ਗੁਰਦਾਸਪੁਰ ’ਚ ਅਕਾਲੀ ਦਲ ਪੁਨਰ ਸੁਰਜੀਤ ਦੀ ਮੀਟਿੰਗ/ ਸੁੱਚਾ ਸਿੰਘ ਛੋਟੇਪੁਰ ਨੇ ਕੀਤਾ ਸੰਬੋਧਨ/ ਕਿਹਾ, ਖੇਤਰੀ ਪਾਰਟੀ ਹੀ ਕਰ ਸਕਦੀ ਮਸਲਿਆਂ ਦਾ ਹੱਲ

0
5

ਅਕਾਲੀ ਦਲ ਪੁਨਰ ਸੁਰਜੀਤ ਨੇ ਚੋਣ ਮੁਹਿੰਮ ਦਾ ਆਗਾਜ਼ ਕਰ ਦਿੱਤਾ ਹੈ। ਇਸੇ ਨੂੰ ਲੈ ਕੇ ਸੀਨੀਅਰ ਆਗੂ ਸੁੱਚਾ ਸਿੰਘ ਛੋਟੇਪੁਰ ਨੇ ਅੱਜ ਡੇਰਾ ਬਾਬਾ ਨਾਨਕ ਹਲਕੇ ਦੇ ਕਲਾਨੌਰ ਵਿੱਚ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਡੀਆ ਨਾਲ ਗੱਲਬਾਤ ਛੋਟੇਪੁਰ ਨੇ ਕਿਹਾ ਕਿ ਪਾਰਟੀ ਨੂੰ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਛੋਟੇਪੁਰ ਨੇ ਕਿਹਾ ਕਿ ਅੱਜ ਦੇ ਆਗੂ ‘ਪ੍ਰਾਪਰਟੀ ਲੀਡਰ’ ਬਣ ਕੇ ਰਹਿ ਗਏ ਹਨ, ਜਦਕਿ ਉਨ੍ਹਾਂ ਦੀ ਪਾਰਟੀ ਦਾ ਮਕਸਦ ਸਿਰਫ਼ ਸੱਤਾ ਹਾਸਲ ਕਰਨਾ ਨਹੀਂ, ਸਗੋਂ ਪੰਜਾਬ ਅਤੇ ਪੰਥ ਦੀ ਰੱਖਿਆ ਕਰਨਾ ਹੈ। ਉਨ੍ਹਾਂ ਪੰਜਾਬ ਵਿੱਚ ਵਧ ਰਹੀ ਗੁੰਡਾਗਰਦੀ, ਨਸ਼ਾਖੋਰੀ, ਭ੍ਰਿਸ਼ਟਾਚਾਰ ਅਤੇ ਫਿਰੌਤੀਆਂ ਨੂੰ ਲੈ ਕੇ ਸਰਕਾਰਾਂ ’ਤੇ ਸਵਾਲ ਚੁੱਕੇ। ਨਾਲ ਹੀ ਬੰਦੀ ਸਿੰਘਾਂ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਮੁੱਦਾ ਵੀ ਚੁੱਕਿਆ। ਛੋਟੇਪੁਰ ਨੇ ਵਰਕਰਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰ ਰਹਿਣ ਅਤੇ ਪਿੰਡ ਪੱਧਰ ’ਤੇ ਮੀਟਿੰਗਾਂ ਤੇਜ਼ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਨੇ ਹੁਣ ਤੱਕ ਆਪਣੇ ਸਿਆਸੀ ਜੀਵਨ ਵਿੱਚ ਬਿਨਾਂ ਭੇਦਭਾਵ ਇਮਾਨਦਾਰੀ ਨਾਲ ਜਨਤਾ ਦੀ ਸੇਵਾ ਕੀਤੀ ਹੈ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਹਮਲੇ ਦੇ ਰੋਸ ਵਜੋਂ ਉਹਨਾਂ ਨੇ ਗੁਰੂ ਘਰ ਲਈ ਵਜ਼ੀਰੀ ਵੀ ਛੱਡੀ ਹੈ ਜਦ ਕਿ ਅੱਜ ਦੇ ਲੀਡਰ ਪ੍ਰਾਪਰਟੀ ਲੀਡਰ ਬਣ ਕੇ ਰਹਿ ਗਏ ਹਨ। ਇਸ ਮੌਕੇ ਤੇ ਉਹਨਾਂ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਹੋਂਦ ਵਿੱਚ ਆਏ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਪਾਰਟੀ ਦਾ ਮਨੋਰਥ ਕੇਵਲ ਕੁਰਸੀ ਹਥਿਆਉਣਾ ਨਹੀਂ ਸਗੋਂ ਪੰਜਾਬ ਅਤੇ ਪੰਥ ਨੂੰ ਬਚਾਉਣਾ ਹੈ।
ਉਹਨਾਂ ਕਿਹਾ ਕਿ ਸਰਕਾਰਾਂ ਦੀਆਂ ਨਲਾਇਕੀਆਂ ਕਾਰਨ ਗੁਰੂਆਂ ਪੀਰਾਂ ਦੀ ਧਰਤੀ ਪੰਜਾਬ ਵਿੱਚ ਗੁੰਡਾਗਰਦੀ ਭ੍ਰਿਸ਼ਟਾਚਾਰੀ , ਨਸ਼ਾਖੋਰੀ , ਮਿਲਾਵਟਖੋਰੀ, ਕਰਪਸ਼ਨ ਆਦਿ ਬੁਰਾਈਆਂ ਦਾ ਪੂਰਾ ਬੋਲ ਬਾਲਾ ਹੈ ਇਥੋਂ ਤੱਕ ਕਿ ਤਿੰਨੋ ਦਿਨ ਗੈਂਗਸਟਰਾਂ ਵੱਲੋਂ ਨੌਜਵਾਨਾਂ ਨੂੰ ਗੋਲੀਆਂ ਮਾਰ ਕੇ ਮੌਤ ਦਾ ਘਾਟ ਉਤਾਰਨ ਤੋਂ ਇਲਾਵਾ ਫਿਰੋਤੀਆਂ ਮੰਗੀਆਂ ਜਾ ਰਹੀਆਂ ਹਨ ਅਤੇ ਕਿਸ ਸਮੇਂ ਪੰਜਾਬ ਵਿੱਚ ਕੋਈ ਵੀ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ । ਛੋਟੇਪੁਰ ਨੇ ਕਿਹਾ ਕਿ ਇਹਨਾਂ ਸਾਰੀਆਂ ਅਲਾਮਤਾਂ ਨੂੰ ਕੇਵਲ ਪੰਜਾਬ ਦੀ ਖੇਤਰੀ ਪਾਰਟੀ ਹੀ ਜੜ੍ਹੋਂ ਖ਼ਤਮ ਕਰ ਸਕਦੀ ਹੈ।
ਇਸ ਮੌਕੇ ਤੇ ਛੋਟੇਪੁਰ ਨੇ ਕਿਹਾ ਕਿ ਪਿਛਲੇ 32 ਸਾਲ ਤੋਂ ਬੰਦੀ ਸਿੰਘ ਜੇਲਾਂ ਵਿੱਚ ਬੰਦ ਬੈਠੇ ਹੋਏ ਹਨ ਇਸ ਤੋਂ ਇਲਾਵਾ ਦੇਸ਼ ਦਾ ਅੰਨ ਦਾਤਾ ਕਿਸਾਨ ਇਸ ਵੇਲੇ ਝੋਨਾਂ ਵੇਚਣ ਲਈ ਮੰਡੀਆਂ ਵਿੱਚ ਰੁਲ ਰਿਹਾ ਹੈ। ਉਹਨਾਂ ਕਿਹਾ ਕਿ ਇਮਾਨਦਾਰੀ ਦੇ ਦਾਅਵੇ ਕਰਨ ਵਾਲੀ ਸਰਕਾਰ ਦੇ ਰਾਜ ਵਿੱਚ ਮੰਡੀਆਂ ਵਿੱਚ ਕਿਸਾਨਾਂ ਦੀ ਲੁੱਟ ਹੋ ਰਹੀ ਹੈ। ਇਸ ਮੌਕੇ ਤੇ ਉਹਨਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇ ਨਜ਼ਰ ਕਮਰ ਕੱਸੇ ਕਰ ਲੈਣ । ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਪਿੰਡ ਪੱਧਰ ਤੇ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕੀਤਾ ਜਾਵੇ।

LEAVE A REPLY

Please enter your comment!
Please enter your name here