ਗੁਰਦਾਸਪੁਰ ਵਿਖੇ ਜੂਡੋ ਮੁਕਾਬਲਿਆਂ ਦੀ ਸ਼ੁਰੂਆਤ/ ਖੇਡਾਂ ਵਤਨ ਪੰਜਾਬ ਦੀਆਂ ਦੇ ਤਹਿਤ ਹੋਏ ਮੁਕਾਬਲੇ/ ਚੇਅਰਮੈਨ ਰਜੀਵ ਸ਼ਰਮਾ ਨੇ ਕਰਵਾਈ ਸ਼ੁਰੂਆਤ

0
5

ਪੰਜਾਬ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਇਸ ਤਹਿਤ ਅੱਜ ਗੁਰਦਾਸਪੁਰ ਦੇ ਜੂਡੋ ਹਾਲ ਵਿਖੇ ਜੂਡੋ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦੀ ਸ਼ੁਰੂਆਤ ਮੁੱਖ ਮਹਿਮਾਨ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਰਾਜੀਵ ਸ਼ਰਮਾ ਵੱਲੋਂ ਕੀਤੀ ਗਈ। ਆਪਣੇ ਸੰਬੋਧਨ ਵਿਚ ਚੇਅਰਮੈਨ ਰਾਜੀਵ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਨਵਾਂ ਸੀਜ਼ਨ ਵੀ ਸ਼ੁਰੂ ਹੋ ਗਿਆ ਹੈ, ਜਿਸ ਤਹਿਤ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਅੱਜ ਜੂਡੋ ਦੇ ਮੁਕਾਬਲੇ ਸ਼ੁਰੂ ਕਰਵਾਏ ਗਏ ਹਨ ਅਤੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਦੇ ਖਾਣ-ਪੀਣ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜੂਡੋ ਕੋਚ ਅਮਰਜੀਤ ਸ਼ਾਸਤਰੀ ਵੱਲੋਂ ਕੁਝ ਮੰਗਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ ਸਨ। ਇਨ੍ਹਾਂ ਵਿੱਚ ਸਕੀਮ ਨੰਬਰ 7 ਵਿਖੇ ਲੜਕੀਆਂ ਲਈ ਜੂਡੋ ਹਾਲ ਬਣਾਉਣ ਦੀ ਮੰਗ ਵੀ ਸ਼ਾਮਲ ਸੀ। ਇਸ ਨੂੰ ਧਿਆਨ ਵਿੱਚ ਰੱਖਦਿਆਂ ਅੱਜ ਐਲਾਨ ਕੀਤਾ ਗਿਆ ਹੈ ਕਿ ਸਕੀਮ ਨੰਬਰ 7 ਵਿਖੇ ਬਣ ਰਹੇ ਸਪੋਰਟਸ ਕਲੱਬ ਵਿੱਚ ਜਲਦ ਹੀ ਜੂਡੋ ਹਾਲ ਬਣਾਇਆ ਜਾਵੇਗਾ, ਜਿੱਥੇ ਲੜਕੀਆਂ ਵੀ ਜੂਡੋ ਦੀ ਪ੍ਰੈਕਟਿਸ ਕਰ ਸਕਣਗੀਆਂ।
ਜੂਡੋ ਕੋਚ ਅਮਰਜੀਤ ਸ਼ਾਸਤਰੀ ਨੇ ਚੇਅਰਮੈਨ ਰਾਜੀਵ ਸ਼ਰਮਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇੰਪਰੂਵਮੈਂਟ ਟਰੱਸਟ ਦੇ ਕਈ ਚੇਅਰਮੈਨ ਰਹੇ ਹਨ, ਪਰ ਰਾਜੀਵ ਸ਼ਰਮਾ ਨੇ ਇਹ ਸਾਬਤ ਕੀਤਾ ਹੈ ਕਿ ਜੇਕਰ ਆਗੂ ਦੀ ਸੋਚ ਚੰਗੀ ਹੋਵੇ ਅਤੇ ਉਹ ਕੰਮ ਕਰਨ ਦੀ ਇੱਛਾ ਰੱਖਦਾ ਹੋਵੇ ਤਾਂ ਵਿਕਾਸ ਦੇ ਕੰਮ ਤੇਜ਼ੀ ਨਾਲ ਕਰਵਾਏ ਜਾ ਸਕਦੇ ਹਨ।ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੀ ਜ਼ਿੰਦਗੀ ਵਿੱਚ ਅਜਿਹਾ ਲੀਡਰ ਨਹੀਂ ਦੇਖਿਆ, ਜੋ ਗੁਰਦਾਸਪੁਰ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਿਹਾ ਹੋਵੇ। ਉਨ੍ਹਾਂ ਚੇਅਰਮੈਨ ਰਾਜੀਵ ਸ਼ਰਮਾ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਜੂਡੋ ਐਸੋਸੀਏਸ਼ਨ ਦੇ ਮੈਂਬਰਾਂ ਵੱਲੋਂ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ ਗਏ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਨੂੰ ਵੀ ਸਨਮਾਨਿਤ ਕੀਤਾ ਗਿਆ।

LEAVE A REPLY

Please enter your comment!
Please enter your name here