
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸੰਗਰੂਰ ਡੀਸੀ ਦਫ਼ਤਰ ਦੇ ਤਿੰਨੇ ਦਰਵਾਜ਼ੇ ਬੰਦ ਕੀਤੇ ਗਏ ਹਨ, ਜਿਸ ਕਾਰਨ ਇੱਥੇ ਕੰਮ ਕਰਦੇ ਟਾਈਪਿਸਟਾਂ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ। ਇਸੇ ਨੂੰ ਲੈ ਕੇ ਟਾਈਪਿਸਟ ਐਸੋਸੀਏਸ਼ਨ ਦੇ ਪ੍ਰਧਾਨ ਮਨੀ ਕਥੂਰੀ ਦੀ ਅਗਵਾਈ ਹੇਠ ਬੱਸ ਸਟੈਂਡ ਦੇ ਬਾਹਰ ਧਰਨਾ ਦਿੱਤਾ ਗਿਆ। ਟਾਈਪਿਸਟ ਐਸੋਸੀਏਸ਼ਨ ਆਗੂਆਂ ਦਾ ਕਹਿਣਾ ਹੈ ਕਿ ਉਹ ਰੋਜ਼ਾਨਾ ਦੀ ਕਮਾਈ ’ਤੇ ਨਿਰਭਰ ਹਨ, ਜਿਸ ਕਾਰਨ ਉਨ੍ਹਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਸਰਕਾਰ ਤੋਂ ਕਿਸਾਨਾਂ ਦੀਆਂ ਮੰਗਾਂ ਮੰਨ ਕੇ ਧਰਨਾ ਖਤਮ ਕਰਵਾਉਣ ਦੀ ਮੰਗ ਕੀਤੀ ਹੈ।
ਬੀਤੇ ਦਿਨ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪੰਜਾਬ ਦੇ ਡੀਸੀ ਦਫਤਰਾਂ ਦਾ ਪੂਰਨ ਤੌਰ ਤੇ ਘਿਰਾਓ ਕੀਤਾ ਗਿਆ ਸੀ ਡੀਸੀ ਦਫਤਰਾਂ ਵਿੱਚ ਕਿਸੇ ਨੂੰ ਵੀ ਅੰਦਰ ਜਾਣ ਦਾ ਰਸਤਾ ਨਹੀਂ ਦਿੱਤਾ ਜਾ ਰਿਹਾ ਸੰਗਰੂਰ ਡੀਸੀ ਦਫਤਰ ਦੇ ਵੀ ਤਿੰਨੇ ਦਰਵਾਜੇ ਕਿਸਾਨ ਯੂਨੀਅਨ ਵੱਲੋਂ ਬੰਦ ਕੀਤੇ ਗਏ ਹਨ। ਦੂਸਰੇ ਪਾਸੇ ਡੀਸੀ ਦਫਤਰ ਅੰਦਰ ਸਥਿਤ ਦੁਕਾਨਦਾਰ ਟਾਈਪਿਸਟ ਐਸੋਸੀਏਸ਼ਨ ਦੇ ਵੱਲੋਂ ਸੰਗਰੂਰ ਬੱਸ ਸਟੈਂਡ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਇੱਕ ਪਾਸੇ ਕਿਸਾਨ ਬੈਠੇ ਹਨ ਅਤੇ ਦੂਸਰੇ ਪਾਸੇ ਟਾਈਪਿਸਟ ਐਸੋਸੀਏਸ਼ਨ ਦੇ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਟਾਈਪਿਸਟ ਐਸੋਸੀਏਸ਼ਨ ਦੇ ਪ੍ਰਧਾਨ ਮਨੀ ਕਥੂਰੀ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਬੀਤੇ ਦਿਨ ਤੋਂ ਕਿਸਾਨਾਂ ਵੱਲੋਂ ਜੋ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਉਸਦੇ ਮੱਦੇ ਨਜ਼ਰ ਸੰਗਰੂਰ ਪ੍ਰਸ਼ਾਸਨ ਦੇ ਵੱਲੋਂ ਦਰਵਾਜੇ ਬੰਦ ਕੀਤੇ ਗਏ ਹਨ ਜਿਸ ਨਾਲ ਸਾਡੇ ਦੁਕਾਨਦਾਰੀ ਕਾਫੀ ਜਿਆਦਾ ਪ੍ਰਭਾਵਿਤ ਹੋ ਰਹੀ ਹੈ। ਉਹਨਾਂ ਕਿਹਾ ਕਿ ਜੇਕਰ ਇਸ ਤਰ੍ਹਾਂ ਹੀ ਚੱਲੇਗਾ ਤਾਂ ਅਸੀਂ ਆਪਣੀ ਦੁਕਾਨ ਦੇ ਨੇ ਕਿਸ ਤਰ੍ਹਾਂ ਕਰਾਂਗੇ ਉਹਨਾਂ ਨੇ ਕਿਹਾ ਕਿ ਕੁਝ ਦੁਕਾਨਦਾਰ ਅਜਿਹੇ ਹਨ ਜੋ ਰੋਜ਼ਾਨਾ ਕਮਾਉਂਦੇ ਹਨ ਅਤੇ ਆਪਣੇ ਘਰ ਦਾ ਗੁਜ਼ਾਰਾ ਕਰਦੇ ਹਨ।
ਦੂਸਰੇ ਪਾਸੇ ਕਿਸਾਨ ਯੂਨੀਅਨ ਦੇ ਆਗੂ ਨੇ ਗੱਲਬਾਤ ਕਰਦੇ ਕਿਹਾ ਕਿ ਸਾਡੇ ਵੱਲੋਂ ਆਪਣੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਪਰ ਸਰਕਾਰ ਕੁੰਭ ਕਰਨੀ ਨਹੀਂ ਸੁੱਤੀ ਪਈ ਹ ਸਰਕਾਰ ਵੱਲੋਂ ਸਾਡੀਆਂ ਮੰਗਾਂ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ ਦੁਕਾਨਦਾਰਾਂ ਵੱਲੋਂ ਕੀਤੇ ਪ੍ਰਦਰਸ਼ਨ ਨੂੰ ਲੈ ਕੇ ਕਿਸਾਨ ਆਗੂ ਨੇ ਕਿਹਾ ਕਿ ਸਾਡੇ ਵੱਲੋਂ ਸਿਰਫ ਡੀਸੀ ਦਫਤਰਾਂ ਦੇ ਬਾਹਰ ਦੇ ਰਸਤਾ ਰੋਕਿਆ ਗਿਆ ਹੈ ਪਰ ਦੁਕਾਨਦਾਰ ਸਾਡੇ ਭਰਾ ਹਨ। ਸੰਗਰੂਰ ਐਸਐਚ ਓ ਸਿਟੀ ਮਨਪ੍ਰੀਤ ਨੇ ਕਿਹਾ ਕਿ ਸਾਡੇ ਵੱਲੋਂ ਡਿਊਟੀ ਮੈਜਿਸਟ ਨੂੰ ਇਸ ਬਾਰੇ ਜਾਣਕਾਰੀ ਦੇ ਦਿੱਤੀ ਗਈ ਹੈ ਉਹ ਮੌਕੇ ਉੱਤੇ ਆ ਰਹੇ ਹਨ ਅਤੇ ਆਕੇ ਇਹਨਾਂ ਨਾਲ ਗੱਲਬਾਤ ਕਰਨਗੇ

