ਪੰਜਾਬ ਐਚਐਸ ਫੂਲਕਾ ਦਾ ਪੰਜਾਬ ਸਰਕਾਰ ਵੱਲ ਨਿਸ਼ਾਨਾ/ ਸੀਐਮ ਦਫਤਰ ਦੇ ਕਥਿਤ ਭ੍ਰਿਸ਼ਟਾਚਾਰ ਮਾਮਲੇ ’ਤੇ ਚੁੱਕੇ ਸਵਾਲ/ ਕਿਹਾ, ਪੁਲਿਸ ਵੱਲੋਂ ਕਾਰਵਾਈ ਨਾ ਕਰਨ ’ਤੇ ਸੀਬੀਆਈ ਨੂੰ ਸੌਂਪੀ ਜਾਂਚ By admin - October 6, 2026 0 2 Facebook Twitter Pinterest WhatsApp ਭਾਜਪਾ ਆਗੂ ਅਤੇ ਸੀਨੀਅਰ ਵਕੀਲ ਐਚ.ਐਸ. ਫੂਲਕਾ ਨੇ ਹਾਈ ਕੋਰਟ ਦੇ ਹੁਕਮਾਂ ਦਾ ਹਵਾਲਾ ਦਿੰਦਿਆਂ ਪੰਜਾਬ ਸਰਕਾਰ ਨੂੰ ਨਿਸ਼ਾਨੇ ਉਤੇ ਲਿਆ ਹੈ। ਉਨ੍ਹਾਂ ਨੇ ਈਡੀ ਦੀ ਚਿੱਠੀ ਦੇ ਬਾਵਜੂਦ ਪੁਲਿਸ ਵੱਲੋਂ ਕਾਰਵਾਈ ਨਾ ਕਰਨ ਉਤੇ ਵੀ ਸਵਾਲ ਚੁੱਕੇ ਹਨ। ਫੂਲਕਾ ਮੁਤਾਬਕ, ਈਡੀ ਵੱਲੋਂ ਪੰਜਾਬ ਪੁਲਿਸ ਨੂੰ ਪੱਤਰ ਭੇਜੇ ਜਾਣ ਦੇ ਬਾਵਜੂਦ ਮਾਮਲੇ ਵਿੱਚ ਲੋੜੀਂਦੀ ਕਾਰਵਾਈ ਨਹੀਂ ਕੀਤੀ ਗਈ, ਜਿਸ ਤੋਂ ਬਾਅਦ ਹਾਈ ਕੋਰਟ ਨੂੰ ਦਖਲ ਦੇਣਾ ਪਿਆ ਅਤੇ ਜਾਂਚ ਸੀਬੀਆਈ ਨੂੰ ਸੌਂਪਣੀ ਪਈ ਹੈ। ਫੂਲਕਾ ਨੇ ਦਾਅਵਾ ਕੀਤਾ ਕਿ ਮਾਮਲੇ ਨਾਲ ਜੁੜੇ ਵਟਸਐਪ ਚੈਟਸ ਅਤੇ ਦਸਤਾਵੇਜ਼ਾਂ ਵਿੱਚ ਕਥਿਤ ਤੌਰ ’ਤੇ ਅਜਿਹੀ ਜਾਣਕਾਰੀ ਸਾਹਮਣੇ ਆਈ ਹੈ, ਜਿਸ ਵਿੱਚ ਮੁੱਖ ਮੰਤਰੀ ਦਫ਼ਤਰ ਦੇ ਨੇੜਲੇ ਵਿਅਕਤੀਆਂ ਰਾਹੀਂ ਸਰਕਾਰੀ ਫੈਸਲਿਆਂ ਨੂੰ ਪ੍ਰਭਾਵਿਤ ਕਰਨ ਦੇ ਇਲਜ਼ਾਮ ਹਨ। ਉਨ੍ਹਾਂ ਦਾਅਵਾ ਕੀਤਾ ਕਿ ਨੀਤੀਆਂ ਵਿੱਚ ਤਬਦੀਲੀਆਂ ਕਰਵਾਉਣ, ਟੈਂਡਰਾਂ ਦੀਆਂ ਸ਼ਰਤਾਂ ਵਿੱਚ ਕਥਿਤ ਹੇਰਾਫੇਰੀ, ਨਿਯੁਕਤੀਆਂ ਵਿੱਚ ਬਦਲਾਅ ਅਤੇ ਸਰਕਾਰੀ ਫਾਈਲਾਂ ਨਾਲ ਸਬੰਧਤ ਗੁਪਤ ਜਾਣਕਾਰੀ ਲੀਕ ਕਰਨ ਦੇ ਮਾਮਲੇ ਵਿੱਚ ਪੈਸੇ ਦੇ ਲੈਣ-ਦੇਣ ਦੇ ਸੰਕੇਤ ਮਿਲਦੇ ਹਨ। ਫੂਲਕਾ ਨੇ ਕਿਹਾ ਕਿ ਇਨ੍ਹਾਂ ਦੋਸ਼ਾਂ ਦੀ ਸੱਚਾਈ ਸਾਹਮਣੇ ਲਿਆਉਣ ਲਈ ਨਿਰਪੱਖ ਜਾਂਚ ਜ਼ਰੂਰੀ ਹੈ। ਉਨ੍ਹਾਂ ਵੱਲੋਂ ਹਾਈ ਕੋਰਟ ਦੇ ਦਖਲ ਅਤੇ CBI ਜਾਂਚ ਨੂੰ ਇਸ ਮਾਮਲੇ ਵਿੱਚ ਅਹਿਮ ਕਦਮ ਦੱਸਿਆ ਗਿਆ ਹੈ।