ਪੰਜਾਬ ਧਾਰੀਵਾਲ ’ਚ ਚੋਰਾਂ ਦੀਆਂ ਸਰਗਰਮੀਆਂ ਜਾਰੀ/ ਹੁਣ ਟੈਲੀਕਾਮ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ/ ਹਥਿਆਰਬੰਦ ਚੋਰ ਨਕਦੀ ਤੇ ਸਾਮਾਨ ਲੈ ਕੇ ਫਰਾਰ By admin - October 6, 2026 0 2 Facebook Twitter Pinterest WhatsApp ਗੁਰਦਾਸਪੁਰ ਦੇ ਧਾਰੀਵਾਲ ਇਲਾਕੇ ਅੰਦਰ ਚੋਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤਾਜ਼ਾ ਘਟਨਾ ਵਿਚ ਚੋਰਾਂ ਨੇ ਰਾਹੁਲ ਸੀਐਸਸੀ ਐਂਡ ਟੈਲੀਕਾਮ ਅਤੇ ਕੱਪੜਿਆਂ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਦੁਕਾਨ ਮਾਲਕ ਰਾਹੁਲ ਮੁਤਾਬਕ ਉਸ ਨੇ ਦੁਕਾਨ ਦੀ ਰਖਵਾਲੀ ਲਈ ਇੱਕ ਵਿਅਕਤੀ ਨੂੰ ਰਾਤ ਸਮੇਂ ਦੁਕਾਨ ਦੇ ਬਾਹਰ ਸੌਣ ਲਈ ਥਾਂ ਦਿੱਤੀ ਹੋਈ ਹੈ। ਬੀਤੀ ਰਾਤ ਹਥਿਆਰਾਂ ਨਾਲ ਲੈਸ ਚੋਰਾਂ ਨੇ ਉਕਤ ਵਿਅਕਤੀ ਨਾਲ ਕਥਿਤ ਤੌਰ ’ਤੇ ਮਾਰ-ਕੁੱਟ ਕੀਤੀ ਅਤੇ ਮੋਬਾਈਲ ਫੋਨ, ਕੈਮਰਿਆਂ ਦੀ ਡੀਵੀਆਰ, ਕੱਪੜੇ ਤੇ ਕੀਮਤੀ ਸਾਮਾਨ ਚੋਰੀ ਕਰ ਕੇ ਫਰਾਰ ਹੋ ਗਏ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਇਲਾਕੇ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ। ਦੁਕਾਨਦਾਰਾਂ ਅਤੇ ਆਮ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਚੋਰੀ ਦੀਆਂ ਵਧ ਰਹੀਆਂ ਘਟਨਾਵਾਂ ’ਤੇ ਤੁਰੰਤ ਕਾਬੂ ਪਾਇਆ ਜਾਵੇ ਅਤੇ ਰਾਤ ਸਮੇਂ ਗਸ਼ਤ ਵਧਾਈ ਜਾਵੇ। ਲੋਕਾਂ ਦਾ ਕਹਿਣਾ ਹੈ ਕਿ ਲਗਾਤਾਰ ਵਾਪਰ ਰਹੀਆਂ ਚੋਰੀਆਂ ਕਾਰਨ ਉਨ੍ਹਾਂ ਵਿੱਚ ਅਸੁਰੱਖਿਆ ਦੀ ਭਾਵਨਾ ਵਧ ਰਹੀ ਹੈ।