ਪੰਜਾਬ ਲੁਧਿਆਣਾ ’ਚ ਔਰਤ ਨਾਲ ਦਿਨ-ਦਿਹਾੜੇ ਖੋਹ/ ਮੋਟਰ ਸਾਇਕਲ ਸਵਾਰ ਬੈਗ ਖੋਹ ਕੇ ਫਰਾਰ/ ਘਟਨਾ ਸੀਸੀਟੀਵੀ ’ਚ ਕੈਦ, ਪੁਲਿਸ ਕਰ ਰਹੀ ਜਾਂਚ By admin - October 5, 2026 0 2 Facebook Twitter Pinterest WhatsApp ਲੁਧਿਆਣਾ ਦੀ ਘੁਮਾਰ ਮੰਡੀ ਵਿੱਚ ਮੋਟਰ ਸਾਇਕਲ ਸਵਾਲ ਲੁਟੇਰਿਆਂ ਵੱਲੋਂ ਔਰਤ ਨਾਲ ਖੋਹ ਕਰਨ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਔਰਤ ਬੱਚੇ ਸਮੇਤ ਖਰੀਦਦਾਰੀ ਕਰ ਕੇ ਵਾਪਸ ਘਰ ਪਰਤ ਰਹੀ ਸੀ ਕਿ ਦੋ ਮੋਟਰ ਸਾਇਕਲ ਸਵਾਲ ਉਸ ਤੋਂ ਬੈਗ ਝਪਟ ਕੇ ਫਰਾਰ ਹੋ ਗਏ। ਬੈਗ ਵਿੱਚ 50 ਹਜ਼ਾਰ ਰੁਪਏ ਨਕਦ ਅਤੇ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਦੱਸੇ ਜਾ ਰਹੇ ਹਨ। ਔਰਤ ਨੇ ਲੁਟੇਰਿਆਂ ਦਾ ਪਿੱਛਾ ਕੀਤਾ, ਪਰ ਉਹ ਫਰਾਰ ਹੋਣ ਵਿਚ ਕਾਮਯਾਬ ਹੋ ਗਏ। ਖੋਹ ਦੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ। ਸੂਚਨਾ ਮਿਲਣ ’ਤੇ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਖਬਰਾਂ ਮੁਤਾਬਕ ਪੀੜਤਾ ਐਤਵਾਰ ਨੂੰ ਆਪਣੇ ਬੱਚੇ ਨਾਲ ਖਰੀਦਦਾਰੀ ਕਰਨ ਲਈ ਘੁਮਾਰ ਮੰਡੀ ਆਈ ਸੀ। ਜਦੋਂ ਉਹ ਆਪਣੀ ਕਾਰ ਵੱਲ ਵਾਪਸ ਜਾ ਰਹੀ ਸੀ, ਤਾਂ ਪਿੱਛੇ ਤੋਂ ਦੋ ਬਾਈਕ ਸਵਾਰ ਲੁਟੇਰੇ ਉਸਦੇ ਹੱਥੋਂ ਉਸਦਾ ਬੈਗ ਖੋਹ ਕੇ ਫਰਾਰ ਹੋ ਗਏ। ਔਰਤ ਨੇ ਲੁਟੇਰਿਆਂ ਦਾ ਪਿੱਛਾ ਵੀ ਕੀਤਾ ਪਰ ਲੁਟੇਰੇ ਮੋਟਰ ਸਾਇਕਲ ਭਜਾ ਕੇ ਫਰਾਰ ਹੋ ਗਏ। ਪੀੜਤ ਨੇ ਤੁਰੰਤ ਘਟਨਾ ਦੀ ਸੂਚਨਾ ਪੁਲਿਸ ਕੰਟਰੋਲ ਰੂਮ 112 ਨੂੰ ਦਿੱਤੀ। ਜਿਸ ਤੋਂ ਬਾਅਦ ਮੌਕੇ ਤੇ ਪਹੁੰਚ ਘੁਮਾਰ ਮੰਡੀ ਪੁਲਿਸ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਦੇ ਆਧਾਰ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।