਆਂ। ਮੌਕੇ ’ਤੇ ਮੌਜੂਦ ਲੋਕਾਂ ਵੱਲੋਂ ਮਾਮਲਾ ਸ਼ਾਂਤ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ। ਘਟਨਾ ਦੀ ਇੱਕ ਖਾਸ ਗੱਲ ਇਹ ਰਹੀ ਕਿ ਜਿਸ ਥਾਂ ’ਤੇ ਦੋਵੇਂ ਧਿਰਾਂ ਵਿਚਾਲੇ ਝਗੜਾ ਹੋਇਆ, ਉੱਥੋਂ ਕਰੀਬ 100 ਮੀਟਰ ਦੀ ਦੂਰੀ ’ਤੇ ਹੀ ਪੁਲਿਸ ਚੌਂਕੀ ਮੌਜੂਦ ਹੈ। ਇਸ ਦੇ ਬਾਵਜੂਦ ਕਾਫੀ ਸਮੇਂ ਤੱਕ ਦੋਵੇਂ ਧਿਰਾਂ ਵਿਚਾਲੇ ਝਗੜਾ ਚੱਲਦਾ ਰਿਹਾ, ਜਿਸ ਦੀ ਮੌਕੇ ਤੇ ਮੌਜੂਦ ਲੋਕਾਂ ਨੇ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ। ਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਸਥਿਤੀ ਨੂੰ ਕਾਬੂ ਕੀਤਾ। ਪੁਲਿਸ ਵੱਲੋਂ ਦੋਵੇਂ ਧਿਰਾਂ ਦੇ ਬਿਆਨ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। https://knocknews.tv/wp-content/uploads/2026/10/4.mp4