ਤਰਨ ਤਾਰਨ ਦੇ ਪਿੰਡ ਪੰਜਵੜ ਚ ਅਣਖ ਖਾਤਰ ਕਤਲ/ ਮਾਮੇ ਦੀ ਕੁੜੀ ਨਾਲ ਵਿਆਹ ਤੋਂ ਨਾਰਾਜ਼ ਸੀ ਹਮਲਾਵਰ/ ਪੁੱਤਰ ਦੀ ਮੌਤ, ਪਿਤਾ ਜ਼ਖਮੀ, ਪੁਲਿਸ ਕਰ ਰਹੀ ਜਾਂਚ

0
2

ਤਰਨ ਤਾਰਨ ਦੇ ਪਿੰਡ ਪੰਜਵੜ ਵਿਖੇ ਅਣਖ ਖਾਤਰ ਕਤਲ ਦੀ ਸਨਸਨੀਖੇਜ ਖਬਰ ਸਾਹਮਣੇ ਆਈ ਹੈ। ਮਾਮੇ ਦੀ ਕੁੜੀ ਨਾਲ ਵਿਆਹ ਤੋਂ ਨਾਰਾਜ਼ ਪੇਕਾ ਪਰਿਵਾਰ ਵੱਲੋਂ ਮੁੰਡੇ ਵਾਲਿਆਂ ਦੇ ਘਰ ਜਾ ਕੇ ਨੌਜਵਾਨ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਪਿਤਾ ਕਸ਼ਮੀਰ ਸਿੰਘ ਤੇ ਗੋਲੀਆਂ ਚਲਾ ਦਿੱਤੀ। ਦੋਵਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਇਲਾਜ ਦੌਰਾਨ ਅੰਮ੍ਰਿਤਪਾਲ ਸਿੰਘ ਦੀ ਮੌਤ ਹੋ ਗਈ ਜਦਕਿ ਪਿਤਾ ਇਲਾਜ ਅਧੀਨ ਹੈ, ਜਿਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਥਾਣਾ ਝਬਾਲ ਦੀ ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਕੇਸ ਦਰਜ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਆਪਣੀ ਰਿਸ਼ਤੇਦਾਰੀ ‘ਚ ਹੀ ਮਾਮੇ ਦੀ ਕੁੜੀ ਨਾਲ ਕੁਝ ਸਮਾਂ ਪਹਿਲਾਂ ਹੀ ਲਵ ਮੈਰਿਜ ਕਰਵਾਈ ਸੀ, ਜਿਸ ‘ਤੇ ਇਸੇ ਰੰਜਿਸ਼ ਤਹਿਤ ਬੀਤੀ ਸ਼ਾਮ ਕੁੜੀ ਦੇ ਪਰਿਵਾਰਕ ਮੈਂਬਰਾਂ ਨੇ ਕੁਝ ਵਿਅਕਤੀਆਂ ਸਮੇਤ ਮੁੰਡੇ ਦੇ ਘਰ ਆ ਕੇ ਨੌਜਵਾਨ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਪਿਤਾ ਕਸ਼ਮੀਰ ਸਿੰਘ ਨੂੰ ਗੋਲੀਆਂ ਮਾਰ ਦਿੱਤੀਆਂ ਸਨ।

LEAVE A REPLY

Please enter your comment!
Please enter your name here