ਪੰਜਾਬ ਸਮਰਾਲਾ ’ਚ ਅਵਾਰਾ ਕੁੱਤਿਆਂ ਦਾ ਕਹਿਰ/ 5 ਜਣਿਆਂ ਨੂੰ ਹਮਲਾ ਕਰ ਕੇ ਕੀਤਾ ਹਮਲਾ/ ਲੋਕਾਂ ਵੱਲੋਂ ਅਵਾਰਾ ਕੁੱਤਿਆਂ ਦੀ ਰੋਕਥਾਮ ਦੀ ਮੰਗ By admin - October 5, 2026 0 2 Facebook Twitter Pinterest WhatsApp ਸਮਰਾਲਾ ਸ਼ਹਿਰ ਵਿੱਚ ਅਵਾਰਾ ਕੁੱਤਿਆਂ ਦੀ ਵਧਦੀ ਗਿਣਤੀ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਲਗਾਤਾਰ ਵਧ ਰਹੀਆਂ ਹਨ। ਜਾਣਕਾਰੀ ਅਨੁਸਾਰ ਅਵਾਰਾ ਕੁੱਤਿਆਂ ਨੇ ਵੱਖ-ਵੱਖ ਥਾਵਾਂ ’ਤੇ 5 ਵਿਅਕਤੀਆਂ ’ਤੇ ਹਮਲਾ ਕਰ ਕੇ ਜ਼ਖ਼ਮੀ ਕਰ ਦਿੱਤਾ ਹੈ। ਇਨ੍ਹਾਂ ਘਟਨਾਵਾਂ ਤੋਂ ਬਾਅਦ ਲੋਕਾਂ ਅੰਦਰ ਦਹਿਸ਼ਤ ਪਾਈ ਜਾ ਰਹੀ ਹੈ। ਲੋਕਾਂ ਨੇ ਪ੍ਰਸ਼ਾਸਨ ਤੋਂ ਆਵਾਰਾ ਕੁੱਤਿਆਂ ਦੀ ਰੋਕਥਾਮ ਦੀ ਮੰਗ ਕੀਤੀ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਸ਼ਹਿਰ ਦੀਆਂ ਲਗਭਗ ਹਰ ਗਲੀ ਵਿੱਚ ਅਵਾਰਾ ਕੁੱਤਿਆਂ ਦੀ ਗਿਣਤੀ ਵਧਦੀ ਜਾ ਰਹੀ ਹੈ। ਖਾਸ ਕਰਕੇ ਸਵੇਰੇ ਅਤੇ ਸ਼ਾਮ ਸਮੇਂ ਸੜਕਾਂ ’ਤੇ ਆਉਣ-ਜਾਣ ਵਾਲੇ ਬੱਚਿਆਂ, ਬਜ਼ੁਰਗਾਂ ਅਤੇ ਦੋਪਹੀਆ ਵਾਹਨ ਚਾਲਕਾਂ ਲਈ ਖ਼ਤਰਾ ਬਣਿਆ ਰਹਿੰਦਾ ਹੈ। ਕਈ ਵਾਰ ਕੁੱਤਿਆਂ ਦੇ ਝੁੰਡ ਲੋਕਾਂ ਦਾ ਪਿੱਛਾ ਕਰਦੇ ਹਨ, ਜਿਸ ਕਾਰਨ ਹਾਦਸੇ ਵਾਪਰਨ ਦਾ ਵੀ ਖ਼ਦਸ਼ਾ ਬਣਿਆ ਰਹਿੰਦਾ ਹੈ। ਸ਼ਹਿਰ ਵਾਸੀਆਂ ਨੇ ਪ੍ਰਸ਼ਾਸਨ ਅਤੇ ਸਬੰਧਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਅਵਾਰਾ ਕੁੱਤਿਆਂ ਦੀ ਵਧਦੀ ਸਮੱਸਿਆ ਦਾ ਤੁਰੰਤ ਨੋਟਿਸ ਲਿਆ ਜਾਵੇ ਅਤੇ ਲੋਕਾਂ ਦੀ ਸੁਰੱਖਿਆ ਲਈ ਢੁਕਵੇਂ ਕਦਮ ਚੁੱਕੇ ਜਾਣ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਇਸ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸਥਿਤੀ ਹੋਰ ਗੰਭੀਰ ਹੋ ਸਕਦੀ ਹੈ।